Shopian Encounter: ਜੰਮੂ ਕਸ਼ਮੀਰ 'ਚ ਸੁਰੱਖਿਆਬਲਾਂ ਦਾ ਐਕਸ਼ਨ, ਸ਼ੋਪੀਆਂ 'ਚ ਲਸ਼ਕਰ ਦੇ 3 ਅੱਤਵਾਦੀਆਂ ਨੂੰ ਕੀਤਾ ਢੇਰ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਨਾਗਬਲ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਆਪਰੇਸ਼ਨ ਦੌਰਾਨ ਮੁੱਠਭੇੜ ਸ਼ੁਰੂ ਹੋ ਗਈ

Shopian Encounter: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ। ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਕਸ਼ਮੀਰ ਜ਼ੋਨ ਪੁਲਿਸ ਦੇ ਅਨੁਸਾਰ, ਮਾਰੇ ਗਏ ਦੋਵੇਂ ਅੱਤਵਾਦੀ ਲਸ਼ਕਰ-ਏ-ਤੋਇਬਾ (ਐਲਈਟੀ) ਦੇ ਮੈਂਬਰ ਸਨ, ਜੋ ਘਾਟੀ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ।
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਨਾਗਬਲ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਆਪਰੇਸ਼ਨ ਦੌਰਾਨ ਮੁੱਠਭੇੜ ਸ਼ੁਰੂ ਹੋ ਗਈ, ਜਿਸ 'ਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ।
#ShopianEncounterUpdate: 01 more #terrorist killed (Total 03). Search going on. Further details shall follow.@JmuKmrPolice https://t.co/YCjzS6WQGA
— Kashmir Zone Police (@KashmirPolice) August 30, 2022






















