ਹਰਿਆਣਾ ’ਚ ਮੋਦੀ ਦੀ ਮੁਸ਼ਕਲ ਵਧੀ, ਸਿੱਖਾਂ ਵੱਲੋਂ ਬਾਈਕਾਟ
ਏਬੀਪੀ ਸਾਂਝਾ
Updated at:
06 Oct 2018 08:31 PM (IST)
NEXT
PREV
ਚੰਡੀਗੜ੍ਹ: ਹਰਿਆਣਾ ਵਿੱਚ ਬਿਜੇਪੀ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਹਰਿਆਣਾ ਦੇ ਸਿੱਖਾਂ ਨੇ ਸੂਬੇ ਦੀ ਮੌਜੂਦਾ ਭਾਜਪਾ ਸਰਕਾਰ ਦੇ ਵਰਕਰਾਂ ਤੋਂ ਲੈ ਕੇ ਮੁੱਖ ਮੰਤਰੀ ਤਕ ਪੂਰੀ ਤਰ੍ਹਾਂ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕਰਨਾਲ ਦੇ ਡਾਚਰ ਗੁਰਦੁਆਰੇ ਵਿੱਚ ਅੱਜ ਸਿੱਖ ਭਾਈਚਾਰੇ ਦੀ ਅਹਿਮ ਬੈਠਕ ਵਿੱਚ ਲਿਆ ਗਿਆ। ਇਸ ਬੈਠਕ ਵਿੱਚ ਹਰਿਆਣਾ ਦੇ ਸਿੱਖਾਂ ਤੋਂ ਇਲਾਵਾ ਹੋਰ ਸੂਬਿਆਂ ਦੇ ਸਿੱਖ ਵੀ ਸ਼ਾਮਲ ਰਹੇ। ਸਿੱਖ ਭਾਈਚਾਰੇ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਮੁਆਫੀ ਮੰਗਣ ਲਈ ਕਿਹਾ ਹੈ।
ਬੈਠਕ ਵਿੱਚ ਫੈਸਲਾ ਕੀਤਾ ਗਿਆ ਕਿ ਸੂਬੇ ਵਿੱਚ ਹੁਣ ਬੀਜੇਪੀ ਦੇ ਕਿਸੇ ਲੀਡਰ ਨੂੰ ਨਾ ਹੀ ਗੁਰਦੁਆਰਾ ਸਾਹਿਬ ਦੇ ਪ੍ਰੋਗਰਾਮ ਵਿੱਚ ਬੁਲਾਇਆ ਜਾਏਗਾ ਤੇ ਨਾ ਹੀ ਉਨ੍ਹਾਂ ਨੂੰ ਕਿਸੇ ਤਰੀਕੇ ਦਾ ਸਨਮਾਨ ਦਿੱਤਾ ਜਾਏਗਾ। ਹਰਿਆਣਾ ਦੇ ਸਿੱਖ ਭਾਈਚਾਰੇ ਦੇ ਲੋਕ ਸਰਕਾਰ ਤੋਂ ਬੇਹੱਦ ਨਾਰਾਜ਼ ਹਨ। ਉਨ੍ਹਾਂ ਦੀ ਸ਼ਿਕਾਇਤ ਹੈ ਕਿ ਮੁੱਖ ਮੰਤਰੀ ਸਮਾਂ ਦੇ ਕੇ ਵੀ ਕਿਸੇ ਪ੍ਰੋਗਰਾਮ ਵਿੱਚ ਨਹੀਂ ਪੁੱਜਦੇ।
ਮੁੱਖ ਮੰਤਰੀ ਨੂੰ ਭਿੰਡਰਾਂਵਾਲੇ ਦੀ ਫੋਟੋ ਤੋਂ ਦਿੱਕਤ
ਸੂਬੇ ਦੇ ਸਿੱਖਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਗੁਰਦੁਆਰੇ ਨਾ ਪੁੱਜਣ ਦੀ ਵਜ੍ਹਾ ਪੁੱਛੀ ਗਈ ਤਾਂ ਉਨ੍ਹਾਂ ਭਿੰਡਰਾਂਵਾਲੇ ਦੀ ਫੋਟੋ ਨੂੰ ਵਜ੍ਹਾ ਦੱਸਿਆ ਜੋ ਗੁਰਦੁਆਰਾ ਸਾਹਿਬ ਅੰਦਰ ਲੱਗੀ ਹੋਈ ਹੈ। ਇਸੇ ਵਿਵਾਦ ਸਬੰਧੀ ਅੱਜ ਗੁਰਦੁਆਰਾ ਸਾਹਿਬ ਅੰਦਰ ਬੈਠਕ ਬੁਲਾਈ ਗਈ ਸੀ।
ਜ਼ਿਕਰਯੋਗ ਹੈ ਕਿ ਡਾਚਰ ਦੇ ਗੁਰਦੁਆਰਾ ਸਾਹਿਬ ਅੰਦਰ ਲੱਗੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਦੀ ਵਜ੍ਹਾ ਕਰਕੇ ਮੁੱਖ ਮੰਤਰੀ ਨੇ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਜਾਣ ਦਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ। ਇਸ ਪਿੱਛੋਂ ਸਿੱਖ ਭਾਈਚਾਰੇ ਨੇ ਮੁੱਖ ਮੰਤਰੀ ਨੂੰ 6 ਅਕਤੂਬਰ ਦਾ ਸਮਾਂ ਦੇ ਕੇ ਗੁਰਦੁਆਰਾ ਪੁੱਜਣ ਤੇ ਸਿੱਖ ਸੰਗਤਾਂ ਕੋਲੋਂ ਮੁਆਫੀ ਮੰਗਣ ਲਈ ਕਿਹਾ ਸੀ ਪਰ ਮੁੱਖ ਮੰਤਰੀ ਨਹੀਂ ਪੁੱਜੇ। ਇਸ ਲਈ ਸਿੱਖ ਭਾਈਚਾਰੇ ਨੇ ਹਰਿਆਣਾ ਵਿੱਚ ਬੀਜੇਪੀ ਦਾ ਪੂਰਾ ਬਾਈਕਾਟ ਕਰ ਦਿੱਤਾ ਹੈ ਤੇ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਮੁਆਫੀ ਮੰਗਣ ਲਈ ਕਿਹਾ ਹੈ।

- - - - - - - - - Advertisement - - - - - - - - -