ਪੜਚੋਲ ਕਰੋ
Advertisement
ਸਿੰਘੂ ਤੇ ਟਿਕਰੀ ਬਾਰਡਰ ਆਵਾਜਾਈ ਲਈ ਬੰਦ, ਕਿਸਾਨਾਂ ਵੱਲੋਂ ਦਿੱਲੀ ਦੇ ਸਾਰੇ ਰਸਤੇ ਬੰਦ ਕਰਨ ਦੀ ਚੇਤਾਵਨੀ
ਦਿੱਲੀ ਪੁਲਿਸ ਨੇ ਕਿਹਾ ਹੈ ਕਿ ਸਿੰਘੂ ਤੇ ਟਿਕਰੀ ਬਾਰਡਰ ਟਰੈਫਿਕ ਆਵਾਜਾਈ ਲਈ ਬੰਦ ਹੈ। ਕਿਸਾਨਾਂ ਨੇ ਇੱਥੇ ਡੇਰਾ ਲਾਇਆ ਹੋਇਆ ਹੈ। ਇਸ ਦੇ ਨਾਲ ਹੀ, ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨੇ ਦਿੱਲੀ ਦੇ ਸਾਰੇ ਐਂਟਰੀ ਪੁਆਇੰਟ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ।
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਕਿਹਾ ਹੈ ਕਿ ਸਿੰਘੂ ਤੇ ਟਿਕਰੀ ਬਾਰਡਰ ਟਰੈਫਿਕ ਆਵਾਜਾਈ ਲਈ ਬੰਦ ਹੈ। ਕਿਸਾਨਾਂ ਨੇ ਇੱਥੇ ਡੇਰਾ ਲਾਇਆ ਹੋਇਆ ਹੈ। ਇਸ ਦੇ ਨਾਲ ਹੀ, ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨੇ ਦਿੱਲੀ ਦੇ ਸਾਰੇ ਐਂਟਰੀ ਪੁਆਇੰਟ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ।
ਦੱਸ ਦਈਏ ਕਿ ਕਿਸਾਨ ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਰਾਜਧਾਨੀ ਦਿੱਲੀ ਨੂੰ ਘੇਰਿਆ ਹੋਇਆ ਹੈ। ਕਿਸਾਨ ਦਿੱਲੀ ਦੇ ਸਾਰੇ ਬਾਡਰਾਂ ਤੇ ਡੇਰਾ ਲਾ ਕੇ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਸੀ ਕਿ ਕਿਸਾਨ ਨਿੰਕਾਰੀ ਗਰਾਊਂਡ ਵਿੱਚ ਬੈਠ ਜਾਣ ਫੇਰ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਏਗੀ ਪਰ ਕਿਸਾਨਾਂ ਨੇ ਸਰਕਾਰ ਦਾ ਇਹ ਪ੍ਰਸਤਾਵ ਠੁਕਰਾ ਦਿੱਤਾ ਹੈ।
ਹੁਣ ਕਿਸਾਨ ਦਿੱਲੀ ਦੇ ਸਾਰੇ ਬਾਡਰ ਬੰਦ ਕਰਕੇ ਕੇਂਦਰ ਸਰਕਾਰ ਦੇ ਹੋਰ ਦਬਾਅ ਬਣਾਉਣ ਦੀ ਕੋਸ਼ਿਸ਼ ਕਰੇਗੀ। ਉਧਰ ਬਾਡਰ ਬੰਦ ਹੋਣ ਕਾਰਨ ਦਿੱਲੀ ਵਿੱਚ ਸਬਜ਼ੀਆਂ ਤੇ ਫਰੂਟ ਆਦਿ ਦੀ ਕਮੀ ਆਉਣੀ ਸ਼ੁਰੂ ਹੋ ਗਈ ਹੈ। ਕਿਸਾਨ ਲਗਾਤਾਰ ਸੜਕਾਂ ਤੇ ਡਟੇ ਹੋਏ ਹਨ।
ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਕਾਰਨ ਫਲਾਂ ਅਤੇ ਸਬਜ਼ੀਆਂ ਦੀ ਸਪਲਾਈ ਵਿਚ ਆਈ ਰੁਕਾਵਟ ਕਾਰਨ ਇਨ੍ਹਾਂ ਦੀਆਂ ਕੀਮਤਾਂ ਵਧੀਆਂ ਹਨ। ਖ਼ਾਸਕਰ ਆਲੂ ਅਤੇ ਸੇਬ ਦੀਆਂ ਕੀਮਤਾਂ ਵਧੀਆਂ ਹਨ। ਦਿੱਲੀ ਵਿਚ ਸੇਬਾਂ ਦੀ ਪ੍ਰਚੂਨ ਕੀਮਤ 120 ਰੁਪਏ ਪ੍ਰਤੀ ਕਿੱਲੋ ਤੋਂ ਉਪਰ ਹੋ ਗਈ ਹੈ, ਜਦੋਂਕਿ ਦੋ ਦਿਨ ਪਹਿਲਾਂ ਸੇਬ 80 ਤੋਂ 100 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਸੀ। ਇਸੇ ਤਰ੍ਹਾਂ ਆਲੂ ਦੀ ਕੀਮਤ ਹੁਣ 50 ਰੁਪਏ ਪ੍ਰਤੀ ਕਿੱਲੋ ਹੋ ਗਈ ਹੈ, ਆਲੂ ਪਹਿਲਾਂ 40 ਰੁਪਏ ਪ੍ਰਤੀ ਕਿਲੋ ਵਿਕਿਆ ਸੀ।
Farmers stay put at Singhu border (Delhi-Haryana border) as their protest against the Central Government's Farm laws continues. pic.twitter.com/XKUHQs3hDO
— ANI (@ANI) November 30, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement