Sikkim Assembly elections results: SKM ਨੇ ਸ਼ਾਨਦਾਰ ਜਿੱਤ ਨਾਲ ਸੱਤਾ ਬਰਕਰਾਰ ਰੱਖੀ, 32 ਵਿੱਚੋਂ 31 ਸੀਟਾਂ ਜਿੱਤੀਆਂ
Sikkim Assembly elections results: SKM ਨੇ ਸਿੱਕਮ ਵਿੱਚ 32 ਵਿੱਚੋਂ 31 ਸੀਟਾਂ ਜਿੱਤ ਕੇ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕੀਤੀ ਹੈ।
Sikkim Assembly elections results: ਸਿੱਕਮ ਕ੍ਰਾਂਤੀਕਾਰੀ ਮੋਰਚਾ (SKM) ਐਤਵਾਰ ਯਾਨੀਕਿ 2 ਜੂਨ ਨੂੰ ਭਾਰੀ ਜਿੱਤ ਨਾਲ ਸਿੱਕਮ ਵਿੱਚ ਲਗਾਤਾਰ ਦੂਜੀ ਵਾਰ ਸੱਤਾ ਵਿੱਚ ਵਾਪਸੀ ਕੀਤੀ ਹੈ। ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਦੀ ਅਗਵਾਈ ਵਾਲੀ SKM ਨੇ 32 ਮੈਂਬਰੀ ਵਿਧਾਨ ਸਭਾ ਦੀਆਂ 31 ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਤਾਮਾਂਗ ਨੇ ਰਹੀਨੋਕ ਸੀਟ 7,000 ਤੋਂ ਵੱਧ ਵੋਟਾਂ ਨਾਲ ਜਿੱਤੀ। ਉਹ ਸੋਰੇਂਗ ਚੱਕੁੰਗ ਹਲਕੇ ਤੋਂ ਵੀ ਜਿੱਤੇ ਹਨ।
ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ 2019 ਤੱਕ ਲਗਾਤਾਰ 25 ਸਾਲ ਰਾਜ ਕਰਨ ਵਾਲੇ ਸਿੱਕਮ ਡੈਮੋਕ੍ਰੇਟਿਕ ਫਰੰਟ (SDF) ਨੇ ਸਿਰਫ 1 ਸੀਟ ਜਿੱਤੀ ਹੈ। SDF ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਦੋਵੇਂ ਸੀਟਾਂ 'ਤੇ ਹਾਰ ਗਏ ਹਨ। ਉਨ੍ਹਾਂ ਨੇ ਦੋ ਸੀਟਾਂ 'ਤੇ ਚੋਣ ਲੜੀ ਸੀ।
ਸਿੱਕਮ 'ਚ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਨਾਲ ਹੀ 19 ਅਪ੍ਰੈਲ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸੀ। ਵੋਟਾਂ ਦੀ ਗਿਣਤੀ ਐਤਵਾਰ ਸਵੇਰੇ 6 ਵਜੇ ਸ਼ੁਰੂ ਹੋਈ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਚੋਣ ਕਮਿਸ਼ਨ ਮੁਤਾਬਕ ਹੁਣ ਵੋਟਾਂ ਦੀ ਗਿਣਤੀ ਖਤਮ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।