(Source: ECI/ABP News)
Sikh Beaten: ਖਾਲਿਸਤਾਨੀ ਕਹਿ ਸਿੱਖ ਦੀ ਕੁੱਟਮਾਰ ਕਰਨ ਦਾ SGPC ਨੇ ਲਿਆ ਸਖ਼ਤ ਨੋਟਿਸ, ਕਿਹਾ-ਦੇਸ਼ ਅੰਦਰ ਸਿੱਖਾਂ ਖ਼ਿਲਾਫ਼ ਵਧ ਰਿਹਾ ਨਫ਼ਰਤੀ ਮਾਹੌਲ
ਪਿਛਲੇ ਕੁਝ ਸਮੇਂ ਤੋਂ ਵੇਖਣ ਵਿੱਚ ਆ ਰਿਹਾ ਹੈ ਕਿ ਸਿੱਖਾਂ ਵਿਰੁੱਧ ਭਾਰਤ ਦੇਸ਼ ਅੰਦਰ ਲਗਾਤਾਰ ਨਫ਼ਰਤੀ ਮਹੌਲ ਸਿਰਜਿਆ ਜਾ ਰਿਹਾ ਹੈ ਅਤੇ ਵੱਖ-ਵੱਖ ਸੂਬਿਆਂ ’ਚ ਬਿਨਾਂ ਕਿਸੇ ਕਾਰਨ ਹੀ ਸਿੱਖਾਂ ਨੂੰ ਨਿਸ਼ਾਨੇ ’ਤੇ ਲਿਆ ਜਾਂਦਾ ਹੈ।
![Sikh Beaten: ਖਾਲਿਸਤਾਨੀ ਕਹਿ ਸਿੱਖ ਦੀ ਕੁੱਟਮਾਰ ਕਰਨ ਦਾ SGPC ਨੇ ਲਿਆ ਸਖ਼ਤ ਨੋਟਿਸ, ਕਿਹਾ-ਦੇਸ਼ ਅੰਦਰ ਸਿੱਖਾਂ ਖ਼ਿਲਾਫ਼ ਵਧ ਰਿਹਾ ਨਫ਼ਰਤੀ ਮਾਹੌਲ Shiromani Committee President Advocate Dhami took strong notice of the beating of a Sikh in Kaithal Sikh Beaten: ਖਾਲਿਸਤਾਨੀ ਕਹਿ ਸਿੱਖ ਦੀ ਕੁੱਟਮਾਰ ਕਰਨ ਦਾ SGPC ਨੇ ਲਿਆ ਸਖ਼ਤ ਨੋਟਿਸ, ਕਿਹਾ-ਦੇਸ਼ ਅੰਦਰ ਸਿੱਖਾਂ ਖ਼ਿਲਾਫ਼ ਵਧ ਰਿਹਾ ਨਫ਼ਰਤੀ ਮਾਹੌਲ](https://feeds.abplive.com/onecms/images/uploaded-images/2024/06/11/f63c214594dcf3e15ea8099a6ea6beaa1718100363775674_original.jpg?impolicy=abp_cdn&imwidth=1200&height=675)
Sikh Beaten in Haryana: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਕਨੂੰਨੀ ਕਾਰਵਾਈ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਲਿਹਾਜਾ ਹਰਿਆਣਾ ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ ਅਤੇ ਸੂਬੇ ਅੰਦਰ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵੇਖਣ ਵਿੱਚ ਆ ਰਿਹਾ ਹੈ ਕਿ ਸਿੱਖਾਂ ਵਿਰੁੱਧ ਭਾਰਤ ਦੇਸ਼ ਅੰਦਰ ਲਗਾਤਾਰ ਨਫ਼ਰਤੀ ਮਹੌਲ ਸਿਰਜਿਆ ਜਾ ਰਿਹਾ ਹੈ ਅਤੇ ਵੱਖ-ਵੱਖ ਸੂਬਿਆਂ ’ਚ ਬਿਨਾਂ ਕਿਸੇ ਕਾਰਨ ਹੀ ਸਿੱਖਾਂ ਨੂੰ ਨਿਸ਼ਾਨੇ ’ਤੇ ਲਿਆ ਜਾਂਦਾ ਹੈ। ਸਰਕਾਰਾਂ ਦੀ ਇਹ ਜਿੰਮੇਵਾਰੀ ਹੈ ਕਿ ਦੇਸ਼ ਅੰਦਰ ਹਰ ਵਰਗ, ਹਰ ਧਰਮ ਅਤੇ ਹਰ ਫਿਰਕੇ ਦੇ ਲੋਕਾਂ ਧਾਰਮਿਕ ਅਜ਼ਾਦੀ ਅਤੇ ਹੱਕ ਹਕੂਕਾਂ ਦੀ ਤਰਜਮਾਨੀ ਕਰੇ। ਜਿਹੜੇ ਵੀ ਲੋਕ ਦੇਸ਼ ਦੇ ਸੰਵਿਧਾਨ ਵਿਰੁੱਧ ਜਾ ਕੇ ਨਫ਼ਰਤੀ ਅਤੇ ਫਿਰਕੂ ਮਹੌਲ ਸਿਰਜਦੇ ਹਨ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਜ਼ਰੂਰ ਹੋਵੇ।
ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਕਨੂੰਨੀ ਕਾਰਵਾਈ ਕਰੇ। ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਲਿਹਾਜਾ ਹਰਿਆਣਾ ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ ਅਤੇ ਸੂਬੇ ਅੰਦਰ ਵੱਸਦੇ… pic.twitter.com/p0BIa20cJB
— Harjinder Singh Dhami (@SGPCPresident) June 11, 2024
ਐਡਵੋਕੇਟ ਧਾਮੀ ਨੇ ਕਿਹਾ ਕਿ ਕੈਥਲ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਨੂੰ ਅਣਪਛਾਤੇ ਦੋ ਵਿਅਕਤੀਆਂ ਵੱਲੋਂ ਸ਼ਹਿਰ ਦੇ ਨਜ਼ਦੀਕ ਰੋਕ ਕੇ ਨਫ਼ਰਤੀ ਟਿਪਟੀਆਂ ਕਰਨਾ ਅਤੇ ਕੁੱਟਮਾਰ ਕਰਨੀ ਦੇਸ਼ ਵਿੱਚ ਵੱਧ ਰਹੀ ਨਫ਼ਰਤੀ ਹਿੰਸਾ ਦਾ ਪ੍ਰਗਟਾਵਾ ਹੈ ਜਿਸ ਪ੍ਰਤੀ ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਇਸ ਵਰਤਾਰੇ ਨੂੰ ਸੰਜੀਦਗੀ ਨਾਲ ਲਵੇ ਕਿਉਂਕਿ ਅਜਿਹੀਆਂ ਹਰਕਤਾਂ ਦੇਸ਼ਹਿਤ ਵਿੱਚ ਨਹੀਂ ਹਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕੈਥਲ ’ਚ ਸਿੱਖ ਦੀ ਕੁੱਟਮਾਰ ਦੇ ਮਾਮਲੇ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਕੈਥਲ ਦੇ ਪੁਲਿਸ ਕਪਤਾਨ ਨੂੰ ਈ-ਮੇਲ ਪੱਤਰ ਭੇਜ ਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਲਈ ਕਿਹਾ ਗਿਆ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)