ਪਾਕਿਸਤਾਨ ਅੰਬੈਸੀ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
ਪ੍ਰਦਰਸ਼ਨ ਕਰਨ ਵਾਲੇ ਸਿੱਖਾਂ ਵੱਲੋਂ ਇਲਜ਼ਾਮ ਲਾਇਆ ਗਿਆ ਕਿ ਪਾਕਿਸਤਾਨ 'ਚ ਸਿੱਖ ਭਾਈਚਾਰੇ 'ਤੇ ਅੱਤਿਆਚਾਰ ਕੀਤਾ ਜਾਂਦਾ ਹੈ। ਇੰਨਾ ਹੀ ਨਹੀਂ ਪਾਕਿਸਤਾਨ 'ਚ 50 ਤੋਂ ਜ਼ਿਆਦਾ ਹਿੰਦੂ ਸਿੱਖ ਬੱਚੀਆਂ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਵਾਇਆ ਗਿਆ ਹੈ।
ਨਵੀਂ ਦਿੱਲੀ: ਪਾਕਿਸਤਾਨ ਅੰਬੈਸੀ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਕਿਸਤਾਨ 'ਚ ਗ੍ਰੰਥੀ ਦੀ ਧੀ ਨੂੰ ਅਗਵਾ ਕਰਕੇ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ 'ਚ ਸਿੱਖਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨ ਕਰਨ ਵਾਲੇ ਸਿੱਖਾਂ ਵੱਲੋਂ ਇਲਜ਼ਾਮ ਲਾਇਆ ਗਿਆ ਕਿ ਪਾਕਿਸਤਾਨ 'ਚ ਸਿੱਖ ਭਾਈਚਾਰੇ 'ਤੇ ਅੱਤਿਆਚਾਰ ਕੀਤਾ ਜਾਂਦਾ ਹੈ। ਇੰਨਾ ਹੀ ਨਹੀਂ ਪਾਕਿਸਤਾਨ 'ਚ 50 ਤੋਂ ਜ਼ਿਆਦਾ ਹਿੰਦੂ ਸਿੱਖ ਬੱਚੀਆਂ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਪਾਕਿਸਤਾਨ ਵਿੱਚ ਸਿੱਖ ਲੜਕੀ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੈ। ਉਸ ਦੇ ਪਿਤਾ ਦਾ ਘਰ ਗੁਰਦੁਅਰਾ ਪੰਜਾ ਸਾਹਿਬ ਹਸਨ ਅਬਦਾਲ ਨੇੜੇ ਹੈ। ਇਸ ਮਾਮਲੇ ਵਿੱਚ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕੀਤਾ ਹੈ।
ਲਾਪਤਾ ਹੋਈ ਲੜਕੀ ਦਾ ਪਿਤਾ ਗੁਰਦੁਆਰਾ ਪੰਜਾ ਸਾਹਿਬ ਵਿੱਚ ਗ੍ਰੰਥੀ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਇਸ ਘਟਨਾ ਦਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਕਿ ਲੜਕੀ ਪਿਛਲੇ ਦਸ ਦਿਨਾਂ ਤੋਂ ਲਾਪਤਾ ਹੈ। ਉਸ ਨੂੰ ਡਰ ਹੈ ਕਿ ਉਸ ਦੀ ਲੜਕੀ ਦਾ ਜਬਰੀ ਧਰਮ ਤਬਦੀਲ ਕੀਤਾ ਜਾ ਸਕਦਾ ਹੈ।
ਖੇਤੀ ਬਿੱਲ ਰੋਕਣ ਲਈ ਬਾਦਲਾਂ ਦੀ ਰਾਸ਼ਟਰਪਤੀ ਨੂੰ ਅਪੀਲ, ਦਸਤਖਤ ਨਾ ਕਰਨ ਦੀ ਗੁਹਾਰਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ