ਨਵੀਂ ਦਿੱਲੀਵੇਸਟਰ ਡਿਸਟ੍ਰਬੈਂਸ ਅਤੇ ਹਵਾ ਦੇ ਘੱਟ ਦਬਾਅ ਕਾਰਨ ਮੌਸਮ ਫਿਰ ਤੋਂ ਬੇਰੁੱਖੀ ਦਿਖਾ ਰਿਹਾ ਹੈ। ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮਨਾਲੀ ਦੇ ਨਾਲ-ਨਾਲ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ 'ਚ ਤਾਜ਼ਾ ਹਲਕੀ ਬਰਫਬਾਰੀ ਹੋਈ ਹੈ। ਮੌਸਮ ਵਿਗਿਆਨੀਆਂ ਦੇ ਅਨੁਸਾਰਬਰਫਬਾਰੀ ਤੋਂ ਬਾਅਦ ਬਰਫ ਪਿਘਲਣ ਨਾਲ ਠੰਢ ਲੋਕਾਂ ਦੀਆਂ ਮੁਸੀਬਤਾਂ ਨੂੰ ਫਿਰ ਵਧਾ ਸਕਦੀ ਹੈ।

ਮੌਸਮ ਵਿਭਾਗ ਦੁਆਰਾ ਜਾਰੀ ਇੱ ਚਿਤਾਵਨੀ 'ਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਖੇਤਰ 'ਚ ਬੱਦਲਵਾਈ ਰਹੇਗੀ ਅਤੇ ਇਸ ਦੌਰਾਨ ਹਲਕੀ ਬਾਰਸ਼ ਜਾਂ ਬਰਫਬਾਰੀ ਹੋ ਸਕਦੀ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬਹਰਿਆਣਾਦਿੱਲੀਉੱਤਰੀ ਰਾਜਸਥਾਨ 'ਚ ਤੋਂ ਜਨਵਰੀ ਦੇ ਵਿਚਕਾਰ ਬਾਰਸ਼ ਹੋਣ ਦੀ ਸੰਭਾਵਨਾ ਹੈ।

ਕਸ਼ਮੀਰਜੰਮੂ ਦੇ ਪਹਾੜੀ ਇਲਾਕਿਆਂ ਅਤੇ ਲੱਦਾਖ ਦੇ ਉਚਾਈ ਵਾਲੇ ਖੇਤਰਾਂ 'ਚ ਕਈ ਥਾਵਾਂ 'ਤੇ ਦੋ ਤੋਂ ਪੰਜ ਇੰਚ ਦੀ ਬਰਫਬਾਰੀ ਦਰਜ ਕੀਤੀ ਗਈ। ਮੌਸਮ ਵਿਭਾਗ ਦੀ ਭਵਿੱਖਬਾਣੀ ਦੱਸਦੀ ਹੈ ਕਿ ਹਲਕੀ ਤੋਂ ਦਰਮਿਆਨੀ ਬਰਫਬਾਰੀ ਤੋਂ ਜਨਵਰੀ ਦੀ ਸ਼ਾਮ ਨੂੰ ਹੋ ਸਕਦੀ ਹੈ। ਸ਼੍ਰੀਨਗਰ 'ਚ ਸ਼ੁੱਕਰਵਾਰ ਰਾਤ ਦਾ ਤਾਪਮਾਨ ਤੋਂ 0.1 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਜਦੋਂ ਕਿ ਲੱਦਾਖ ਦੇ ਲੇਹ 'ਚ ਘੱਟ ਤੋਂ ਘੱਟ ਤਾਪਮਾਨ ਤੋਂ -18.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮਨਾਲੀ 'ਚ ਤਾਜ਼ਾ ਬਰਫਬਾਰੀ ਤੋਂ ਬਾਅਦ ਠੰਢ ਨੇ ਫਿਰ ਵਾਪਸੀ ਕਰ ਲਈ ਹੈ। ਮਨਾਲੀ ਤੋਂ ਇਲਾਵਾ ਸ਼ਿਮਲਾ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਵੀ ਬਰਫਬਾਰੀ ਹੋਈ। ਬਰਫੀਲੀ ਹਵਾਵਾਂ ਕਾਰਨ ਸੂਬੇ ਦਾ ਘੱਟੋ ਘੱਟ ਤਾਪਮਾਨ 0.7 ਡਿਗਰੀ ਦਰਜ ਕੀਤਾ ਗਿਆ ਹੈ।