ਪੜਚੋਲ ਕਰੋ
Advertisement
ਕਿਸਾਨਾਂ ਨੂੰ ਖਾਲਿਸਤਾਨੀ ਕਹਿਣ 'ਤੇ ਬੀਜੇਪੀ 'ਤੇ ਵਰ੍ਹੇ ਸ਼ਿਵ ਸੈਨਾ ਲੀਡਰ, ਕਿਸਾਨਾਂ ਦਾ ਅਪਮਾਣ ਕਰਾਰ
ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਪਣੀ ਆਵਾਜ਼ ਕੇਂਦਰ ਦੇ ਕੰਨੀ ਪਾਉਣ ਲਈ ਦਿੱਲੀ ਪਹੁੰਚ ਚੁੱਕੇ ਹਨ। ਫਿਲਹਾਲ ਉਨ੍ਹਾਂ ਨੂੰ ਦਿੱਲੀ-ਹਰਿਆਣਾ ਦੇ ਬਾਡਰਾਂ ਤੇ ਰੋਕਿਆ ਗਿਆ ਹੈ।
ਨਵੀਂ ਦਿੱਲੀ: ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਪਣੀ ਆਵਾਜ਼ ਕੇਂਦਰ ਦੇ ਕੰਨੀ ਪਾਉਣ ਲਈ ਦਿੱਲੀ ਪਹੁੰਚ ਚੁੱਕੇ ਹਨ। ਫਿਲਹਾਲ ਉਨ੍ਹਾਂ ਨੂੰ ਦਿੱਲੀ-ਹਰਿਆਣਾ ਦੇ ਬਾਡਰਾਂ ਤੇ ਰੋਕਿਆ ਗਿਆ ਹੈ।
ਇਸ ਦੌਰਾਨ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਦਾ ਕਹਿਣਾ ਹੈ ਕਿ ਜਿਸ ਢੰਗ ਦਾ ਕਿਸਾਨਾਂ ਨਾਲ ਸਲੂਕ ਕੀਤਾ ਜਾ ਰਿਹਾ ਹੈ, ਉਸ ਤੋਂ ਇੰਝ ਲੱਗਦਾ ਹੈ ਕਿ ਉਹ ਅੱਤਵਾਦੀ ਹਨ। ਉਨ੍ਹਾਂ ਨੂੰ ਖਾਲਿਸਤਾਨੀ ਦੱਸਿਆ ਜਾ ਰਿਹਾ ਹੈ ਇਹ ਕਿਸਾਨਾਂ ਦਾ ਅਪਮਾਨ ਹੈ।
ਰਾਉਤ ਨੇ ਕਿਹਾ, "ਜਿਸ ਤਰ੍ਹਾਂ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ, ਅਜਿਹਾ ਲੱਗਦਾ ਹੈ ਜਿਵੇਂ ਉਹ ਇਸ ਦੇਸ਼ ਨਾਲ ਸਬੰਧਤ ਨਹੀਂ ਹਨ। ਉਨ੍ਹਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਗਿਆ ਹੈ ਕਿਉਂਕਿ ਉਹ ਸਿੱਖ ਹਨ ਤੇ ਪੰਜਾਬ ਤੇ ਹਰਿਆਣਾ ਤੋਂ ਆਏ ਹਨ, ਉਨ੍ਹਾਂ ਨੂੰ ਖਾਲਿਸਤਾਨੀ ਕਿਹਾ ਜਾ ਰਿਹਾ ਹੈ। ਇਹ ਕਿਸਾਨਾਂ ਦਾ ਅਪਮਾਨ ਹੈ।"
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਤਿੰਨ ਦਿਨਾਂ ਤੋਂ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਐਤਵਾਰ ਨੂੰ ਵੀ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ‘ਤੇ ਅੜੇ ਹੋਏ ਹਨ। ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ ਕਿ ਜੇ ਉਹ ਪਹਿਲਾਂ ਸ਼ਾਂਤੀ ਨਾਲ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਬੈਠ ਜਾਣ ਤਾਂ ਸਰਕਾਰ ਫੇਰ ਉਨ੍ਹਾਂ ਨਾਲ ਗੱਲਬਾਤ ਕਰੇਗੀ। ਸ਼ਨੀਵਾਰ ਨੂੰ ਵੀ ਸਿੰਘੂ ਬਾਡਰ ਤੇ ਸੁਰੱਖਿਆ ਕਰਮੀਆਂ ਦੀ ਤਾਇਨਾਤੀ ਰਹੀ। ਕਿਸਾਨਾਂ ਨੇ ਕੱਲ੍ਹ ਸਾਫ ਕਰ ਦਿੱਤਾ ਸੀ ਕਿ ਉਹ ਕਿਤੇ ਨਹੀਂ ਜਾਣਗੇ।ਕਿਸਾਨ ਹੁਣ ਅੱਗੇ ਦਾ ਰਣਨੀਤੀ ਲਈ ਮੀਟਿੰਗ ਕਰ ਰਹੇ ਹਨ।The way farmers have been stopped from entering Delhi, it looks like as if they don't belong to this country. They have been treated like terrorists. Since they are Sikh&have come from Punjab&Haryana, they're being called Khalistani. It is insult to farmers:Sanjay Raut, Shiv Sena pic.twitter.com/XaE529oZUL
— ANI (@ANI) November 29, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਦੇਸ਼
Advertisement