Two Lashkar-e-Taiba terrorists killed in encounter in Jammu Shopiana
LeT Terrorists killed in Srinagar: ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਦਾ ਆਪਰੇਸ਼ਨ ਆਲ-ਆਊਟ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਮਿਲ ਕੇ ਫੌਜ ਦੇ ਜਵਾਨ ਲਗਾਤਾਰ ਕਈ ਇਲਾਕਿਆਂ 'ਚ ਸਰਚ ਆਪਰੇਸ਼ਨ ਦੌਰਾਨ ਅੱਤਵਾਦੀਆਂ ਦਾ ਖਾਤਮਾ ਕਰਦੇ ਨਜ਼ਰ ਆ ਰਹੇ ਹਨ। ਸ਼ੋਪੀਆਂ 'ਚ ਮੰਗਲਵਾਰ ਦੇਰ ਰਾਤ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ।
ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਦੇ ਜਵਾਨਾਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੂੰ ਇੱਕ ਸਾਂਝੇ ਆਪਰੇਸ਼ਨ ਤਹਿਤ ਸ਼ੋਪੀਆਂ ਦੇ ਕਾਂਜੀਉਲਰ ਇਲਾਕੇ 'ਚ ਅੱਤਵਾਦੀ ਦੇ ਲੁਕੇ ਹੋਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ।
ਮੁਕਾਬਲੇ 'ਚ ਦੋ ਅੱਤਵਾਦੀ ਢੇਰ
ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਸ਼ੋਪੀਆਂ ਦੇ ਕਾਂਜੀਉਲਰ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਹਨ। ਇਸ ਤੋਂ ਇਲਾਵਾ ਜਾਣਕਾਰੀ ਦਿੱਤੀ ਗਈ ਹੈ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕਰ ਲਈ ਗਈ ਹੈ।
ਲਸ਼ਕਰ-ਏ-ਤੋਇਬਾ ਨਾਲ ਸਬੰਧਿਤ ਅੱਤਵਾਦੀ
ਕਸ਼ਮੀਰ ਜ਼ੋਨ ਪੁਲਿਸ ਮੁਤਾਬਕ ਦੋਵੇਂ ਅੱਤਵਾਦੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਦੱਸੇ ਜਾਂਦੇ ਹਨ। ਜੰਮੂ-ਕਸ਼ਮੀਰ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ਼੍ਰੀਨਗਰ ਦੇ ਬੇਮਿਨਾ ਇਲਾਕੇ 'ਚ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਸਨ। ਪੁਲਿਸ ਮੁਤਾਬਕ ਇਨ੍ਹਾਂ ਅੱਤਵਾਦੀਆਂ ਦਾ ਸਬੰਧ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਵੀ ਦੱਸਿਆ ਜਾ ਰਿਹਾ ਹੈ।
ਫਿਲਹਾਲ ਆਈਜੀਪੀ ਕਸ਼ਮੀਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਦੋ ਅੱਤਵਾਦੀਆਂ ਵਿੱਚੋਂ ਇੱਕ ਦੀ ਪਛਾਣ ਸ਼ੋਪੀਆਂ ਦੇ ਜਾਨ ਮੁਹੰਮਦ ਵਜੋਂ ਹੋਈ ਹੈ। ਜੋ ਹਾਲ ਹੀ ਵਿੱਚ 2 ਜੂਨ ਨੂੰ ਕੁਲਗਾਮ ਵਿੱਚ ਇੱਕ ਬੈਂਕ ਮੈਨੇਜਰ ਦੇ ਕਤਲ ਵਿੱਚ ਸ਼ਾਮਲ ਦੱਸਿਆ ਜਾਂਦਾ ਹੈ।
ਇਹ ਵੀ ਪੜ੍ਹੋ: