ਸੋਨੀਪਤ: ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ (ਕੁੰਡਲੀ ਸਰਹੱਦ) 'ਤੇ ਪੰਜਾਬ ਦੇ ਲਖਬੀਰ ਸਿੰਘ ਦੀ ਬੇਰਹਿਮੀ ਨਾਲ ਕਤਲ ਮਾਮਲੇ 'ਚ ਨਵਾਂ ਖੁਲਾਸਾ ਹੋਇਆ ਹੈ। ਇਸ ਕਤਲ ਦੌਰਾਨ ਦੀ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਸ ਨੇ ਇਸ ਮਾਮਲੇ 'ਚ ਸਸਪੈਂਸ ਹੋਰ ਵਧਾ ਦਿੱਤਾ ਹੈ। ਹੁਣ ਸਾਹਮਣੇ ਆਇਆ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਈਰਲ ਹੋ ਰਿਹਾ ਹੈ, ਜਿਸ ਵਿੱਚ ਲਖਬੀਰ ਨਿਹੰਗਾਂ ਵੱਲੋਂ ਪੁੱਛੇ ਜਾਣ 'ਤੇ 30000 ਰੁਪਏ ਦਿੱਤੇ ਜਾਣ ਦੀ ਗੱਲ ਮੰਨ ਰਿਹਾ ਹੈ। ਇਸ ਦੇ ਨਾਲ ਹੀ ਉਹ ਇਸ ਵੀਡੀਓ ਵਿੱਚ ਭੇਜਣ ਵਾਲੇ ਦਾ ਮੋਬਾਈਲ ਫ਼ੋਨ ਨੰਬਰ ਵੀ ਦੱਸ ਰਿਹਾ ਹੈ।


ਦੱਸ ਦਈਏ ਕਿਇਹ ਵੀਡੀਓ ਲਖਬੀਰ ਦੇ ਹੱਥਾਂ ਤੇ ਲੱਤਾਂ ਦੇ ਕੱਟਣ ਤੋਂ ਪਹਿਲਾਂ ਦੀ ਹੈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਵੀਡੀਓ ਵਿੱਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਮੌਤ ਤੋਂ ਠੀਕ ਪਹਿਲਾਂ ਲਖਬੀਰ ਸਿੰਘ ਦੇ ਚਿਹਰੇ, ਹੱਥਾਂ ਤੇ ਪੈਰਾਂ ਤੋਂ ਖੂਨ ਵਗਦਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਹਰਿਆਣਾ ਪੁਲਿਸ ਵੀਡੀਓ ਦੀ ਸੱਚਾਈ ਦਾ ਪਤਾ ਲਗਾਏਗੀ।


ਦੱਸ ਦਈਏ ਕਿ ਕਿਸਾਨ ਲਗਾਤਾਰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨ, ਪਰ ਦੁਸਹਿਰੇ ਵਾਲੇ ਦਿਨ ਨਿਹੰਗਾਂ ਵਲੋਂ ਇੱਕ ਵਿਅਕਤੀ ਦੀ ਬੇਰਹਿਮੀ ਨਾਲ ਕਤਲ ਕਰਨ ਦੀ ਘਟਨਾ ਨੇ ਇੱਕ ਵਾਰ ਫਿਰ ਕਿਸਾਨ ਅੰਦੋਲਨ ਨੂੰ ਵਿਵਾਦਾਂ ਵਿੱਚ ਲਿਆਂਦਾ। ਇਸ ਦੇ ਨਾਲ ਹੀ ਇਸ ਮਾਮਲੇ 'ਚ ਨਿਹੰਗਾਂ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਗੁਰੂ ਗ੍ਰੰਥ ਨਾਲ ਬੇਅਦਬੀ ਹੋਈ ਸੀ ਜਿਸ ਤੋਂ ਬਾਅਦ ਇਹ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।


ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੁਣ ਤੱਕ 4 ਨਿਹੰਗਾਂ ਨੇ ਆਤਮ ਸਮਰਪਣ ਕੀਤਾ ਹੈ ਜੋ ਪੁਲਿਸ ਰਿਮਾਂਡ 'ਤੇ ਹਨ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਮ੍ਰਿਤਕ ਲਖਬੀਰ ਸਿੰਘ ਪੈਸਿਆਂ ਲੈਣ ਦੀ ਗੱਲ ਕਬੂਲ ਕਰ ਰਿਹਾ ਹੈ ਤੇ ਨਿਹੰਗ ਨੂੰ ਕਿਸੇ ਦਾ ਨੰਬਰ ਦਿੰਦਾ ਵੀ ਨਜ਼ਰ ਆ ਰਿਹਾ ਹੈ।


ਇਹ ਵੀ ਪੜ੍ਹੋ: Weight Loss Mistakes: ਕੀ ਤੁਸੀਂ ਵੀ ਕੋਸ਼ਿਸ਼ ਕਰ ਰਹੇ ਹੋ ਭਾਰ ਘਟਾਉਣ ਦੀ ਪਰ ਨਹੀਂ ਮਿਲ ਰਹੀ ਕਾਮਯਾਬੀ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904