Crime News: ਹਰਿਆਣਾ ਦੇ ਕੈਥਲ 'ਚ ਇੱਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੀੜਤ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਸਕੂਟਰ ਉੱਤੇ ਆਏ ਦੋ ਨੌਜਵਾਨ ਉਸ ਨੂੰ ਖਾਲਿਸਤਾਨੀ ਕਹਿਣ ਲੱਗੇ ਤੇ ਘੇਰ ਲਿਆ
ਇਸ ਤੋਂ ਬਾਅਦ ਵੀ ਸੁਖਵਿੰਦਰ ਸਿੰਘ ਉਨ੍ਹਾਂ ਨੂੰ ਅਣਦੇਖਿਆਂ ਕਰ ਆਪਣੇ ਘਰ ਜਾਣ ਲੱਗਿਆ ਤਾਂ ਉਹ ਖਾਲਿਸਤਾਨੀ ਕਹਿ ਕੇ ਉਸ ਨੂੰ ਲਗਾਤਾਰ ਉਕਸਾ ਰਹੇ ਸਨ ਜਦੋਂ ਨੌਜਵਾਨ ਨੇ ਇਸ ਉੱਤੇ ਨਰਾਜ਼ਗੀ ਜ਼ਾਹਰ ਕੀਤੀ ਤਾਂ ਉਨ੍ਹਾਂ ਨੇ ਉਸ ਦੇ ਸਿਰ ਉੱਤੇ ਇੱਟਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਸੜਕ ਵਿਚਾਲੇ ਨੌਜਵਾਨ ਉੱਤੇ ਹਮਲਾ ਹੁੰਦਾ ਦੇਖ ਪਾਸੇ ਖੜ੍ਹੇ ਨੌਜਾਵਨ ਨੇ ਉਸ ਨੂੰ ਛੁਡਵਾਇਆ ਤੇ ਸਿੱਖ ਨੌਜਵਾਨ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਕੈਥਲ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਜੋ ਕਿ ਇਸ ਸਮੇ ਜ਼ੇਰੇ ਇਲਾਜ ਹੈ।
ਇਸ ਬਾਬਤ ਜ਼ਖ਼ਮੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ’ਤੇ 1984 ਦੇ ਦੰਗਿਆਂ ਦੀ ਗੱਲ ਕਹਿ ਕੇ ਹਮਲਾ ਕੀਤਾ ਤੇ ਉਸ ਦੀ ਕੁੱਟਮਾਰ ਕਰਦਿਆਂ ਮੁਲਜ਼ਮਾਂ ਨੇ ਕਿਹਾ ਕਿ ਉਹ ਪਹਿਲਾਂ ਵੀ ਇੱਕ ਕਤਲ ਕਰ ਚੁੱਕੇ ਹਨ। ਮੌਕੇ 'ਤੇ ਪੀੜਤ ਨੂੰ ਬਚਾਉਣ ਵਾਲੇ ਚਸਮਦੀਦ ਰਾਜੂ ਨੇ ਦੱਸਿਆ ਕਿ ਦੋਸ਼ੀ 1984 ਦੇ ਦੰਗਿਆਂ ਦੀ ਗੱਲ ਕਰਕੇ ਸਿੱਖ ਨੌਜਵਾਨਾਂ 'ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਰਹੇ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :