ਸੁਪਰੀਮ ਕੋਰਟ ਵੱਲੋਂ Uber-Rapido ਨੂੰ ਝਟਕਾ, ਸੂਬੇ 'ਚ ਬਾਈਕ-ਟੈਕਸੀ 'ਤੇ ਪਾਬੰਦੀ ਰਹੇਗੀ ਜਾਰੀ
Uber-Rapido Case: ਦਿੱਲੀ 'ਚ Rapido ਤੇ Uber ਵਰਗੀਆਂ ਬਾਈਕ ਟੈਕਸੀਆਂ 'ਤੇ ਪਾਬੰਦੀ ਜਾਰੀ ਰਹੇਗੀ। ਸੁਪਰੀਮ ਕੋਰਟ ਨੇ ਸੋਮਵਾਰ (12 ਜੂਨ) ਨੂੰ ਹਾਈ ਕੋਰਟ ਦੇ ਹੁਕਮਾਂ 'ਤੇ ਰੋਕ ਲਾ ਦਿੱਤੀ ਹੈ।
Uber-Rapido Case In SC: ਬਾਈਕ-ਟੈਕਸੀ ਐਗਰੀਗੇਟਰ ਰੈਪਿਡੋ ਅਤੇ ਉਬੇਰ (Bike-taxi aggregators Rapido and Uber) ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਹੁਕਮ 'ਤੇ ਰੋਕ ਲਾ ਦਿੱਤੀ ਹੈ, ਜਿਸ 'ਚ ਇਨ੍ਹਾਂ ਦੋਵਾਂ ਕੰਪਨੀਆਂ ਨੂੰ ਦਿੱਲੀ ਸਰਕਾਰ ਵੱਲੋਂ ਨੀਤੀ ਬਣਾਉਣ ਤੱਕ ਬਿਨਾਂ ਐਗਰੀਗੇਟਰ ਲਾਇਸੈਂਸ ਦੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਬਾਈਕ-ਟੈਕਸੀ ਐਗਰੀਗੇਟਰਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਦਿੱਲੀ ਸਰਕਾਰ ਕੋਈ ਨੀਤੀ ਨਹੀਂ ਬਣਾਉਂਦੀ, ਉਦੋਂ ਤੱਕ ਉਨ੍ਹਾਂ ਨੂੰ ਲਾਇਸੈਂਸ ਤੋਂ ਬਿਨਾਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਸੁਣਵਾਈ ਦੌਰਾਨ ਉਬੇਰ ਦੇ ਵਕੀਲ ਨੇ ਕਿਹਾ ਕਿ 2019 ਤੋਂ ਭਾਰਤ ਦੇ ਕਈ ਸੂਬਿਆਂ ਵਿੱਚ ਦੋਪਹੀਆ ਵਾਹਨਾਂ ਨੂੰ ਬਾਈਕ ਸੇਵਾ ਵਜੋਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਸੁਣਵਾਈ ਕਰਨ ਵਾਲੀ ਬੈਂਚ ਨੂੰ ਦੱਸਿਆ ਕਿ ਮੋਟਰ ਵਹੀਕਲ ਐਕਟ ਤਹਿਤ ਇਸ 'ਤੇ ਕੋਈ ਪਾਬੰਦੀ ਨਹੀਂ ਹੈ।
ਦਰਅਸਲ, 19 ਫਰਵਰੀ 2023 ਨੂੰ ਦਿੱਲੀ ਸਰਕਾਰ ਨੇ ਇੱਕ ਜਨਤਕ ਨੋਟਿਸ ਜਾਰੀ ਕੀਤਾ ਸੀ। ਇਸ ਦੇ ਜ਼ਰੀਏ ਦਿੱਲੀ 'ਚ ਬਾਈਕ ਟੈਕਸੀਆਂ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਰੈਪਿਡੋ ਅਤੇ ਉਬੇਰ ਨੇ ਇਸ ਦੇ ਖਿਲਾਫ਼ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ 21 ਫਰਵਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ