ਨਾਲਾਗੜ੍ਹ: ਕੋਰਟ ਕੰਪਲੈਕਸ ਦੀਆਂ ਪੌੜੀਆਂ 'ਤੇ ਦਿਨ-ਦਿਹਾੜੇ ਫਾਇਰਿੰਗ ਹੋਈ ਹੈ। ਹਰਿਆਣਾ ਦੇ ਸੰਨੀ ਨਾਂ ਦੇ ਨੌਜਵਾਨ ਨੂੰ ਨਾਲਾਗੜ੍ਹ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਪੁਲਿਸ ਨੇ ਸੰਨੀ ਨੂੰ ਅਦਾਲਤ 'ਚ ਪੇਸ਼ ਕਰਨ ਲਈ ਲਿਆਂਦਾ ਸੀ। 


ਹਾਸਲ ਜਾਣਕਾਰੀ ਮੁਤਾਬਕ ਅੱਜ ਸੰਨੀ ਜਿਵੇਂ ਹੀ ਅਦਾਲਤ ਦੀਆਂ ਪੌੜੀਆਂ 'ਤੇ ਪਹੁੰਚਿਆ ਤਾਂ ਚਾਰ-ਪੰਜ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੋਲੀ ਸੰਨੀ ਦੇ ਮੱਥੇ ਨੇੜਿਓਂ ਲੰਘ ਗਈ। ਸੰਨੀ ਨੇ ਭੱਜ ਕੇ ਆਪਣੀ ਜਾਨ ਬਚਾਈ। 


ਇਸ ਦੌਰਾਨ ਸਾਰੇ ਹਮਲਾਵਰ ਫਾਇਰਿੰਗ ਕਰਕੇ ਫਰਾਰ ਹੋ ਗਏ। ਥਾਣੇ ਤੋਂ ਕੁਝ ਦੂਰੀ ’ਤੇ ਦੋ ਮੁਲਜ਼ਮ ਹਰਿਆਣਾ ਨੰਬਰ ਦੀ ਬਾਈਕ ਸੜਕ ਦੇ ਵਿਚਕਾਰ ਛੱਡ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਟੀਮਾਂ ਭੇਜੀਆਂ ਹਨ। ਪੁਲਿਸ ਸੜਕ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਵੀ ਚੈੱਕ ਕਰਨ ਵਿੱਚ ਲੱਗੀ ਹੋਈ ਹੈ।


ਦਮ ਹੈ ਤਾਂ ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ ਕਰਵਾਓ ਜਾਂਚ, ਬਾਜਵਾ ਨੇ ਸੀਐਮ ਭਗਵੰਤ ਮਾਨ ਨੂੰ ਵੰਗਾਰਿਆ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।