Himachal News : ਹਿਮਾਚਲ ਦੇ ਸੋਲਨ ਜ਼ਿਲ੍ਹੇ ਦੇ ਧਰਮਪੁਰ ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸੋਲਨ ਦੇ ਧਰਮਪੁਰ ਵਿੱਚ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ ਉੱਤੇ ਇੱਕ ਇਨੋਵਾ ਗੱਡੀ ਨੇ ਰਾਹਗੀਰਾਂ ਨੂੰ ਕੁਚਲ ਦਿੱਤਾ ਹੈ। ਇਸ ਘਟਨਾ 'ਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2 ਲੋਕਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋ ਹੋਰ ਜ਼ਖ਼ਮੀ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਕਾਲਕਾ -ਸ਼ਿਮਲਾ ਹਾਈਵੇਅ 'ਤੇ ਧਰਮਪੁਰ ਦੀ ਹੈ।
ਇਹ ਵੀ ਪੜ੍ਹੋ : ਕਿੱਧਰ ਨੂੰ ਜਾ ਰਿਹਾ ਪੰਜਾਬ! ਸਕੂਲਾਂ 'ਚ ਪੜ੍ਹਦੇ ਵਿਦਿਆਰਥੀ ਵੀ ਬੰਦੂਕਾਂ ਚੱਕੀ ਫਿਰਦੇ, 12ਵੀ ਕਲਾਸ ਦੇ ਵਿਦਿਆਰਥੀ ਦੇ ਸਿਰ 'ਚ ਮਾਰੀ ਗੋਲੀ
ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਇਨੋਵਾ ਗੱਡੀ ਸ਼ਿਮਲਾ ਵੱਲ ਜਾ ਰਹੀ ਸੀ। ਇਸ ਦੌਰਾਨ ਮੋੜ 'ਤੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਹਾਈਵੇਅ 'ਤੇ ਪੈਦਲ ਜਾ ਰਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ ਦੌਰਾਨ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਕੀ ਚਾਰ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਦੋ ਜ਼ਖ਼ਮੀਆਂ ਨੂੰ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਵਿਧਾਇਕ ਵੀ ਮੌਕੇ 'ਤੇ ਰਵਾਨਾ ਹੋ ਗਏ ਹਨ। ਉੱਥੇ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ। ਫਿਲਹਾਲ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਕਰ ਲਈ ਗਈ ਹੈ।
ਦਰਅਸਲ 'ਚ ਮੰਗਲਵਾਰ ਸਵੇਰੇ ਇਹ ਲੋਕ ਸੋਲਨ ਦੇ ਧਰਮਪੁਰ ਸਥਿਤ ਸੁੱਖੀ ਜੌਹਰੀ 'ਤੇ ਹਾਈਵੇਅ ਦੇ ਕਿਨਾਰੇ ਪੈਦਲ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਨੌਂ ਪ੍ਰਵਾਸੀ ਮਜ਼ਦੂਰ ਹਨ ਅਤੇ ਯੂਪੀ ਦੇ ਕੁਸ਼ੀਨਗਰ ਅਤੇ ਬਿਹਾਰ ਦੇ ਛਪਰਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੁਲਜ਼ਮ ਇਨੋਵਾ ਚਾਲਕ ਰਾਜੇਸ਼ ਸੋਲਨ ਕਸੌਲੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਅਤੇ ਮ੍ਰਿਤਕਾਂ ਦੀ ਪਛਾਣ ਗੁੱਡੂ ਯਾਦਵ, ਰਾਜਾ ਵਰਮਾ, ਨਿਪੂ ਨਿਸਾਦ, ਮੋਤੀ ਲਾਲ ਯਾਦਵ ਅਤੇ ਸੰਨੀ ਦੇਵਲ ਵਜੋਂ ਹੋਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।