Sikh Jattha For Pakistan: ਭਾਰਤੀ ਸਿੱਖ ਸੰਗਤਾਂ ਲਈ ਆਖਰ ਪਾਕਿਸਤਾਨ ਦੇ ਦਰ ਖੁੱਲ੍ਹ ਗਏ ਹਨ। ਕਾਫੀ ਅਰਸੇ ਮਗਰੋਂ ਮੁੜ ਅੱਜ ਸਰਹੱਦ 'ਤੇ ਮੁੜ ਜੈਕਾਰਿਆਂ ਦੀ ਗੂੰਜ ਵੇਖਣ ਨੂੰ ਮਿਲੀ। ਅੱਜ ਅੰਮ੍ਰਿਤਸਰ ਤੋਂ ਪਾਕਿਸਤਾਨੀ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਪਹਿਲਗਾਮ ਹਮਲੇ ਤੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਸੰਗਤ ਹੁਣ ਫਿਰ ਪਾਕਿਸਤਾਨ ਦੇ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨ ਕਰੇਗੀ। ਸਿੱਖ ਸੰਗਤ ਦਾ ਇਹ ਜਥਾ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਗਿਆ ਹੈ।

Continues below advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅਗਵਾਈ ਹੇਠ ਸਿੱਖ ਸੰਗਤ ਦਾ ਜਥਾ ਅੱਜ ਅੰਮ੍ਰਿਤਸਰ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਰਵਾਨਾ ਹੋਇਆ। ਇਹ ਜਥਾ ਗੁਰਦੁਆਰਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਡੇਰਾ ਸਾਹਿਬ ਤੇ ਕਰਤਾਰਪੁਰ ਸਾਹਿਬ ਸਮੇਤ ਕਈ ਪਵਿੱਤਰ ਸਥਾਨਾਂ ਦੇ ਦਰਸ਼ਨ ਕਰੇਗਾ ਤੇ 13 ਨਵੰਬਰ ਨੂੰ ਭਾਰਤ ਵਾਪਸ ਆਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਜਥੇ ਦੇ ਨਾਲ ਹਨ।

Continues below advertisement

ਦੱਸ ਦਈਏ ਕਿ ਪਹਿਲਗਾਮ ਹਮਲੇ ਤੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਸਬੰਧ ਵਿਗੜ ਗਏ ਹਨ। ਇਸ ਕਰਕੇ ਦੋਵਾਂ ਦੇਸ਼ਾਂ ਨੇ ਯਾਤਰੀਆਂ ਦੇ ਆਉਣ-ਜਾਣ ਉਪਰ ਪਾਬੰਦੀ ਲਾ ਦਿੱਤੀ ਸੀ। ਇਸ ਲਈ ਸਿੱਖ ਯਾਤਰੀ ਪਾਕਿਸਤਾਨ ਨਹੀਂ ਜਾ ਪਾ ਰਹੇ ਸੀ ਪਰ ਹੁਣ ਗੁਰਪੁਰਬ ਮੌਕੇ ਜਥਾ ਮੁੜ ਪਾਕਿਸਤਾਨ ਜਾ ਰਿਹਾ ਹੈ। ਇਸ ਵਾਰ ਲਗਪਗ 1,800 ਪਾਸਪੋਰਟਾਂ ਵਿੱਚੋਂ 1,794 ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਹਨ। 

ਸ਼ਰਧਾਲੂਆਂ ਨੇ ਇਸ ਮੌਕੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਬਹੁਤ ਖੁਸ਼ੀ ਹੈ ਕਿ ਅੱਜ ਇੰਨੇ ਸਾਰੇ ਸ਼ਰਧਾਲੂ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਜਾ ਰਹੇ ਹਨ। ਲੱਖਾਂ ਸ਼ਰਧਾਲੂ ਪਾਕਿਸਤਾਨ ਜਾਣਾ ਚਾਹੁੰਦੇ ਹਨ। ਸਰਕਾਰ ਨੂੰ ਬੇਨਤੀ ਹੈ ਕਿ ਉਹ ਵੱਧ ਤੋਂ ਵੱਧ ਵੀਜ਼ੇ ਤੇ ਸਹੂਲਤਾਂ ਪ੍ਰਦਾਨ ਕਰੇ ਤਾਂ ਜੋ ਉਹ ਗੁਰਦੁਆਰਿਆਂ ਦੇ ਦਰਸ਼ਨ ਕਰ ਸਕਣ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।