ਪੜਚੋਲ ਕਰੋ

ਮਹਾਰਾਸ਼ਟਰ 'ਚ ਪਲਟੇਗੀ ਬਾਜ਼ੀ? ਬੀਜੇਪੀ ਨੂੰ ਡੱਕਣ ਲਈ ਸ਼ਿਵ ਸੈਨਾ ਹੋਏਗੀ ਕਾਂਗਰਸ ਤੇ ਐਨਸੀਪੀ ਦੀ ਮੋਢਿਆ 'ਤੇ ਸਵਾਰ

ਮਹਾਰਾਸ਼ਟਰ 'ਚ ਬੀਜੇਪੀ ਨੂੰ ਆਊਟ ਕਰਨ ਲਈ ਕਾਂਗਰਸ ਤੇ ਐਨਸੀਪੀ ਵਿਰੋਧੀ ਪਾਰਟੀ ਸ਼ਿਵ ਸੈਨਾ ਨਾਲ ਹੱਥ ਮਿਲਾ ਸਕਦੀਆਂ ਹਨ। ਇਸ ਬਾਰੇ ਅੱਜ ਦਿੱਲੀ ਵਿੱਚ ਕਾਂਗਰਸ ਤੇ ਐਨਸੀਪੀ ਦੇ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਆਖਰੀ ਫੈਸਲਾ ਨਹੀਂ ਹੋ ਸਕਿਆ। ਹੁਣ ਕਾਂਗਰਸ ਨੇ ਰਾਜ ਦੇ ਸੀਨੀਅਰ ਲੀਡਰਾਂ ਨੂੰ ਚਰਚਾ ਲਈ ਸ਼ਾਮ ਚਾਰ ਵਜੇ ਦਿੱਲੀ ਬੁਲਾਇਆ ਹੈ।

ਮੁੰਬਈ: ਮਹਾਰਾਸ਼ਟਰ 'ਚ ਬੀਜੇਪੀ ਨੂੰ ਆਊਟ ਕਰਨ ਲਈ ਕਾਂਗਰਸ ਤੇ ਐਨਸੀਪੀ ਵਿਰੋਧੀ ਪਾਰਟੀ ਸ਼ਿਵ ਸੈਨਾ ਨਾਲ ਹੱਥ ਮਿਲਾ ਸਕਦੀਆਂ ਹਨ। ਇਸ ਬਾਰੇ ਅੱਜ ਦਿੱਲੀ ਵਿੱਚ ਕਾਂਗਰਸ ਤੇ ਐਨਸੀਪੀ ਦੇ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਆਖਰੀ ਫੈਸਲਾ ਨਹੀਂ ਹੋ ਸਕਿਆ। ਹੁਣ ਕਾਂਗਰਸ ਨੇ ਰਾਜ ਦੇ ਸੀਨੀਅਰ ਲੀਡਰਾਂ ਨੂੰ ਚਰਚਾ ਲਈ ਸ਼ਾਮ ਚਾਰ ਵਜੇ ਦਿੱਲੀ ਬੁਲਾਇਆ ਹੈ। ਉਧਰ, ਕਾਂਗਰਸ ਦੀ ਭਾਈਵਾਲ ਐਨਸੀਪੀ ਨੇ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਕਿਹਾ ਕਿ ਉਨ੍ਹਾਂ ਦੇ ਵਿਧਾਇਕ ਸਰਕਾਰ ਬਣਾਉਣ ਦੇ ਪੱਕ ਵਿੱਚ ਹਨ ਪਰ ਕਾਂਗਰਸ ਤੋਂ ਬਗੈਰ ਕੋਈ ਫੈਸਲਾ ਨਹੀਂ ਲਿਆ ਜਾਏਗਾ। ਯਾਦ ਰਹੇ ਰਾਜਪਾਲ ਨੇ ਸ਼ਿਵ ਸੈਨਾ ਨੂੰ ਸ਼ਾਮ ਸੱਤ ਵਜੇ ਤੱਕ ਬਹੁਮਤ ਸਾਬਤ ਕਰਨ ਲਈ ਸਮਾਂ ਦਿੱਤੀ ਹੈ। ਸ਼ਿਵ ਸੈਨਾ ਤੇ ਬੀਜੇਪੀ ਦਾ ਗੱਠਜੋੜ ਟੁੱਟ ਗਿਆ ਹੈ। ਸ਼ਿਵ ਸੈਨਾ ਦੇ ਕੇਂਦਰ ਸਰਕਾਰ ਵਿੱਚ ਮੰਤਰੀ ਨੇ ਵੀ ਅਸਤੀਫਾ ਦੇ ਦਿੱਤਾ ਹੈ। ਭਾਈਵਾਲ ਸ਼ਿਵ ਸੈਨਾ ਦੀਆਂ ਸ਼ਰਤਾਂ ਮਗਰੋਂ ਬੀਜੇਪੀ ਵੱਲੋਂ ਐਤਵਾਰ ਨੂੰ ਸਰਕਾਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਮਗਰੋਂ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਦੂਜੀ ਸਭ ਤੋਂ ਵੱਡੀ ਪਾਰਟੀ ਸ਼ਿਵ ਸੈਨਾ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ। ਰਾਜਪਾਲ ਨੇ ਅੱਜ ਸ਼ਾਮ ਤੱਕ ਸਮਾਂ ਦਿੱਤਾ ਹੈ। ਰਾਜ ਭਵਨ ਦੇ ਅਧਿਕਾਰੀ ਨੇ ਕਿਹਾ ਕਿ ਸ਼ਿਵ ਸੈਨਾ ਨੂੰ ਸ਼ਾਮ ਸਾਢੇ ਸੱਤ ਵਜੇ ਤੱਕ ਆਪਣੇ ਸਟੈਂਡ ਬਾਰੇ ਰਾਜਪਾਲ ਨੂੰ ਜਾਣਕਾਰੀ ਦੇਣੀ ਪਵੇਗੀ। ਇਸ ਮਗਰੋਂ ਊਧਵ ਠਾਕਰੇ ਦੀ ਅਗਵਾਈ ਹੇਠਲੀ ਪਾਰਟੀ ਸ਼ਿਵ ਸੈਨਾ ਵੱਲੋਂ ਐਨਸੀਪੀ ਤੇ ਕਾਂਗਰਸ ਨਾਲ ਮਿਲ ਕੇ ਸੂਬੇ ’ਚ ਨਵੀਂ ਸਰਕਾਰ ਬਣਾਏ ਜਾਣ ਲਈ ਸਰਗਰਮੀਆਂ ਵੱਧ ਗਈਆਂ ਹਨ। ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ ਆਪਣੀ ਪਾਰਟੀ ਦਾ ਮੁੱਖ ਮੰਤਰੀ ਬਣਾ ਕੇ ਰਹਿਣਗੇ। ਉਨ੍ਹਾਂ ਸੰਕੇਤ ਦਿੱਤੇ ਕਿ ਉਹ ਵਿਰੋਧੀ ਧਿਰਾਂ ਦੀ ਹਮਾਇਤ ਨਾਲ ਸਰਕਾਰ ਬਣਾਉਣ ਦੇ ਯਤਨ ਕਰ ਰਹੇ ਹਨ। ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਵਾਲੀਆਂ ਪਾਰਟੀਆਂ ਸ਼ਿਵ ਸੈਨਾ ਤੇ ਬੀਜੇਪੀ ਵਿਚਕਾਰ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਟਕਰਾਅ ਚੱਲ ਰਿਹਾ ਹੈ। ਸ਼ਿਵ ਸੈਨਾ (56) ਨੇ ਜੇਕਰ ਆਪਣੀ ਸਰਕਾਰ ਬਣਾਉਣੀ ਹੈ ਤਾਂ ਉਸ ਨੂੰ ਸ਼ਰਦ ਪਵਾਰ ਦੀ ਅਗਵਾਈ ਹੇਠਲੀ ਐਨਸੀਪੀ (54) ਤੇ ਕਾਂਗਰਸ (44) ਤੋਂ ਹਮਾਇਤ ਲੈਣੀ ਪਵੇਗੀ। ਮਹਾਰਾਸ਼ਟਰ ’ਚ ਸਰਕਾਰ ਬਣਾਉਣ ਲਈ 145 ਵਿਧਾਇਕਾਂ ਦੀ ਲੋੜ ਹੈ ਜਦਕਿ ਭਾਜਪਾ ਨੇ 105 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ। ਉਧਰ, ਬੀਜੇਪੀ ਦੇ ਸੂਬਾ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਸ਼ਿਵ ਸੈਨਾ ’ਤੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਾ ਕਰਨ ਦਾ ਫ਼ੈਸਲਾ ਲਿਆ ਹੈ। ਉਂਜ ਉਨ੍ਹਾਂ ਸ਼ਿਵ ਸੈਨਾ ਨੂੰ ਕਾਂਗਰਸ ਤੇ ਐਨਸੀਪੀ ਦੀ ਹਮਾਇਤ ਨਾਲ ਸਰਕਾਰ ਬਣਾਉਣ ਲਈ ‘ਸ਼ੁੱਭ ਇੱਛਾਵਾਂ’ ਦਿੱਤੀਆਂ।

ਟਾਪ ਹੈਡਲਾਈਨ

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget