ਪੜਚੋਲ ਕਰੋ

Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ

ਹਰਿਆਣਾ 'ਚ ਅਕਤੂਬਰ-ਨਵੰਬਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਭਾਈਚਾਰੇ ਨੇ ਵੱਡਾ ਐਲਾਨ ਕੀਤਾ ਹੈ। ਸਿੱਖਾਂ ਨੇ ਇੱਕਜੁਟ ਹੁੰਦਿਆਂ ਕਾਂਗਰਸ ਤੇ ਭਾਜਪਾ ਦੀ ਟੈਨਸ਼ਨ ਵਧਾ ਦਿੱਤੀ ਹੈ।

Haryana Sikh: ਹਰਿਆਣਾ 'ਚ ਅਕਤੂਬਰ-ਨਵੰਬਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਭਾਈਚਾਰੇ ਨੇ ਵੱਡਾ ਐਲਾਨ ਕੀਤਾ ਹੈ। ਸਿੱਖਾਂ ਨੇ ਇੱਕਜੁਟ ਹੁੰਦਿਆਂ ਕਾਂਗਰਸ ਤੇ ਭਾਜਪਾ ਦੀ ਟੈਨਸ਼ਨ ਵਧਾ ਦਿੱਤੀ ਹੈ। ਐਤਵਾਰ ਨੂੰ ਕਰਨਾਲ ਵਿੱਚ ਸਿੱਖਾਂ ਦੀ ਮੀਟਿੰਗ ਹੋਈ ਜਿਸ ਵਿੱਚ ਸਿਆਸੀ ਪਾਰਟੀਆਂ ਤੋਂ ਸਿਆਸੀ ਹਿੱਸੇਦਾਰੀ ਦੀ ਮੰਗ ਕੀਤੀ ਹੈ।

ਸਿੱਖ ਭਾਈਚਾਰੇ ਨੇ ਐਲਾਨ ਕੀਤਾ ਹੈ ਕਿ ਸਾਡੀਆਂ ਸੂਬੇ ਵਿੱਚ 18 ਲੱਖ ਵੋਟਾਂ ਹਨ। ਇਸ ਲਈ ਸਾਨੂੰ ਵਿਧਾਨ ਸਭਾ ਵਿੱਚ 16 ਤੋਂ 20 ਸੀਟਾਂ ਦਿੱਤੀਆਂ ਜਾਣ। ਇਸ ਦੇ ਨਾਲ ਹੀ ਦੋ ਲੋਕ ਸਭਾ ਸੀਟਾਂ ਤੇ ਖਾਲੀ ਹੋਈ ਰਾਜ ਸਭਾ ਸੀਟ ਸਿੱਖਾਂ ਨੂੰ ਦਿੱਤੀਆਂ ਜਾਣ। ਸਿੱਖਾਂ ਦਾ ਕਹਿਣਾ ਹੈ ਕਿ ਹਰਿਆਣਾ ਦੇ ਸਿੱਖਾਂ ਦਾ ਕੋਈ ਨੁਮਾਇੰਦਾ ਨਾ ਲੋਕ ਸਭਾ ਵਿੱਚ ਹੈ ਤੇ ਨਾ ਹੀ ਰਾਜ ਸਭਾ ਵਿੱਚ। ਸਾਡੇ ਸੂਬੇ ਵਿੱਚ 18 ਲੱਖ ਵੋਟਰ ਹਨ। ਇਸ ਲਈ ਸਾਡੇ ਅਧਿਕਾਰ ਸਾਨੂੰ ਦਿੱਤੇ ਜਾਣ।

ਮੀਟਿੰਗ ਤੋਂ ਬਾਅਦ ਸਿੱਖ ਭਾਈਚਾਰੇ ਦੇ ਆਗੂਆਂ ਪ੍ਰੀਤਪਾਲ ਪੰਨੂ ਤੇ ਜਗਦੀਪ ਔਲਖ ਨੇ ਦੱਸਿਆ ਕਿ ਹਰਿਆਣਾ ਪੱਧਰ 'ਤੇ ਇੱਕ ਕਮੇਟੀ ਬਣਾਈ ਜਾਵੇਗੀ, ਜਿਸ ਦੇ 51 ਤੋਂ 101 ਮੈਂਬਰ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ਵਿੱਚ ਕਮੇਟੀ ਬਣਾਈ ਜਾਵੇਗੀ। ਇਕੱਠ ਵਿੱਚ ਸਮੁੱਚੀ ਸੰਗਤ ਨੇ ਹੱਥ ਖੜ੍ਹੇ ਕਰਕੇ ਕੁਝ ਮੰਗਾਂ ਦਾ ਸਮਰਥਨ ਕੀਤਾ ਤੇ ਸਾਰਿਆਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਆਪਣੀ ਸਹਿਮਤੀ ਪ੍ਰਗਟਾਈ।

ਦੱਸ ਦਈਏ ਕਿ ਹਰਿਆਣਾ ਵਿੱਚ ਇਸ ਸਮੇਂ ਭਾਜਪਾ ਦੀ ਸਰਕਾਰ ਹੈ। ਭਾਜਪਾ ਲਗਾਤਾਰ ਦੂਜੀ ਵਾਰ ਸੱਤਾ ਵਿੱਚ ਹੈ। ਸਾਢੇ 9 ਸਾਲਾਂ ਤੱਕ ਭਾਜਪਾ ਨੇ ਪੰਜਾਬੀ ਚਿਹਰੇ ਮਨੋਹਰ ਲਾਲ ਖੱਟਰ ਨੂੰ ਮੁੱਖ ਮੰਤਰੀ ਬਣਾਇਆ। ਹਾਲਾਂਕਿ ਕਿਸਾਨਾਂ ਦੇ ਵਿਰੋਧ ਕਰਕੇ ਉਨ੍ਹਾਂ ਨੂੰ ਹਟਾ ਕੇ ਓਬੀਸੀ ਭਾਈਚਾਰੇ ਦੇ ਨਾਇਬ ਸੈਣੀ ਨੂੰ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ।

ਅਗਲੀਆਂ ਲੋਕ ਸਭਾ ਚੋਣਾਂ 'ਚ 2 ਸੀਟਾਂ 'ਤੇ ਦਾਅਵਾ ਪੇਸ਼

ਪ੍ਰੀਤਪਾਲ ਪੰਨੂ ਤੇ ਜਗਦੀਪ ਔਲਖ ਨੇ ਕਿਹਾ ਕਿ ਲੋਕ ਸਭਾ ਚੋਣਾਂ ਹੁਣ ਹੋ ਚੁੱਕੀਆਂ ਹਨ ਤੇ ਅਗਲੀ ਚੋਣ ਪੰਜ ਸਾਲ ਬਾਅਦ ਹੋਣੀ ਹੈ। ਸਿੱਖ ਭਾਈਚਾਰਾ ਹਰਿਆਣਾ 'ਚ ਲੋਕ ਸਭਾ ਪੱਧਰ 'ਤੇ ਦੋ ਸੀਟਾਂ 'ਤੇ ਦਾਅਵਾ ਕਰੇਗਾ। ਰਾਜ ਸਭਾ ਵਿੱਚ ਵੀ ਸਿੱਖ ਕੌਮ ਦਾ ਕੋਈ ਨੁਮਾਇੰਦਾ ਨਹੀਂ। ਸਾਡੀ ਮੰਗ ਹੈ ਕਿ ਰਾਜ ਸਭਾ ਦੀ ਖਾਲੀ ਹੋਣ ਵਾਲੀ ਸੀਟ ਸਿੱਖਾਂ ਨੂੰ ਦਿੱਤੀ ਜਾਵੇ। ਪਾਰਟੀ ਕਿਸੇ ਵੀ ਆਗੂ ਨੂੰ ਰਾਜ ਸਭਾ ਵਿੱਚ ਭੇਜ ਸਕਦੀ ਹੈ ਪਰ ਉਹ ਸਿੱਖ ਭਾਈਚਾਰੇ ਵਿੱਚੋਂ ਹੋਣਾ ਚਾਹੀਦਾ ਹੈ।

ਵਿਧਾਨ ਸਭਾ 'ਚ 16 ਤੋਂ 20 ਸੀਟਾਂ ਦਾ ਦਾਅਵਾ

ਸਿੱਖ ਭਾਈਚਾਰੇ ਦੇ ਆਗੂਆਂ ਪ੍ਰੀਤਪਾਲ ਪੰਨੂ ਤੇ ਜਗਦੀਪ ਔਲਖ ਨੇ ਦੱਸਿਆ ਕਿ ਦੋ-ਤਿੰਨ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਹਰਿਆਣਾ ਵਿੱਚ 16 ਤੋਂ 20 ਸੀਟਾਂ ਅਜਿਹੀਆਂ ਹਨ, ਜਿੱਥੇ ਸਿੱਖ ਭਾਈਚਾਰੇ ਦੀ ਗਿਣਤੀ ਵੱਧ ਹੈ, ਜਿਨ੍ਹਾਂ ‘ਤੇ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਟਿਕਟਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਸਾਨੂੰ ਹਰਿਆਣਾ ਵਿੱਚ 16 ਤੋਂ 20 ਸੀਟਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

ਸਿੱਖ ਕੌਮ ਘਰ-ਘਰ ਜਾਏਗੀ

ਇਸ ਵਾਰ ਇਹ ਤੈਅ ਹੈ ਕਿ ਸਿੱਖ ਕੌਮ ਕਿਸੇ ਵੀ ਆਗੂ ਦੇ ਹੁਕਮਾਂ 'ਤੇ ਕਿਤੇ ਵੀ ਵੋਟ ਨਹੀਂ ਪਾਵੇਗੀ। ਕਮੇਟੀ ਮੈਂਬਰ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ ਨੂੰ ਮਿਲਣਗੇ ਤੇ ਉਨ੍ਹਾਂ ਨੂੰ ਸਿੱਖ ਕੌਮ ਦੀਆਂ ਮੰਗਾਂ ਬਾਰੇ ਦੱਸਣਗੇ। ਇਸ ਦੇ ਨਾਲ ਹੀ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਸੱਤਾਧਾਰੀ ਧਿਰ ਤੇ ਵਿਰੋਧੀ ਧਿਰ ਦੇ ਆਗੂਆਂ ਕੋਲ ਵੀ ਜਾਵਾਂਗੇ, ਜੋ ਸਾਨੂੰ ਸਾਡੇ ਸਿਆਸੀ ਹੱਕ ਦੇਣ ਲਈ ਤਿਆਰ ਰਹਿਣ। ਹਰਿਆਣੇ ਦਾ ਸਿੱਖ ਭਾਈਚਾਰਾ ਇਸੇ ਦਿਸ਼ਾ ਵਿੱਚ ਵੋਟ ਕਰੇਗਾ।

ਉਨ੍ਹਾਂ ਕਿਹਾ ਕਿ ਸਾਡੀ ਤੀਜੀ ਮੰਗ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣ। ਇਸ ਦੇ ਨਾਲ ਹੀ ਗਲਤ ਵੋਟਾਂ ਰੱਦ ਕਰਕੇ ਨਵੀਆਂ ਵੋਟਾਂ ਬਣਾਉਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇ। ਉਸ ਤੋਂ ਬਾਅਦ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਜਾਵੇ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਰਦੁਆਰਾ ਸਿੱਖ ਕਮੇਟੀ ਬਣਾਈ ਜਾਵੇ।

ਹੱਦਬੰਦੀ ਦੀਆਂ ਗਲਤੀਆਂ ਸੁਧਾਰੀਆਂ ਜਾਣ

ਉਨ੍ਹਾਂ ਕਿਹਾ ਕਿ 2025 ਵਿੱਚ ਨਵੀਂ ਹੱਦਬੰਦੀ ਹੋਣ ਜਾ ਰਹੀ ਹੈ। ਪਿਛਲੀ ਹੱਦਬੰਦੀ ਵਿੱਚ ਕਈ ਖਾਮੀਆਂ ਸਨ। ਵੱਡੇ ਪਿੰਡ ਹੋਰ ਦਾਇਰਿਆਂ ਵਿੱਚ ਵੰਡੇ ਹੋਏ ਹਨ। ਇਹ ਗਲਤੀ ਪੂਰੇ ਹਰਿਆਣਾ ਵਿੱਚ ਹੋਈ ਹੈ। ਇਸ ਗਲਤੀ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਸਕੂਲਾਂ ਵਿੱਚ ਪੰਜਾਬੀ ਅਧਿਆਪਕ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬੀ ਸਮਾਜ ਲਈ ਕੁਝ ਨਹੀਂ ਕੀਤਾ। ਪਿਛਲੀ ਵਾਰ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀ ਭਰਤੀ ਕੀਤੀ ਗਈ ਸੀ ਪਰ ਉਹ ਵੀ ਪੂਰੀ ਨਹੀਂ ਹੋ ਸਕੀ। ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਅਧਿਆਪਕ ਹੋਣੇ ਚਾਹੀਦੇ ਹਨ। ਪੰਜਾਬੀ ਸਾਹਿਤ ਅਕਾਦਮੀ ਦਾ ਪੁਰਾਣਾ ਰੁਤਬਾ ਬਹਾਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਅੱਜ ਤੱਕ ਸਿੱਖ ਕੌਮ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਵਿੱਚ ਕੋਈ ਨੁਮਾਇੰਦਗੀ ਨਹੀਂ ਮਿਲੀ, ਉਹ ਵੀ ਦਿੱਤੀ ਜਾਣੀ ਚਾਹੀਦੀ ਹੈ। ਜੇਕਰ ਸਿੱਖ ਕੌਮ ਨੂੰ ਕੋੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉੱਥੇ ਆਪਣੀ ਆਵਾਜ਼ ਬੁਲੰਦ ਕਰ ਸਕਦੇ ਹਨ। ਸਿੱਖ ਕੌਮ ਲਈ ਵੀ ਧਰਮਸ਼ਾਲਾਵਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਕੋਲ ਵੀ ਜਾਵਾਂਗੇ ਤੇ ਸਤੰਬਰ ਵਿੱਚ ਇੱਕ ਵੱਡੀ ਕਾਨਫਰੰਸ ਵੀ ਕਰਾਂਗੇ ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਇਕੱਠੀਆਂ ਹੋਣਗੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget