(Source: ECI/ABP News/ABP Majha)
ਤੇਜ਼ ਰਫ਼ਤਾਰ ਔਡੀ ਕਾਰ ਨੇ ਕਈ ਲੋਕਾਂ ਨੂੰ ਲਤਾੜਿਆ, ਇੱਕ ਦੀ ਮੌਤ, 9 ਜ਼ਖ਼ਮੀ
ਜੋਧਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਜਿੱਥੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਲੋਕ ਗੰਭੀਰ ਜ਼ਖਮੀ ਹੋ ਗਏ।
ਜੋਧਪੁਰ: ਰਾਜਸਥਾਨ ਦੇ ਜੋਧਪੁਰ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਜਿੱਥੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵਾਇਰਲ ਹੋ ਗਈ ਹੈ। ਜਿਸ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇੱਕ ਤੇਜ਼ ਰਫ਼ਤਾਰ ਔਡੀ ਕਾਰ ਨੇ ਪਹਿਲਾਂ ਸਕੂਟਰ ਸਵਾਰ ਲੜਕੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਹਵਾ 'ਚ ਕਈ ਫੁੱਟ ਉਛਲ ਕੇ ਜ਼ਮੀਨ 'ਤੇ ਡਿੱਗੀ ਅਤੇ ਗੰਭੀਰ ਜ਼ਖ਼ਮੀ ਹੋ ਗਈ।
ਇਸ ਤੋਂ ਬਾਅਦ ਕਾਰ ਸੜਕ ਦੇ ਕਿਨਾਰੇ ਬਣੀਆਂ ਝੁੱਗੀਆਂ ਵਿੱਚ ਜਾ ਵੜੀ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ ਅਤੇ ਮਜ਼ਦੂਰ ਦੀ ਮੌਤ ਹੋ ਗਈ।
A video has gone viral on social media since Tuesday morning, which shows a speeding Audi hitting over 10 people one after the other on the busy AIIMS Road in #Jodhpur. A 16-year-old boy reportedly lost his life in the incident, which left over 10 others injured. pic.twitter.com/RMLuT1gw3z
— IANS Tweets (@ians_india) November 9, 2021
ਉਧਰ ਪੁਲਿਸ ਮੁਤਾਬਕ ਔਡੀ ਕਾਰ ਚਾਲਕ ਅਮਿਤ ਨੰਗਲ ਜਿਸ ਦੀ ਉਮਰ ਕਰੀਬ 50 ਸਾਲ ਹੈ, ਅਤੇ ਉਹ ਸੁਭਾਸ਼ ਨਗਰ ਦਾ ਰਹਿਣ ਵਾਲਾ ਹੈ। ਅਮਿਤ ਆਪਣੀ ਕਾਰ 'ਚ ਪਾਲ ਰੋਡ ਵੱਲ ਜਾ ਰਿਹਾ ਸੀ। ਇਸ ਦੇ ਨਾਲ ਹੀ ਏਮਜ਼ ਰੋਡ 'ਤੇ ਪਹਿਲਾਂ ਕਾਰ ਭੀੜ ਦੇ ਵਿਚਕਾਰ ਅਚਾਨਕ ਬੇਕਾਬੂ ਹੋ ਗਈ, ਜਿਸ ਕਾਰਨ ਕਈ ਲੋਕ ਇਸ ਦੀ ਲਪੇਟ 'ਚ ਆ ਗਏ। ਕਾਰ ਚਾਲਕ ਨੇ ਪਹਿਲਾਂ ਸਕੂਟੀ ਸਵਾਰ ਨੂੰ ਟੱਕਰ ਮਾਰੀ, ਫਿਰ ਬੇਕਾਬੂ ਕਾਰ ਸੜਕ ਦੇ ਕਿਨਾਰੇ ਬਣੀਆਂ ਝੁੱਗੀਆਂ ਵਿੱਚ ਜਾ ਵੜੀ। ਇਸ ਹਾਦਸੇ 'ਚ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਸ ਘਟਨਾ ਤੋਂ ਬਾਅਦ ਕਾਰ ਮਾਲਕ ਅਮਿਤ ਨੰਗਲ ਥਾਣਾ ਬਸਨੀ ਪੁੱਜ ਗਿਆ। ਜਿੱਥੇ ਉਸ ਨੇ ਇਸ ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਤੁਰੰਤ ਜੋਧਪੁਰ ਦੇ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਅਸ਼ੋਕ ਗਹਿਲੋਤ ਜ਼ਖਮੀਆਂ ਨੂੰ ਮਿਲਣ ਹਸਪਤਾਲ ਪਹੁੰਚੇ। ਜਿੱਥੇ ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਅਤੇ ਗੰਭੀਰ ਜ਼ਖਮੀਆਂ ਨੂੰ 1 ਲੱਖ ਅਤੇ ਹੋਰ ਜ਼ਖਮੀਆਂ ਨੂੰ 50 ਹਜ਼ਾਰ ਦੇਣ ਦੇ ਨਿਰਦੇਸ਼ ਦਿੱਤੇ।
ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ
ਚੌਪਾਸਨੀ ਹਾਊਸਿੰਗ ਬੋਰਡ ਥਾਣੇ ਦੇ ਐਸਐਚਓ ਲਿਖਾਰਾਮ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਅਮਿਤ ਨੰਗਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਔਡੀ ਕਾਰ ਨੰਬਰ ਆਰਜੇ 14 ਸੀਯੂ 4688 ਅਮਿਤ ਦੀ ਹੈ। ਬਸਨੀ ਇਲਾਕੇ ਵਿੱਚ ਉਸ ਦੀ ਫੈਕਟਰੀ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Lakhimpur Kheri Violence: ਲਖੀਮਪੁਰ ਖੀਰੀ ਹਿੰਸਾ 'ਚ ਵੱਡਾ ਖੁਲਾਸਾ! ਕੇਂਦਰੀ ਮੰਤਰੀ ਦੇ ਬੇਟੇ ਦੀ ਬੰਦੂਕ ਨਾਲ ਹੋਈ ਸੀ ਫਾਇਰਿੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin