Emergency Landing: ਆਕਾਸਾ ਏਅਰਲਾਈਨਜ਼ ਦੇ ਜਹਾਜ਼ ਨੂੰ ਉਡਾਣ ਭਰਨ ਤੋਂ ਬਾਅਦ ਮੁੰਬਈ ਹਵਾਈ ਅੱਡੇ 'ਤੇ ਵਾਪਸ ਪਰਤਣਾ ਪਿਆ। ਜਹਾਜ਼ ਦੇ ਕੈਬਿਨ 'ਚ ਕਿਸੇ ਚੀਜ਼ ਦੇ ਸੜਨ ਦੀ ਬਦਬੂ ਆਉਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਆਕਾਸਾ ਏਅਰਲਾਈਨਜ਼ ਦੇ ਬੋਇੰਗ ਮੈਕਸ VT-YAE ਜਹਾਜ਼ ਨੇ ਉਡਾਣ ਭਰੀ ਤਾਂ ਇਸ ਦਾ ਇੰਜਣ ਆਮ ਵਾਂਗ ਕੰਮ ਕਰ ਰਿਹਾ ਸੀ ਪਰ ਕੈਬਿਨ 'ਚੋਂ ਕੁਝ ਸੜਨ ਦੀ ਬਦਬੂ ਆਉਣ ਲੱਗੀ।


ਜਹਾਜ਼ ਮੁੰਬਈ ਤੋਂ ਬੈਂਗਲੁਰੂ ਜਾ ਰਿਹਾ ਸੀ। ਸੜਨ ਦੀ ਬਦਬੂ ਆਉਣ 'ਤੇ ਜਹਾਜ਼ ਨੂੰ ਵਾਪਸ ਮੁੰਬਈ ਵੱਲ ਮੋੜ ਦਿੱਤਾ ਗਿਆ। ਮੁੰਬਈ ਵਿੱਚ ਜਾਂਚ ਦੌਰਾਨ ਪਤਾ ਲੱਗਿਆ ਕਿ ਜਹਾਜ਼ ਨਾਲ ਇੱਕ ਪੰਛੀ ਟਕਰਾ ਗਿਆ ਸੀ। ਇੰਜਣ ਵਿੱਚ ਇੱਕ ਪੰਛੀ ਦੇ ਅਵਸ਼ੇਸ਼ ਮਿਲੇ ਹਨ। ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ।


ਪਿਛਲੇ ਕੁਝ ਮਹੀਨਿਆਂ 'ਚ ਕਈ ਜਹਾਜ਼ਾਂ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ। ਭਾਰਤ ਵਿੱਚ ਹੀ ਕਈ ਏਅਰਲਾਈਨਜ਼ ਦੀਆਂ ਅਕਸਰ ਐਮਰਜੈਂਸੀ ਲੈਂਡਿੰਗ ਹੁੰਦੀਆਂ ਰਹੀਆਂ ਹਨ। ਚਾਹੇ ਉਹ ਸਪਾਈਸਜੈੱਟ ਦਾ ਜਹਾਜ਼ ਸੀ ਜਾਂ ਇੰਡੀਗੋ। ਪਰ ਇਸ ਵਾਰ ਇੱਕ ਯਾਤਰੀ ਦੇ ਕਾਰਨ ਤੁਰਕੀ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: