Moosewala Murder Case:ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਜ ਅੰਤਿਮ ਵਿਦਾਇਗੀ ਦੇ ਦਿੱਤੀ ਗਈ ਹੈ ਪਰ ਅਜੇ ਤੱਕ ਕਤਲ ਦਾ ਮਾਮਲਾ ਸੁਲਝਿਆ ਨਹੀਂ। ਹਾਲਾਂਕਿ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੇ ਅੱਠ ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ। ਜਿਨ੍ਹਾਂ ਅੱਠ ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਸਨ, ਉਨ੍ਹਾਂ ਵਿੱਚ ਪੁਣੇ ਦਾ ਕਨੈਕਸ਼ਨ ਵੀ ਸਾਹਮਣੇ ਆਇਆ ਸੀ।



ਇਨ੍ਹਾਂ 8 ਸ਼ੱਕੀਆਂ 'ਚੋਂ ਦੋ ਸ਼ੱਕੀ ਸੌਰਵ ਉਰਫ ਮਹਾਕਾਲ ਅਤੇ ਸੰਤੋਸ਼ ਜਾਧਵ ਨਾਂ ਦੇ ਪੁਣੇ ਦੇ ਰਹਿਣ ਵਾਲੇ ਹਨ। ਜਿਹਨਾਂ 'ਚੋਂ ਹੁਣ ਪੁਲਿਸ ਵੱਲੋਂ ਸੌਰਵ ਉਰਫ ਮਹਾਕਾਲ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਕਤਲ ਕਰਨ ਵਾਲਾ ਸ਼ਾਰਪ ਸ਼ੂਟਰ ਦੱਸਿਆ ਜਾ ਰਿਹਾ ਹੈ। 
ਦਰਅਸਲ, ਸੌਰਵ ਉਰਫ ਮਹਾਕਾਲ ਅਤੇ ਸੰਤੋਸ਼ ਦੋਵੇਂ ਪੁਣੇ ਦੇ ਮੰਚਰ ਥਾਣਾ ਵਿਚ ਦਰਜ ਇਕ ਕਤਲ ਦੇ ਮਾਮਲੇ ਦੇ ਦੋਸ਼ੀ ਹਨ। ਦੋਵਾਂ 'ਤੇ MCOCA ਤਹਿਤ ਮਾਮਲਾ ਦਰਜ ਹੈ।



ਪਿਛਲੇ ਸਾਲ ਅਗਸਤ ਮਹੀਨੇ ਵਿੱਚ ਦੋਵਾਂ ਨੇ ਓਮਕਾਰ ਨਾਂ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਸੀ, ਜਿਸ ਦਾ ਕਤਲ ਕਰਕੇ ਦੋਵੇਂ ਫ਼ਰਾਰ ਹੋ ਗਏ ਸਨ। ਅਤੇ ਕਿਹਾ ਜਾ ਰਿਹਾ ਸੀ ਕਿ ਫਰਾਰ ਹੋਣ ਤੋਂ ਬਾਅਦ ਦੋਵੇਂ ਦਿੱਲੀ ਐਨਸੀਆਰ ਅਤੇ ਪੰਜਾਬ ਵਾਲੇ ਪਾਸੇ ਆਏ ਸਨ।



ਸੌਰਵ ਉਰਫ ਮਹਾਕਾਲ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਪੁਲਸ ਇਸ ਦੋਸ਼ੀ ਦਾ ਰਿਮਾਂਡ ਲੈ ਕੇ ਮੂਸੇਵਾਲਾ ਕਤਲ ਕਾਂਡ ਬਾਰੇ ਜਾਣਕਾਰੀ ਇਕੱਠੀ ਕਰੇਗੀ।


ਲਾਰੈਂਸ ਬਿਸ਼ਨੋਈ ਖਿਲਾਫ ਰੈੱਡ ਕਾਰਨਰ ਨੋਟਿਸ 


ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ (ਕੈਨੇਡੀਅਨ ਅਧਾਰਤ ਗੈਂਗਸਟਰ) ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਦੀ ਮੰਗ ਕੀਤੀ ਹੈ। ਪੁਲਿਸ ਸੂਤਰਾਂ ਮੁਤਾਬਕ ਬਰਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੋਹ ਦਾ ਸਰਗਰਮ ਮੈਂਬਰ ਹੈ। ਇਸ ਦੇ ਨਾਲ ਹੀ ਲਾਰੇਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।


ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ ਅਤੇ ਸਾਲ 2017 ਵਿੱਚ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਗੈਂਗਸਟਰ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਗੋਲਡੀ ਬਰਾੜ ਇੱਕ ਕੈਨੇਡੀਅਨ ਗੈਂਗਸਟਰ ਹੈ ਅਤੇ ਭਾਰਤੀ ਅਧਿਕਾਰੀਆਂ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਫਰੀਦਪੁਰ ਦੀ ਇੱਕ ਅਦਾਲਤ ਨੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਦੇ ਮਾਮਲੇ ਵਿੱਚ ਬਰਾੜ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।