ਪੜਚੋਲ ਕਰੋ
Advertisement
ਮਹਾਰਾਸ਼ਟਰ ਮਹਾਭਾਰਤ: ਸੁਪਰੀਮ ਕੋਰਟ ਪਹੁੰਚੀ ਸ਼ਿਵਸੈਨਾ, ਅਜੀਤ ਪਵਾਰ ਦਾ ਛੁੱਟੇਗਾ ਅਹੁਦਾ
ਮੀਟਿੰਗ ਵਿੱਚ ਅਜੀਤ ਪਵਾਰ ਨੂੰ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ‘ਤੇ ਵਿਚਾਰ ਕੀਤਾ ਗਿਆ। ਸੂਤਰਾਂ ਅਨੁਸਾਰ ਅਜੀਤ ਪਵਾਰ ਨੂੰ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ। ਦਿਲੀਪ ਵਲਸੇ ਪਾਟਿਲ ਨੂੰ ਉਨ੍ਹਾਂ ਦੀ ਜਗ੍ਹਾ 'ਤੇ ਵਿਧਾਇਕ ਦਲ ਦੇ ਨੇਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਮੁੰਬਈ: ਸ਼ਰਦ ਪਵਾਰ ਦੀ ਅਗਵਾਈ ਵਿੱਚ ਐਨਸੀਪੀ ਦੀ ਬੈਠਕ ਖਤਮ ਹੋ ਗਈ ਹੈ। ਮੀਟਿੰਗ ਵਿੱਚ ਅਜੀਤ ਪਵਾਰ ਨੂੰ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ‘ਤੇ ਵਿਚਾਰ ਕੀਤਾ ਗਿਆ। ਸੂਤਰਾਂ ਅਨੁਸਾਰ ਅਜੀਤ ਪਵਾਰ ਨੂੰ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ। ਦਿਲੀਪ ਵਲਸੇ ਪਾਟਿਲ ਨੂੰ ਉਨ੍ਹਾਂ ਦੀ ਜਗ੍ਹਾ 'ਤੇ ਵਿਧਾਇਕ ਦਲ ਦੇ ਨੇਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ।
Shiv Sena: Shiv Sena has filed a writ petition in the Supreme Court against Devendra Fadnavis and Ajit Pawar taking oath as CM and Deputy CM of Maharashtra respectively. #Maharashtra pic.twitter.com/AoyIwrp48T
— ANI (@ANI) November 23, 2019
ਸੀਨੀਅਰ ਬੀਜੇਪੀ ਲੀਡਰ ਸੁਧੀਰ ਮੁਨਗੰਟੀਵਰ ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ ਦੇ 288 ਮੈਂਬਰੀ ਸਦਨ ਵਿੱਚ ਬੀਜੇਪੀ ਨੂੰ 170 ਵਿaqਧਾਇਕਾਂ ਦਾ ਸਮਰਥਨ ਹਾਸਲ ਹੈ। ਬੀਜੇਪੀ ਦੇ ਦੇਵੇਂਦਰ ਫੜਨਵੀਸ ਨੇ ਦੂਜੀ ਵਾਰ ਸੂਬੇ ਵਿੱਚ ਐਨਸੀਪੀ ਨੇਤਾ ਅਜੀਤ ਪਵਾਰ ਦੇ ਸਮਰਥਨ ਨਾਲ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁਨਗੰਟੀਵਰ ਨੇ ਕਿਹਾ, 'ਅਜੀਤ ਪਵਾਰ ਐਨਸੀਪੀ ਦੀ ਵਿਧਾਇਕ ਦਲ ਦੇ ਨੇਤਾ ਹਨ ਅਤੇ ਇਸ ਦਾ ਮਤਲਬ ਹੈ ਕਿ ਸਾਰਿਆਂ ਨੇ ਬੀਜੇਪੀ ਦਾ ਸਮਰਥਨ ਕੀਤਾ ਹੈ।'
ਉੱਧਰ ਐਨਸੀਪੀ ਦੇ ਸੂਤਰਾਂ ਅਨੁਸਾਰ ਸ਼ਰਦ ਪਵਾਰ ਨੇ ਅਜੀਤ ਪਵਾਰ 'ਤੇ ਦਬਾਅ ਬਣਾਇਆ ਹੈ। ਡਿਪਟੀ ਸੀਐਮ ਅਹੁਦੇ ਤੋਂ ਅਸਤੀਫਾ ਦੇ ਕੇ ਮਿਲਣ ਲਈ ਬੁਲਾਇਆ ਹੈ। ਸ਼ਿਵ ਸੈਨਾ ਨੇ ਕਿਹਾ- ਪਾਰਟੀ ਨੇ ਦੇਵੇਂਦਰ ਫੜਨਵੀਸ ਦੇ ਮੁੱਖ ਮੰਤਰੀ ਤੇ ਅਜੀਤ ਪਵਾਰ ਦੇ ਡਿਪਟੀ ਸੀਐੱਮ ਵਜੋਂ ਅਹੁਦੇ ਦੀ ਸਹੁੰ ਚੁੱਕਣ ਦੇ ਖਿਲਾਫ ਸੁਪਰੀਮ ਕੋਰਟ ਖਿਲਾਫ ਰਿਟ ਪਟੀਸ਼ਨ ਦਾਇਰ ਕੀਤੀ ਹੈ। ਸ਼ਿਵ ਸੈਨਾ ਦੇ ਵਿਧਾਇਕਾਂ ਦੀ ਬੈਠਕ ਵਿਚ ਊਧਵ ਠਾਕਰੇ ਨੇ ਪੁੱਛਿਆ, "ਕੀ ਤੁਸੀਂ ਡਰੇ ਹੋ?" ਵਿਧਾਇਕਾਂ ਨੇ ਕਿਹਾ ਕਿ ਉਹ ਬਿਲਕੁਲ ਨਹੀਂ ਡਰੇ। ਉਨ੍ਹਾਂ ਕਿਹਾ ਕਿ ਸਾਰੇ ਸ਼ਾਂਤ ਰਹਿਣ ਤੇ ਸਾਡਾ ਸੁਪਨਾ ਪੂਰਾ ਹੋਵੇਗਾ। ਕਾਂਗਰਸ-ਐਨਸੀਪੀ ਸਾਡੇ ਨਾਲ ਹੈ। ਚੀਜ਼ਾਂ ਬਦਲੀਆਂ ਪਰ ਅਸਰ ਨਹੀਂ ਪਏਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement