Delhi news: ਦਿੱਲੀ ਦੇ ਕਨਾਟ ਪਲੇਸ ਦੇ ਕੋਲ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਸਿੱਖ ਨੌਜਵਾਨ 'ਖਾਲਿਸਤਾਨ ਨੂੰ ਨਾਂਹ ਕਹੋ' ਲਿਖ ਕੇ ਬੈਨਰ ਲਹਿਰਾਉਂਦਾ ਹੋਇਆ ਨਜ਼ਰ ਆ ਰਿਹਾ ਹੈ।
ਇਸ ਦੌਰਾਨ ਉਥੋਂ ਲੰਘ ਰਹੇ ਲੋਕਾਂ ਨੇ ਉਸ ਨਾਲ ਹੱਥ ਮਿਲਾਇਆ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਹੱਥਾਂ 'ਚ 'ਮੇਰਾ ਭਾਰਤ ਮੇਰੀ ਜਾਨ Say No To Khalistan' ਲਿਖਿਆ ਬੈਨਰ ਲਹਿਰਾ ਰਿਹਾ ਹੈ।
ਯੂਜ਼ਰਸ ਕਰ ਰਹੇ ਕੁਮੈਂਟ
ਸੋਸ਼ਲ ਮੀਡੀਆ ਯੂਜ਼ਰਸ ਵਾਇਰਲ ਵੀਡੀਓ ਨੂੰ ਲੈ ਕੇ ਵੱਖ-ਵੱਖ ਟਿੱਪਣੀਆਂ ਵੀ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ ਕਿ ਇਹ ਨੌਜਵਾਨ ਸਿੱਖ ਸਪੱਸ਼ਟ ਸੰਦੇਸ਼ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਉਹ ਭਾਰਤ ਦਾ ਹਿੱਸਾ ਬਣ ਕੇ ਰਹਿਣਾ ਚਾਹੁੰਦਾ ਹੈ। ਇੱਕ ਹੋਰ ਯੂਜ਼ਰ ਨੇ ਖਾਲਿਸਤਾਨ ਨੂੰ ਨਾਂਹ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: Punjab News: ਖਿਡਾਰੀਆਂ ਲਈ ਖ਼ੁਸ਼ਖ਼ਬਰੀ ! ਮੈਡਲ ਜਿੱਤਣ ਵਾਲਿਆਂ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ -ਮੀਤ ਹੇਅਰ
ਚਰਚਾ 'ਚ ਕਿਉਂ ਖਾਲਿਸਤਾਨੀ ਮੁੱਦਾ?
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਖਾਲਿਸਤਾਨੀ ਲਹਿਰ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਸ ਦਾ ਕਾਰਨ ਕੈਨੇਡਾ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਕਤਲ ਹੈ। ਕੈਨੇਡਾ ਨੇ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। ਇਸ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤੇ ਇਤਿਹਾਸ ਦੇ ਸਭ ਤੋਂ ਬੂਰੇ ਦੌਰ 'ਚੋਂ ਗੁਜ਼ਰ ਰਹੇ ਹਨ। ਅਜੇ 2 ਦਿਨ ਪਹਿਲਾਂ ਹੀ ਭਾਰਤ ਨੇ ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਸ ਜਾਣ ਲਈ ਕਿਹਾ ਹੈ। ਇਸ ਤੋਂ ਇਲਾਵਾ ਭਾਰਤ ਨੇ ਕੈਨੇਡਾ ਦੀਆਂ ਵੀਜ਼ਾ ਸੇਵਾਵਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ: SYL ਮੁੱਦੇ 'ਤੇ ਪੰਜਾਬ ਭਾਜਪਾ ਨੇ ਲਿਆ ਸਖ਼ਤ ਫ਼ੈਸਲਾ, CM ਦੀ ਰਿਹਾਇਸ਼ ਘੇਰਨ ਜਾਂਦੇ ਪੁਲਿਸ ਨੇ ਚੁੱਕੇ, ਕਿਹਾ-ਪੰਜਾਬ ਦਾ ਪਾਣੀ....
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।