ਨਵੀਂ ਦਿੱਲੀ: ਸ਼ਿਵ ਸੈਨਾ ਨੇ ਅੱਜ ਕਿਹਾ ਕਿ ਗਣਤੰਤਰ ਦਿਵਸ 'ਤੇ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਤਿਰੰਗੇ ਦਾ ਕੋਈ ਅਪਮਾਨ ਨਹੀਂ ਹੋਇਆ। ਉਨ੍ਹਾਂ ਮੁੱਖ ਪੱਤਰ ਸਾਮਨਾ ਦੀ ਸੰਪਾਦਕੀ ਵਿੱਚ ਇਹ ਦਾਅਵਾ ਕੀਤਾ ਹੈ।


ਸੰਪਾਦਕੀ ਵਿੱਚ ਕਿਹਾ ਗਿਆ ਹੈ, 'ਜੋ ਘਟਨਾ ਵਾਪਰੀ ਹੀ ਨਹੀਂ, ਉਸ ਬਾਰੇ ਆਵਾਜ਼ ਉਠਾਉਣਾ ਵੀ ਰਾਸ਼ਟਰੀ ਝੰਡੇ ਦਾ ਅਪਮਾਨ ਹੈ।' ਇਹ ਪ੍ਰਤੀਕਿਰਿਆ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਐਤਵਾਰ ਇਹ ਕਹਿਣ ਤੋਂ ਬਾਅਦ ਆਈ ਕਿ ਤਿਰੰਗੇ ਦੇ ਅਪਮਾਨ ਨਾਲ ਦੇਸ਼ ਦੁਖੀ ਹੈ।


ਸੰਪਾਦਕੀ ਵਿੱਚ ਕਿਹਾ ਗਿਆ ਹੈ, "ਜਿਹੜੀਆਂ ਵੀਡਿਓ ਰਿਕਾਰਡਿੰਗਜ਼ ਸਾਹਮਣੇ ਆਈਆਂ ਹਨ, ਉਨ੍ਹਾਂ ਵਿੱਚ ਕੁਝ ਵੀ ਅਜਿਹਾ ਦਿਖਾਈ ਨਹੀਂ ਦਿੰਦਾ ਜਿਸ ਨਾਲ ਤਿਰੰਗੇ ਦਾ ਅਪਮਾਨ ਹੋਇਆ ਹੋਵੇ। ਸੰਪਾਦਕੀ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰੀ ਝੰਡੇ ਦਾ ਸਨਮਾਨ ਦੇਸ਼ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਸਵਾਲ ਇਹ ਹੈ ਕਿ ਪ੍ਰਧਾਨ ਮੰਤਰੀ ਅਜਿਹੀ ਗੱਲ ਬਾਰੇ ਉਦਾਸ ਕਿਉਂ ਜੋ ਵਾਪਰੀ ਹੀ ਨਹੀਂ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ