Gangster Manmohan And Mandeep Toofan Profile: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਗੈਂਗਸਟਰਾਂ ਦੀ ਗੋਇੰਦਵਾਲ ਜੇਲ ਅੰਦਰ ਐਤਵਾਰ (26 ਫਰਵਰੀ) ਨੂੰ ਖੂਨੀ ਝੜਪ ਹੋ ਗਈ। ਜਿਸ ਵਿੱਚ ਮਨਦੀਪ ਤੂਫਾਨ, ਮਨਮੋਹਨ ਸਿੰਘ ਦੀ ਮੌਤ ਹੋ ਗਈ। ਜਦਕਿ ਗੈਂਗਸਟਰ ਕੇਸ਼ਵ ਗੰਭੀਰ ਜ਼ਖਮੀ ਹੋ ਗਿਆ। ਇਹ ਤਿੰਨੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਹਨ। ਦੱਸ ਦੇਈਏ ਕਿ ਇਸ ਝੜਪ ਵਿੱਚ ਬਟਾਲਾ ਦੇ ਮਨਦੀਪ ਸਿੰਘ ਉਰਫ ਤੂਫਾਨ ਅਤੇ ਬੁਢਲਾਣਾ ਦੇ ਮਨਮੋਹਨ ਸਿੰਘ ਉਰਫ ਮੋਹਣਾ ਦੀ ਮੌਤ ਹੋ ਗਈ ਸੀ।
ਮਨਦੀਪ ਤੂਫਾਨ ਜੱਗੂ ਭਗਵਾਨਪੁਰੀਆ ਗੈਂਗ ਦਾ ਸ਼ਾਰਪ ਸ਼ੂਟਰ ਸੀ। ਉਹ ਰਾਏ ਦਾ ਰਹਿਣ ਵਾਲਾ ਸੀ। ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ 'ਚ ਤੂਫਾਨ ਦਾ ਨਾਂ ਸਾਹਮਣੇ ਆਇਆ। ਮਨਦੀਪ ਸਿੰਘ ਤੂਫਾਨ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਗ੍ਰਿਫਤਾਰ ਕੀਤਾ ਸੀ। ਮਨਦੀਪ ਤੂਫਾਨ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਨਾਲ ਵੀ ਜੁੜਿਆ ਹੋਇਆ ਸੀ। ਤੂਫਾਨ 'ਤੇ ਮੂਸੇਵਾਲਾ ਦੇ ਸ਼ੂਟਰਾਂ ਨੂੰ ਵਾਹਨ ਮੁਹੱਈਆ ਕਰਵਾਉਣ ਦਾ ਦੋਸ਼ ਸੀ।
ਇਹ ਵੀ ਪੜ੍ਹੋ: Punjab News: ਵੱਡੇ ਸੰਕਟ 'ਚ ਘਿਰਿਆ ਬਾਦਲ ਪਰਿਵਾਰ! ਕੋਟਕਪੂਰਾ ਗੋਲੀ ਕਾਂਡ ਸਬੰਧੀ ਪੁਲਿਸ ਹੱਥ ਲੱਗੇ ਪੁਖਤਾ ਸਬੂਤ
ਕੌਣ ਹੈ ਗੈਂਗਸਟਰ ਮਨਮੋਹਨ ਸਿੰਘ?
ਮਨਮੋਹਨ ਸਿੰਘ ਮੋਹਣਾ ਦੂਜੇ ਗੈਂਗਸਟਰ ਹਨ ਜੋ ਇਸ ਝੜਪ ਵਿੱਚ ਮਾਰੇ ਗਏ ਹਨ। ਮਨਮੋਹਨ ਸਿੰਘ 'ਤੇ ਸਿੱਧੂ ਮੂਸੇਵਾਲਾ ਦੀ ਰੇਕੀ ਦਾ ਦੋਸ਼ ਸੀ। ਗੈਂਗਸਟਰ ਮਨਮੋਹਨ ਸਿੰਘ ਪਹਿਲਾਂ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ ਅਤੇ ਬਾਅਦ ਵਿੱਚ ਪੰਜਾਬ ਚੋਣਾਂ ਦੌਰਾਨ ਕਾਂਗਰਸ ਵਿੱਚ ਆ ਗਿਆ ਸੀ। ਮਨਮੋਹਨ ਸਿੰਘ ਮਾਨਸਾ ਦੇ ਰਹਿਣ ਵਾਲਾ ਸੀ। ਉਸ 'ਤੇ ਕਈ ਅਪਰਾਧਿਕ ਮਾਮਲੇ ਦਰਜ ਹਨ। ਉਹ ਬੁਢਲਾਡਾ ਟਰੱਕ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸੀ। ਪੰਜਾਬ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਗੈਂਗਸਟਰ ਲਾਰੈਂਸ ਅਤੇ ਮਨਮੋਹਨ ਸਿੰਘ ਨੂੰ ਸਾਹਮਣੇ ਰੱਖ ਕੇ ਪੁੱਛਗਿੱਛ ਕੀਤੀ ਸੀ।
ਪਿਛਲੇ ਸਾਲ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ
ਮਹੱਤਵਪੂਰਨ ਗੱਲ ਇਹ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ, 2022 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ 30 ਤੋਂ ਵੱਧ ਰਾਊਂਡ ਫਾਇਰ ਕੀਤੇ। ਜਾਂਚ ਤੋਂ ਪਤਾ ਲੱਗਾ ਹੈ ਕਿ ਲਾਰੈਂਸ ਬਿਸ਼ਨੋਈ ਇਸ ਕਤਲ ਦਾ ਮਾਸਟਰ ਮਾਈਂਡ ਸੀ ਅਤੇ ਉਸ ਦੇ ਕਰੀਬੀ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਇਹ ਵੀ ਪੜ੍ਹੋ: ਬਹਿਬਲ ਕਲਾਂ ਇਨਸਾਫ ਮੋਰਚਾ ਹੋਵੇਗਾ ਖ਼ਤਮ , 2 ਮਾਰਚ ਨੂੰ ਸ਼ੁਕਰਾਨੇ ਵਜੋਂ ਆਖੰਡ ਪਾਠ ਆਰੰਭ ਕੀਤੇ ਜਾਣਗੇ