ਪੜਚੋਲ ਕਰੋ

ਕੈਪਟਨ ਨਾਲ ਜੰਗ 'ਚ ਨਵਜੋਤ ਸਿੱਧੂ ਦੀ 'ਜਿੱਤ', ਕਾਂਗਰਸ ਖੇਡੇਗੀ ਵੱਡਾ ਦਾਅ?

ਸਿੱਧੂ ਤੇ ਕੈਪਟਨ ਦੀ ਆਪਸੀ ਤਕਰਾਰ ਨੂੰ ਖ਼ਤਮ ਕਰਨ ਲਈ ਕਾਂਗਰਸ ਨਵੇਂ ਫਾਰਮੂਲੇ 'ਤੇ ਕੰਮ ਕਰ ਰਹੀ ਹੈ। ਇਸ ਤਹਿਤ ਸਿੱਧੂ ਨੂੰ ਪਾਰਟੀ ਵਿੱਚ ਵੱਡਾ ਅਹੁਦਾ ਮਿਲ ਸਕਦਾ ਹੈ। ਉਹ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਟੀਮ ਦਾ ਹਿੱਸਾ ਬਣ ਸਕਦੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਗਾਵਤ ਕਰਨ ਮਗਰੋਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਹਾਲੇ ਤਕ ਆਪਣੇ ਵਿਭਾਗ ਦੀ ਵਾਗਡੋਰ ਨਹੀਂ ਸੰਭਾਲੀ। ਉਹ ਇਸ ਮਾਮਲੇ 'ਤੇ ਚੁੱਪ ਸਾਧੀ ਬੈਠੇ ਹਨ। ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਕਾਂਗਰਸ ਵਿੱਚ ਸਿੱਧੂ ਲਈ ਨਵਾਂ ਰਾਹ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਤੇ ਕੈਪਟਨ ਦੀ ਆਪਸੀ ਤਕਰਾਰ ਨੂੰ ਖ਼ਤਮ ਕਰਨ ਲਈ ਕਾਂਗਰਸ ਨਵੇਂ ਫਾਰਮੂਲੇ 'ਤੇ ਕੰਮ ਕਰ ਰਹੀ ਹੈ। ਇਸ ਤਹਿਤ ਸਿੱਧੂ ਨੂੰ ਪਾਰਟੀ ਵਿੱਚ ਵੱਡਾ ਅਹੁਦਾ ਮਿਲ ਸਕਦਾ ਹੈ। ਉਹ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਟੀਮ ਦਾ ਹਿੱਸਾ ਬਣ ਸਕਦੇ ਹਨ। ਦੂਜੇ ਪਾਸੇ 'ਆਪ' ਤੇ ਲੋਕ ਇਨਸਾਫ ਪਾਰਟੀ ਵੱਲੋਂ ਵੀ ਸਿੱਧੂ ਨੂੰ ਖੁੱਲ੍ਹਾ ਆਫਰ ਮਿਲ ਰਿਹਾ ਹੈ। ਸੰਸਦੀ ਚੋਣਾਂ ਵਿੱਚ ਮਿਲੀ ਵੱਡੀ ਹਾਰ ਮਗਰੋਂ ਰਾਹੁਲ ਗਾਂਧੀ ਨਵਾਂ ਪ੍ਰਧਾਨ ਬਣਾਉਣ ਦੀ ਜ਼ਿੱਦ 'ਤੇ ਅੜੇ ਹਨ। ਇਸ ਦੇ ਵਿਕਲਪ ਵਜੋਂ ਪਾਰਟੀ ਵਿੱਚ ਚਰਚਾ ਚੱਲ ਰਹੀ ਹੈ ਕਿ ਪੂਰੇ ਦੇਸ਼ ਨੂੰ ਚਾਰ ਹਿੱਸਿਆਂ ਵਿੱਚ ਵੰਡ ਕੇ ਚਾਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ। ਪਾਰਟੀ ਸੂਤਰਾਂ ਮੁਤਾਬਕ ਉੱਤਰੀ ਹਿੱਸੇ ਲਈ ਨਵਜੋਤ ਸਿੱਧੂ ਦੇ ਨਾਂ 'ਤੇ ਚਰਚਾ ਹੋ ਰਹੀ ਹੈ। ਇਨ੍ਹਾਂ ਸੰਸਦੀ ਚੋਣਾਂ ਵਿੱਚ ਕਾਂਗਰਸ ਵੱਲੋਂ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਦੇ ਬਾਅਦ ਸਭ ਤੋਂ ਜ਼ਿਆਦਾ ਰੈਲੀਆਂ ਕੀਤੀਆਂ ਸੀ। ਉਸ ਤੋਂ ਪਹਿਲਾਂ ਕੁਝ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਸਿੱਧੂ ਨੇ ਸਭ ਤੋਂ ਵੱਧ ਰੈਲੀਆਂ ਕੀਤੀਆਂ। ਚੋਣਾਂ ਦੌਰਾਨ ਉਨ੍ਹਾਂ ਦੀ ਡਿਮਾਂਡ ਵੀ ਕਾਫੀ ਰਹੀ ਸੀ। ਪੰਜਾਬ ਦੀ ਗੱਲ ਕੀਤੀ ਜਾਏ ਤਾਂ ਇੱਥੇ ਉਨ੍ਹਾਂ ਸਭ ਤੋਂ ਘੱਟ ਰੈਲੀਆਂ ਕੀਤੀਆਂ ਪਰ ਇੱਥੇ ਕਾਂਗਰਸ ਨੂੰ ਸਭ ਤੋਂ ਵੱਧ ਸੀਟਾਂ ਮਿਲੀਆਂ। ਬਠਿੰਡਾ ਵਿੱਚ ਸਿੱਧੂ ਵੱਲੋਂ ਕੈਪਟਨ 'ਤੇ ਹਮਲਾ ਕੀਤੇ ਜਾਣ ਬਾਅਦ ਪਾਰਟੀ ਦੀ ਹਾਰ ਮਗਰੋਂ ਸਭ ਸਿੱਧੂ 'ਤੇ ਹਮਲਾਵਰ ਹੋ ਗਏ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੇ ਨਤੀਜੇ ਵਾਲੇ ਦਿਨ ਹੀ ਸਿੱਧੂ ਨੂੰ ਨਾਨ ਪਰਫਾਰਮਰ ਮੰਤਰੀ ਕਹਿ ਦਿੱਤਾ ਤੇ ਐਲਾਨ ਕੀਤਾ ਸੀ ਕੇ ਇਹ ਜਲਦ ਹੀ ਸਿੱਧੂ ਦਾ ਵਿਭਾਗ ਬਦਲ ਦੇਣਗੇ ਤੇ ਉਨ੍ਹਾਂ ਅਜਿਹਾ ਕੀਤਾ ਵੀ, ਪਰ ਗੈਰਤਮੰਦ ਸਿੱਧੂ ਨੇ ਹੁਣ ਤਕ ਕੈਪਟਨ ਵੱਲੋਂ ਸੌਪਿਆ ਨਵਾਂ ਵਿਭਾਗ ਨਹੀਂ ਸੰਭਾਲਿਆ।

ਟਾਪ ਹੈਡਲਾਈਨ

ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget