ਬਜਟ ਤੋਂ ਪਹਿਲਾਂ ਬੀਜੇਪੀ ਤੇ ਅਕਾਲੀ ਦਲ 'ਚ ਮਤਭੇਦ, NDA ਦੀ ਮੀਟਿੰਗ ’ਚੋਂ ਗੈਰ-ਹਾਜ਼ਰ ਰਹੇ ਅਕਾਲੀ
ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ 18 ਫਰਵਰੀ ਨੂੰ ਸਾਲ 2019-20 ਦਾ ਬਜਟ ਪੇਸ਼ ਕਰੇਗੀ। ਮੰਤਰੀ ਮੰਡਲ ਦੀ ਬੈਠਕ ਵਿੱਚ 12 ਤੋਂ 21 ਫਰਵਰੀ ਤਕ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਦਾ ਫੈਸਲਾ ਲਿਆ ਗਿਆ ਹੈ। ਇਸੇ ਤਹਿਤ ਬਜਟ ਤੋਂ ਪਹਿਲਾਂ ਅੱਜ NDA ਦੀ ਮੀਟਿੰਗ ਹੋਈ ਪਰ ਸ਼੍ਰੋਮਣੀ ਅਕਾਲੀ ਦਲ ਮੀਟਿੰਗ ਵਿੱਚੋਂ ਗੈਰ ਹਾਜ਼ਰ ਰਿਹਾ। ਇਸ ਸਬੰਧੀ ਅਕਾਲੀ ਦਲ ਦੇ ਐਮਪੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਟਿੰਗ ਵਿੱਚੋਂ ਆਪਣੇ ਗੈਰ-ਹਾਜ਼ਰ ਰਹਿਣ ਸਬੰਧੀ ਕਿਹਾ ਕਿ ਉਨ੍ਹਾਂ ਨੇ ਅੱਜ ਹੀ ਕਿਸੇ ਹੋਰ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਸੀ। ਇਸੇ ਲਈ ਉਹ ਮੀਟਿੰਗ ਦਾ ਹਿੱਸਾ ਨਹੀਂ ਬਣ ਸਕੇ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਸੁਲਝਾਉਣ ਦੀ ਲੋੜ ਹੈ ਤੇ ਜਲਦੀ ਹੀ ਆਪਸੀ ਸਹਿਮਤੀ ਨਾਲ ਮਸਲਾ ਹਰ ਕਰ ਲਿਆ ਜਾਏਗਾ।Delhi: The Shiromani Akali Dal did not attend today's NDA meeting #BudgetSession pic.twitter.com/RlCIJ2fvtC
— ANI (@ANI) January 31, 2019
ਉੱਧਰ ਅਕਾਲੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਕਿਹਾ ਕਿ ਬੀਜੇਪੀ ਲਗਾਤਾਰ ਗੁਰਦੁਆਰਾ ਪ੍ਰਬੰਧਾਂ ਵਿੱਚ ਅੜਿੱਕੇ ਡਾਹ ਰਹੀ ਹੈ। ਇਸੇ ਲਈ ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।.@Akali_Dal_ the oldest constituent of NDA, is forced to skip the NDA meeting today because of continued interference of BJP in Gurdwara Affairs. Commitment to Sikhs takes the centerstage for Akali Dal rather than power or politics.@ANI @ZeeNews @News18India https://t.co/FefLrxN5ig
— Manjinder S Sirsa (@mssirsa) January 31, 2019
ਇਸ ਮੁੱਦੇ ਸਬੰਧੀ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਬਦਲੀ ਬੈਠਕ ਵਿੱਚ ਹਿੱਸਾ ਲਿਆ ਸੀ, ਪਰ ਕੁਝ ਜ਼ਰੂਰੀ ਕੰਮ ਦੀ ਵਜ੍ਹਾ ਕਰਕੇ ਉਹ ਇਸ ਬੈਠਕ ਵਿੱਚ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਨੇ ਉਨ੍ਹਾਂ ਨੂੰ ਇਸ ਸਬੰਧੀ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ।Prem Singh Chandumajra, Akali Dal MP on not attending NDA meeting today: Actually it was a coincidence that at the same time I had to attend a program but yes there are some issues which need sorting out and I am confident they will be resolved mutually pic.twitter.com/fF5wgLtseE
— ANI (@ANI) January 31, 2019
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਬੀਜੇਪੀ ਤੇ ਉਸ ਦੀ ਸਹਿਯੋਗੀ ਪਾਰਟੀ ਅਕਾਲੀ ਦਲ ਵਿਚਾਲੇ ਕੁਝ ਮੁੱਦਿਆਂ ਨੂੰ ਲੈ ਕੇ ਮਤਭੇਦ ਚੱਲ ਰਹੇ ਹਨ ਅਤੇ ਹੁਣ ਬਜਟ ਸੈਸ਼ਨ ਲਈ ਰੱਖੀ ਬੈਠਕ ਵਿੱਚ ਸ਼ਾਮਲ ਨਾ ਹੋਣ ’ਤੇ ਮਨਮਿਟਾਵ ਨੂੰ ਹੋਰ ਵੀ ਬਲ ਮਿਲ ਗਿਆ ਹੈ। ਯਾਦ ਰਹੇ ਕਿ ਬੀਜੇਪੀ ਦੀ ਸਭ ਤੋਂ ਪੁਰਾਣੀ ਸਹਿਯੋਗੀ ਪਾਰਟੀ ਅਕਾਲੀ ਦਲ ਨੇ ਗੁਰਦੁਆਰਾ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਅਲਟੀਮੇਟਮ ਦਿੱਤਾ ਹੈ। ਅਕਾਲੀ ਦਲ ਨੇ ਸਾਫ ਕਿਹਾ ਹੈ ਕਿ ਜੇ ਗੁਰਦੁਆਰਾ ਮਾਮਲਿਆਂ ਵਿੱਚ ਬੀਜੇਪੀ ਨੇ ਦਖ਼ਲਅੰਦਾਜ਼ੀ ਬੰਦ ਨਹੀਂ ਕੀਤੀ ਤਾਂ ਗਠਜੋੜ ਉਨ੍ਹਾਂ ਲਈ ਕੋਈ ਮਾਇਨੇ ਨਹੀਂ ਰੱਖੇਗਾ।Union Parliamentary Affairs Minister Narendra Tomar on Akali Dal not present at NDA meeting: Nothing like that, he(Akali Dal MP Prem Chandumajra) had attended the all-party meet and he had to leave for some work so he informed me and left #BudgetSession pic.twitter.com/NIU5wTl3hO
— ANI (@ANI) January 31, 2019