ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵੱਲੋਂ ਪ੍ਰਦਰਸ਼ਨ, ਸੰਸਦ ਬਾਹਰ ਹੀ ਤਖਤੀਆਂ ਲੈ ਕੇ ਮੰਤਰੀਆਂ ਅੱਗੇ ਚੁੱਕਿਆ ਮੁੱਦਾ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਿਰ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ। ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਸਮੇਤ ਹੋਰ ਅਕਾਲੀ ਲੀਡਰਸ਼ਿਪ ਵੱਲੋਂ ਤਖਤੀਆਂ ਚੁੱਕ ਕੇ ਸੰਸਦ ਬਾਹਰ ਪ੍ਰਦਰਸ਼ਨ ਕੀਤਾ ਗਿਆ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਿਰ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ। ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਸਮੇਤ ਹੋਰ ਅਕਾਲੀ ਲੀਡਰਸ਼ਿਪ ਵੱਲੋਂ ਤਖਤੀਆਂ ਚੁੱਕ ਕੇ ਸੰਸਦ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਤਰੀਆਂ ਨੂੰ ਰੋਕ ਕੇ ਇਸ ਮੁੱਦੇ 'ਤੇ ਧਿਆਨ ਦੇਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਅਕਾਲੀ ਦਲ ਆਗੂਆਂ ਵੱਲੋਂ ਜੰਤਰ-ਮੰਤਰ 'ਤੇ ਵੀ ਪ੍ਰਦਰਸ਼ਨ ਕੀਤਾ ਗਿਆ।
Staged dharna to remind GOI of its commitment to commute death sentence of Bhai Rajoana & release 8 Sikh detenues who had completed life sentences in 2019 on 550th Parkash Purab of Sri GuruNanakDev ji. Sikh community & Pbis at large are waiting for GOI to fulfil the commitment. pic.twitter.com/rOGaU5mm9E
— Sukhbir Singh Badal (@officeofssbadal) July 20, 2022
ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀਆਂ ਤਖਤੀਆਂ ਫੜ ਕੇ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਲਵਿੰਦਰ ਭੂੰਦੜ ਵੱਲੋਂ ਸੰਸਦ ਬਾਹਰ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਦਾ ਕਹਿਣਾ ਹੈ ਕਿ ਸਿੰਘ ਆਪਣੇ ਮੁਕੱਦਮਿਆਂ ਦੀ 2019 ਤੱਕ ਹੀ ਸਜ਼ਾ ਕੱਟ ਚੁੱਕੇ ਹਨ ਅਤੇ ਹੁਣ ਸਰਕਾਰ ਇਹਨਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰੇ।
ਪ੍ਰੋ. ਭੁੱਲਰ ਦੀ ਰਿਹਾਈ 'ਤੇ ਘਿਰੀ AAP
ਸਿੱਖ ਬੰਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਫਿਰ ਗਰਮਾ ਗਿਆ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਘਿਰਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਜਵਾਬ ਦਾਇਰ ਕੀਤਾ ਹੈ। ਜਿਸ ਵਿਚ ਕਿਹਾ ਹੈ ਕਿ ਅਸੀਂ ਮਈ ਵਿਚ ਹੀ ਪ੍ਰੋ. ਭੁੱਲਰ ਦੀ ਰਿਹਾਈ 'ਤੇ ਇਤਰਾਜ਼ ਨਾ ਹੋਣ ਦਾ ਪੱਤਰ ਭੇਜਿਆ ਹੈ। ਹੁਣ ਇਹ ਮਾਮਲਾ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (SRB) ਕੋਲ ਪੈਂਡਿੰਗ ਹੈ।
ਪੰਜਾਬ ਸਰਕਾਰ ਦੇ ਇਸ ਜਵਾਬ ਨਾਲ ਹੁਣ ਸਭ ਦੀਆਂ ਨਜ਼ਰਾਂ ਦਿੱਲੀ ਸਰਕਾਰ 'ਤੇ ਟਿਕੀਆਂ ਹੋਈਆਂ ਹਨ ਕਿ ਇਹ ਕੀ ਜਵਾਬ ਦਿੰਦੀ ਹੈ। ਪੰਜਾਬ ਅਤੇ ਦਿੱਲੀ ਦੋਵਾਂ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਹਾਲਾਂਕਿ, ਦਿੱਲੀ ਦੀ 'ਆਪ' ਸਰਕਾਰ ਦਾ ਤਰਕ ਹੈ ਕਿ ਇਹ ਮਾਮਲਾ ਸਜ਼ਾ ਸਮੀਖਿਆ ਬੋਰਡ ਕੋਲ ਪੈਂਡਿੰਗ ਹੈ। ਜਿਵੇਂ ਹੀ ਉਥੋਂ ਰਿਪੋਰਟ ਆਵੇਗੀ, ਉਹ ਤੁਰੰਤ ਇਸ ਨੂੰ ਮਨਜ਼ੂਰੀ ਦੇ ਦੇਣਗੇ।