Dubai to Kolkata: ਦੁਬਈ ਤੋਂ ਕੋਲਕਾਤਾ ਆ ਰਹੀ ਇੰਡੀਗੋ ਦੀ ਉਡਾਣ ਦੇ ਵਾਸ਼ਰੂਮ ‘ਚ ਸਿਗਰਟ ਪੀਣ ਦੇ ਦੋਸ਼ ‘ਚ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸੁਵਮ ਸ਼ੁਕਲਾ ਵਾਸ਼ਰੂਮ ਵਿਚ ਦਾਖਲ ਹੋਇਆ ਅਤੇ ਉਥੇ ਸਿਗਰਟ ਪੀਣ ਲੱਗ ਪਿਆ। ਕੈਬਿਨ ਕਰੂ ਅਤੇ ਇੱਥੋਂ ਤੱਕ ਕਿ ਸਹਿਯਾਤਰੀ ਨੇ ਵੀ ਉਸ ਨੂੰ ਦੇਖਿਆ ਅਤੇ ਜਹਾਜ਼ ਦੇ ਪਾਇਲਟ ਨੂੰ ਤੁਰੰਤ ਸੂਚਿਤ ਕੀਤਾ। ਫਲਾਈਟ ਅਧਿਕਾਰੀ ਨੇ ਤੁਰੰਤ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਕਰਮਚਾਰੀਆਂ ਨਾਲ ਸੰਪਰਕ ਕੀਤਾ ਤੇ ਜਹਾਜ਼ ਉਤਰਦਿਆਂ ਹੀ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ।
ਯਾਤਰੀ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ
ਫਲਾਈਟ ਦੇ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ, ਫਲਾਈਟ ਅਧਿਕਾਰੀ ਨੇ ਤੁਰੰਤ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਕਰਮਚਾਰੀਆਂ ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਯਾਤਰੀ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਸਭ ਤੋਂ ਪਹਿਲਾਂ ਸੀਆਈਐਸਐਫ ਅਧਿਕਾਰੀਆਂ ਵੱਲੋਂ ਸ਼ੁਕਲਾ ਤੋਂ ਪੁੱਛ-ਪੜਤਾਲ ਕੀਤੀ ਗਈ ਅਤੇ ਅੰਤ ਵਿਚ ਉਸ ਨੂੰ ਬਿਧਾਨਨਗਰ ਸਿਟੀ ਪੁਲਿਸ ਅਧੀਨ ਆਉਂਦੇ ਏਅਰਪੋਰਟ ਥਾਣੇ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ।
1937 ਦੀ ਧਾਰਾ 25 ਤਹਿਤ ਮਾਮਲਾ ਦਰਜ
ਫਿਲਹਾਲ ਪੁਲਿਸ ਉਸ ਤੋਂ ਪੁੱਛਗਿਛ ਕਰ ਰਹੀ ਹੈ ਕਿ ਉਸ ਨੂੰ ਜਹਾਜ਼ 'ਚ ਰਹਿੰਦਿਆਂ ਅਜਿਹੀਆਂ ਗੈਰ-ਕਾਨੂੰਨੀ ਹਰਕਤਾਂ ਕਰਨ ਲਈ ਕਿਸ ਨੇ ਪ੍ਰੇਰਿਤ ਕੀਤਾ ਸੀ। ਸ਼ੁਕਲਾ 'ਤੇ ਏਅਰਕ੍ਰਾਫਟ ਰੂਲਜ਼, 1937 ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇੰਡੀਗੋ ਏਅਰਲਾਈਨਜ਼ ਦੇ ਅਧਿਕਾਰੀਆਂ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਲਈ ਫਲਾਈਟ 'ਚ ਸਿਗਰਟਨੋਸ਼ੀ ਦੀ ਸਖ਼ਤ ਮਨਾਹੀ ਹੈ। ਖੁਸ਼ਕਿਸਮਤੀ ਨਾਲ ਮੁਸਾਫਰ ਵੱਲੋਂ ਸਮੇਂ ਸਿਰ ਸਿਗਰਟ ਪੀਂਦੇ ਦੇਖਿਆ ਗਿਆ ਅਤੇ ਕਾਰਵਾਈ ਕੀਤੀ ਗਈ ਨਹੀਂ ਤਾਂ ਹਾਦਸਾ ਵਾਪਰ ਸਕਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।