ਪੜਚੋਲ ਕਰੋ
Advertisement
ਪ੍ਰਦਰਸ਼ਨਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦਾ ਆਦੇਸ਼; ਸਕੂਲ ਕੱਲ ਵੀ ਰਹਿਣਗੇ ਬੰਦ, ਸੀਬੀਐਸਈ ਬੋਰਡ ਪ੍ਰੀਖਿਆਵਾਂ ਮੁਲਤਵੀ
-ਆਈਪੀਐਸ ਐਸਐੱਨ ਸ਼੍ਰੀਵਾਸਤਵ ਦਿੱਲੀ ਪੁਲਿਸ ਵਿੱਚ ਵਿਸ਼ੇਸ਼ ਕਮਿਸ਼ਨਰ (ਲਾਅ ਐਂਡ ਆਰਡਰ) ਨਿਯੁਕਤ- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੂੰ ਕੱਲ੍ਹ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਬੇਨਤੀ ਕੀਤੀ ਗਈ ਹੈ।
ਨਵੀਂ ਦਿੱਲੀ: ਉੱਤਰ-ਪੂਰਬੀ ਦਿੱਲੀ ਵਿੱਚ ਹਿੰਸਕ ਘਟਨਾਵਾਂ ਨੂੰ ਠੱਲ ਪਾਉਣ ਲਈ ਦਿੱਲੀ ਪੁਲਿਸ ਨੇ ਪ੍ਰਦਰਸ਼ਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਈਪੀਐਸ ਐਸਐੱਨ ਸ਼੍ਰੀਵਾਸਤਵ ਨੂੰ ਤੁਰੰਤ ਪ੍ਰਭਾਵ ਨਾਲ ਦਿੱਲੀ ਪੁਲਿਸ ਵਿੱਚ ਵਿਸ਼ੇਸ਼ ਕਮਿਸ਼ਨਰ (ਲਾਅ ਐਂਡ ਆਰਡਰ) ਨਿਯੁਕਤ ਕੀਤਾ ਗਿਆ ਹੈ।ਦਿੱਲੀ ਹਿੰਸਾ ਦੇ ਮੱਦੇਨਜ਼ਰ, ਦਿੱਲੀ ਦੇ 4 ਥਾਣਾ ਖੇਤਰਾਂ ਵਿੱਚ ਕਰਫਿਯੁ ਲਗਾ ਦਿੱਤਾ ਹੈ। ਇਸ ਵਿੱਚ ਚਾਂਦਬਾਗ, ਜ਼ਫ਼ਰਾਬਾਦ, ਮੌਜਪੁਰ ਅਤੇ ਕਰਾਵਲ ਨਗਰ ਦੇ ਨਾਮ ਸ਼ਾਮਲ ਹਨ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ, ਹਿੰਸਾ ਪ੍ਰਭਾਵਿਤ ਉੱਤਰ ਪੂਰਬ ਜ਼ਿਲ੍ਹੇ ਵਿੱਚ ਕੱਲ ਵੀ ਸਕੂਲ ਬੰਦ ਰਹਿਣਗੇ।ਸਾਰੀਆਂ ਸਕੂਲੀ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੂੰ ਕੱਲ੍ਹ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਬੇਨਤੀ ਕੀਤੀ ਗਈ ਹੈ।
ਕੌਮੀ ਰਾਜਧਾਨੀ ਦਿੱਲੀ ਵਿੱਚ ਨਾਗਰਿਕਤਾਂ ਸੋਧ ਕਾਨੂੰਨ ਦੇ ਹਮਾਇਤੀਆਂ ਅਤੇ ਵਿਰੋਧੀਆਂ ਦਰਮਿਆਨ ਹੋਈ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਦਸ ਹੋ ਗਈ ਹੈ। ਇਸ ਹਿੰਸਾ ਵਿੱਚ ਦਿੱਲੀ ਪੁਲਿਸ ਦਾ ਹੈੱਡ ਕਾਂਸਟੇਬਲ ਰਤਨ ਲਾਲ ਵੀ ਸ਼ਹੀਦ ਹੋ ਗਿਆ ਸੀ। ਹਿੰਸਾ ਵਿੱਚ 180 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਤੋਂ ਹਿੰਸਾ ਅਤੇ ਪੱਥਰਬਾਜ਼ੀ ਦੀਆਂ ਕਈ ਘਟਨਾਵਾਂ ਜਾਰੀ ਹਨ।
ਮੌਜਪੁਰ, ਬਾਬਰਪੁਰ, ਜਾਫ਼ਰਾਬਾਦ, ਗੋਕੁਲਪੁਰੀ, ਬ੍ਰਿਜਪੁਰੀ ਸਮੇਤ ਕਈ ਇਲਾਕਿਆਂ ਵਿੱਚ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ (ਆਰਏਐੱਫ) ਨੂੰ ਤਾਇਨਾਤ ਕੀਤਾ ਗਿਆ ਹੈ। ਤਕਰੀਬਨ ਤੀਹ ਸਾਲਾਂ ਬਾਅਦ ਦਿੱਲੀ ਵਿੱਚ ਇੰਨੀ ਵੱਡੀ ਹਿੰਸਾ ਹੋਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement