ਅਮਰੋਹਾ (ਯੂਪੀ): ਮੰਡੀ ਧਨੌਰਾ ਵਿੱਚ ਸਿੱਖ ਨੌਜਵਾਨ ਦੀ ਪੱਗ ਲਹਿਰਾਉਣ ਦੇ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਸਿੱਖ ਸੁਸਾਇਟੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਟੈਗ ਕਰਕੇ ਟਵੀਟ ਕੀਤਾ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ।



ਦਰਅਸਲ ਦੋ ਦਿਨ ਪਹਿਲਾਂ ਪਿੰਡ ਸ਼ੇਰਪੁਰ ਵਿੱਚ ਮਾਮੂਲੀ ਮਸਲੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਝਗੜਾ ਹੋ ਗਿਆ ਸੀ। ਇਸ ਸਮੇਂ ਦੌਰਾਨ ਸਿੱਖ ਨੌਜਵਾਨ ਨੇ ਉਸ ‘ਤੇ ਹਮਲਾ ਕਰਨ ਤੇ ਦਸਤਾਰ ਸੁੱਟਣ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਸਿੱਖ ਸਮਾਜ ਦੇ ਲੋਕ ਥਾਣੇ ਪਹੁੰਚੇ ਤੇ ਮਾਮਲੇ ਦੀ ਜਾਂਚ ਕਰ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਇਸ ਦੀ ਸ਼ਿਕਾਇਤ ਇੱਕ ਸੁਸਾਇਟੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਨੂੰ ਕੀਤੀ ਗਈ। ਸਿੱਖ ਸਮਾਜ ਦੇ ਲੋਕਾਂ ਨੇ ਮੁੱਖ ਮੰਤਰੀ ਦੇ ਟਵਿੱਟਰ ਪੇਜ ‘ਤੇ ਵੀ ਸ਼ਿਕਾਇਤ ਦਰਜ ਕਰਵਾਈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਵੀ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਟਵੀਟ ਕਰਕੇ ਮਸਲੇ ਵੱਲ ਧਿਆਨ ਦੇਣ ਨੂੰ ਕਿਹਾ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਤੇ ਪਿੰਡ ਪਹੁੰਚੀ ਤੇ ਪੀੜਤ ਤੋਂ ਪੁੱਛਗਿੱਛ ਕੀਤੀ।

ਇਸ ਦੇ ਨਾਲ ਹੀ ਪੀੜਤ ਗੁਰਕਸ਼ਾਵਦ੍ਰਾ ਦੀ ਸ਼ਿਕਾਇਤ ‘ਤੇ ਮਨੀਰਾਮ, ਵਿਜੇਂਦਰ, ਹੁਕਮ ਸਿੰਘ, ਸੋਨੂੰ ਤੇ ਰਵੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਇਲਾਕੇ ਦੇ ਵਿਧਾਇਕ ਰਾਜੀਵ ਤਾਰਾ ਵੀ ਪਿੰਡ ਪਹੁੰਚੇ ਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਥਾਣਾ ਇੰਚਾਰਜ ਇੰਸਪੈਕਟਰ ਸਰਵੇਂਦਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਦੇ ਰਹਿਣ ਵਾਲੇ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904