SHO Neha Chauhan : ਅੱਜ ਸਵੇਰੇ ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਆਈ ਹੈ। ਦਰਅਸਲ, ਮਹਾਰਾਸ਼ਟਰ ਵਿੱਚ ਅੱਜ ਤੜਕੇ ਇੱਕ ਸੜਕ ਹਾਦਸੇ ਵਿੱਚ ਮਹਿਲਾ ਥਾਣਾ ਪੰਚਕੂਲਾ ਦੀ ਐਸਐਚਓ ਨੇਹਾ ਚੌਹਾਨ ਦੀ ਦਰਦਨਾਕ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਟੀਮ ਨਾਲ ਮਹਾਰਾਸ਼ਟਰ 'ਚ ਇਕ ਮਾਮਲੇ 'ਚ ਛਾਪੇਮਾਰੀ ਕਰਨ ਗਈ ਸੀ। ਛਾਪੇਮਾਰੀ ਕਰਕੇ ਵਾਪਸ ਆਉਂਦੇ ਸਮੇਂ ਉਸ ਦੀ ਹਰਿਆਣਾ ਪੁਲਿਸ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ।
ਓਵਰਟੇਕ ਕਰਦੇ ਸਮੇਂ ਵਾਪਰਿਆ ਇਹ ਹਾਦਸਾ
ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਪੁਲੀਸ ਦੀ ਕਾਰ ਇੱਕ ਟਰੱਕ ਨੂੰ ਓਵਰਟੇਕ ਕਰ ਰਹੀ ਸੀ। ਓਵਰਟੇਕ ਦੌਰਾਨ ਕਾਰ ਟਰੱਕ ਨਾਲ ਟਕਰਾ ਗਈ। ਜਿਸ ਕਾਰਨ ਕਾਰ ਵਿੱਚ ਬੈਠੀ ਐਸਐਚਓ ਨੇਹਾ ਚੌਹਾਨ ਜ਼ਖ਼ਮੀ ਹੋ ਗਈ। ਕੁਝ ਸਮੇਂ ਬਾਅਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ 'ਚ ਡਰਾਈਵਰ ਸਮੇਤ ਉਸ ਦੀ ਟੀਮ ਦੇ 4 ਹੋਰ ਮੈਂਬਰ ਵੀ ਜ਼ਖਮੀ ਹੋ ਗਏ।
ਪੁਲਿਸ ਅਧਿਕਾਰੀ ਨੇ ਦਿੱਤੀ ਘਟਨਾ ਦੀ ਜਾਣਕਾਰੀ
ਇਸ ਘਟਨਾ ਦੇ ਸਬੰਧ ਵਿੱਚ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਹੈ ਕਿ ਪੁਲਿਸ ਦੀ ਇੱਕ ਗੱਡੀ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ ਹੈ। ਇਹ ਹਾਦਸਾ ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਵਿੱਚ ਵਾਪਰਿਆ। ਅਸੀਂ ਮਹਾਰਾਸ਼ਟਰ ਪੁਲਿਸ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਨੇਹਾ ਚੌਹਾਨ ਪੰਚਕੂਲਾ ਮਹਿਲਾ ਥਾਣੇ, ਸੈਕਟਰ 5 ਦੀ ਐਸਐਚਓ ਸੀ। ਅਸੀਂ ਇੱਕ ਟੀਮ ਮਹਾਰਾਸ਼ਟਰ ਭੇਜੀ ਹੈ। ਪੁਲਿਸ ਵੱਲੋਂ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਤਿੰਨ ਛੋਟੇ ਬੱਚਿਆਂ ਦੀ ਮਾਂ ਹੈ ਨੇਹਾ ਚੌਹਾਨ
ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਦੀ ਰਹਿਣ ਵਾਲੀ ਨੇਹਾ ਚੌਹਾਨ ਆਪਣੇ ਪਰਿਵਾਰ ਨਾਲ ਪੰਚਕੂਲਾ ਦੇ ਪੁਲਿਸ ਲਾਈਨਜ਼ ਮੋਗੀਨੰਦ ਵਿਖੇ ਰਹਿੰਦੀ ਸੀ। ਉਹ ਆਪਣੇ ਪਿੱਛੇ ਪਤੀ, ਦੋ ਧੀਆਂ ਅਤੇ ਇੱਕ ਪੁੱਤਰ ਛੱਡ ਗਈ ਹੈ। ਵੱਡੇ ਬੱਚੇ ਦੀ ਉਮਰ ਕਰੀਬ 9 ਸਾਲ ਹੈ। ਇਸ ਸਮੇਂ ਉਨ੍ਹਾਂ ਦੇ ਪਰਿਵਾਰ ਸਮੇਤ ਸੈਕਟਰ 5 ਦੇ ਮਹਿਲਾ ਥਾਣੇ ਵਿੱਚ ਸੋਗ ਦੀ ਲਹਿਰ ਹੈ। ਇਸ ਦੇ ਨਾਲ ਹੀ ਨੇਹਾ ਚੌਹਾਨ ਨੂੰ ਯਾਦ ਕਰਕੇ ਹਰ ਕਿਸੇ ਦਾ ਰੋ-ਰੋ ਕੇ ਬੁਰਾ ਹਾਲ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।