'ਗਊ ਤਸਕਰਾਂ ਨੂੰ ਦੇਖਦਿਆਂ ਹੀ ਗੋਲੀ ਮਾਰਨ ਦਾ ਦੇਵਾਂਗਾ ਹੁਕਮ', ਜਾਣੋ ਕਿਸ ਮੰਤਰੀ ਨੇ ਕਰ'ਤਾ ਵੱਡਾ ਐਲਾਨ
Shoot At Sight Order: ਮਨਕਲ ਐੱਸ. ਵੈਦ ਨੇ ਕਿਹਾ, “ਗਊ ਚੋਰੀ ਦੀਆਂ ਘਟਨਾਵਾਂ ਕਈ ਸਾਲਾਂ ਤੋਂ ਹੋ ਰਹੀਆਂ ਹਨ। ਮੈਂ ਐਸਪੀ (ਸੁਪਰਿੰਟੈਂਡੈਂਟ ਆਫ਼ ਪੁਲਿਸ) ਨੂੰ ਕਿਹਾ ਹੈ ਕਿ ਇਹ ਰੁਕਣਾ ਚਾਹੀਦਾ ਹੈ ਅਤੇ ਕਿਸੇ ਵੀ ਕੀਮਤ 'ਤੇ ਨਹੀਂ ਹੋਣਾ ਚਾਹੀਦਾ।

Karnataka Cow Smuggling: ਉੱਤਰ ਕੰਨੜ ਜ਼ਿਲ੍ਹੇ ਵਿੱਚ ਗਊ ਚੋਰੀ ਦੀਆਂ ਘਟਨਾਵਾਂ ਦੇ ਵਿਚਕਾਰ ਜ਼ਿਲ੍ਹੇ ਦੇ ਇੰਚਾਰਜ ਮੰਤਰੀ ਮਨਕਲ ਐਸ. ਵੈਦ ਨੇ ਚੇਤਾਵਨੀ ਦਿੱਤੀ ਕਿ ਗਊ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸੜਕਾਂ ਜਾਂ ਚੌਰਾਹਿਆਂ 'ਤੇ ਜਨਤਕ ਤੌਰ 'ਤੇ ਗੋਲੀ ਮਾਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਜਾਰੀ ਨਹੀਂ ਰਹਿਣ ਦੇਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਗਊਆਂ ਅਤੇ ਗਊ ਪਾਲਕਾਂ ਦੇ ਹਿੱਤਾਂ ਦੀ ਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਿਹਾ ਹੈ।
ਵੈਦ ਦਾ ਇਹ ਬਿਆਨ ਹੋਂਨਾਵਰ ਨੇੜੇ ਹਾਲ ਹੀ ਵਿੱਚ ਵਾਪਰੀ ਇੱਕ ਗਰਭਵਤੀ ਗਾਂ ਦੇ ਕਤਲੇਆਮ ਦੀ ਘਟਨਾ ਨੂੰ ਲੈਕੇ ਆਇਆ ਹੈ। ਉਨ੍ਹਾਂ ਕਿਹਾ, “ਗਊ ਚੋਰੀ ਦੀਆਂ ਘਟਨਾਵਾਂ ਕਈ ਸਾਲਾਂ ਤੋਂ ਹੋ ਰਹੀਆਂ ਹਨ। ਮੈਂ ਐਸਪੀ (ਸੁਪਰਿੰਟੈਂਡੈਂਟ ਆਫ਼ ਪੁਲਿਸ) ਨੂੰ ਕਿਹਾ ਹੈ ਕਿ ਇਹ ਰੁਕਣਾ ਚਾਹੀਦਾ ਹੈ ਅਤੇ ਕਿਸੇ ਵੀ ਕੀਮਤ 'ਤੇ ਨਹੀਂ ਹੋਣਾ ਚਾਹੀਦਾ। ਇਹ ਗਲਤ ਹੈ। ਅਸੀਂ ਗਊ ਦੀ ਪੂਜਾ ਕਰਦੇ ਹਾਂ। ਅਸੀਂ ਇਸ ਜਾਨਵਰ ਨੂੰ ਪਿਆਰ ਨਾਲ ਪਾਲਦੇ ਹਾਂ। ਅਸੀਂ ਇਸਦਾ ਦੁੱਧ ਪੀ ਕੇ ਵੱਡੇ ਹੋਏ ਹਾਂ।"
'ਦੋਸ਼ੀਆਂ ਨੂੰ ਸੜਕ 'ਤੇ ਮਾਰ ਦਿੱਤੀ ਜਾਵੇ ਗੋਲੀ'
ਮੰਤਰੀ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ, “ਕੁਝ ਮਾਮਲਿਆਂ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਜੇਕਰ ਅਜਿਹੀਆਂ ਘਟਨਾਵਾਂ ਜਾਰੀ ਰਹੀਆਂ, ਤਾਂ... ਸ਼ਾਇਦ ਮੈਨੂੰ ਇਹ ਨਹੀਂ ਕਹਿਣਾ ਚਾਹੀਦਾ, ਪਰ ਮੈਂ ਇਹ ਯਕੀਨੀ ਬਣਾਵਾਂਗਾ ਕਿ ਦੋਸ਼ੀਆਂ ਨੂੰ ਸੜਕ 'ਤੇ ਜਾਂ ਚੌਕ ਵਿੱਚ ਗੋਲੀ ਮਾਰ ਦਿੱਤੀ ਜਾਵੇ।
'ਕੰਮ ਕਰੋ, ਕਮਾਓ ਅਤੇ ਖਾਓ'
ਮੰਤਰੀ ਨੇ ਕਿਹਾ, ਕੰਮ ਕਰੋ, ਕਮਾਓ ਅਤੇ ਖਾਓ। ਸਾਡੇ ਜ਼ਿਲ੍ਹੇ ਵਿੱਚ ਰੁਜ਼ਗਾਰ ਦੇ ਬਹੁਤ ਸਾਰੇ ਵਿਕਲਪ ਹਨ, ਪਰ ਅਸੀਂ ਕਿਸੇ ਵੀ ਕੀਮਤ 'ਤੇ ਗਊ ਤਸਕਰੀ ਵਿੱਚ ਸ਼ਾਮਲ ਲੋਕਾਂ ਦਾ ਸਮਰਥਨ ਨਹੀਂ ਕਰਾਂਗੇ।" ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰੀਆਂ ਹਨ, ਜਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਸੱਤਾ ਵਿੱਚ ਸੀ। ਮੰਤਰੀ ਨੇ ਇਸ ਮੁੱਦੇ 'ਤੇ ਸਰਕਾਰ ਨੂੰ ਘੇਰਨ ਲਈ ਵਿਰੋਧੀ ਪਾਰਟੀ ਦੀ ਆਲੋਚਨਾ ਕੀਤੀ ਅਤੇ ਸੱਤਾ ਵਿੱਚ ਰਹਿੰਦੇ ਹੋਏ ਇਸ ਮੁੱਦੇ 'ਤੇ ਚੁੱਪੀ ਧਾਰੀ ਰੱਖਣ ਦਾ ਦੋਸ਼ ਲਗਾਇਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
