ਪੜਚੋਲ ਕਰੋ

ਪਾਕਿਸਤਾਨ ਵੱਲੋਂ ਮੁੜ "ਸੀਜ਼-ਫਾਇਰ" ਦੀ ਉਲੰਘਣਾ, ਮੇਜਰ ਸਮੇਤ 4 ਜਵਾਨ ਸ਼ਹੀਦ

ਜੰਮੂ: ਪਾਕਿਸਤਾਨ ਵੱਲੋਂ ਬੀਤੇ ਕੱਲ੍ਹ ਇੱਕ ਵਾਰ ਫਿਰ ਗੋਲ਼ੀਬੰਦੀ ਦੀ ਉਲੰਘਣਾ ਕੀਤੀ ਗਈ ਜਿਸ ਵਿੱਚ ਪੰਜਾਬ ਤੇ ਹਰਿਆਣਾ ਦੇ ਜਵਾਨਾਂ ਨੇ ਆਪਣੀ ਜਾਨ ਦੀ ਬਲੀ ਦੇ ਕੇ ਦੇਸ਼ ਦੀ ਰੱਖਿਆ ਕਰ ਕੇ ਮਾਤ ਭੂਮੀ ਦੇ ਸੱਚੇ ਸਪੂਤ ਹੋਣ ਦਾ ਪ੍ਰਮਾਣ ਦੇ ਦਿੱਤਾ। ਜ਼ਿਲ੍ਹਾ ਰਾਜੌਰੀ ਦੇ ਕੇਰੀ ਸੈਕਟਰ ਵਿੱਚ ਕੰਟਰੋਲ ਰੇਖਾ ਨਾਲ ਭਾਰਤੀ ਫ਼ੌਜ ਦੀ ਗਸ਼ਤੀ ਟੁਕੜੀ ਉਤੇ ਪਾਕਿਸਤਾਨੀ ਬਲਾਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਮੇਜਰ ਸਮੇਤ ਚਾਰ ਜਵਾਨ ਹਲਾਕ ਹੋ ਗਏ ਹਨ। ਇਨ੍ਹਾਂ ਵਿੱਚੋਂ ਲਾਂਸ ਨਾਇਕ ਗੁਰਮੇਲ ਸਿੰਘ ਤੇ ਕੁਲਦੀਪ ਸਿੰਘ ਪੰਜਾਬ ਤੋਂ ਹਨ। ਫ਼ੌਜ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਪਾਕਿ ਬਲਾਂ ਨੇ ਫ਼ੌਜ ਦੀ ਗਸ਼ਤੀ ਟੁਕੜੀ ਨੂੰ ਬਾਅਦ ਦੁਪਹਿਰ ਸਵਾ ਬਾਰ੍ਹਾਂ ਵਜੇ ਨਿਸ਼ਾਨਾ ਬਣਾਇਆ। ਗੋਲੀਬੰਦੀ ਦੀ ਉਲੰਘਣਾ ਵਿੱਚ ਮੇਜਰ ਮੋਹਰਕਰ ਪ੍ਰਫੁੱਲ ਅੰਬਾਦਾਸ, ਲਾਂਸ ਨਾਇਕ ਗੁਰਮੇਲ ਸਿੰਘ, ਲਾਂਸ ਨਾਇਕ ਕੁਲਦੀਪ ਸਿੰਘ ਤੇ ਸਿਪਾਹੀ ਪ੍ਰਗਟ ਸਿੰਘ ਗੰਭੀਰ ਫੱਟੜ ਹੋਏ ਸਨ, ਜੋ ਬਾਅਦ ਵਿੱਚ ਦਮ ਤੋੜ ਗਏ। ਇਹ ਸਾਰੇ 2 ਸਿੱਖ ਰੈਜੀਮੈਂਟ ਨਾਲ ਸਬੰਧਤ ਸਨ। ਇਸ ਗੋਲੀਬਾਰੀ ਵਿੱਚ ਦੋ ਹੋਰ ਮੁਲਾਜ਼ਮ ਵੀ ਫੱਟੜ ਹੋਏ ਹਨ, ਜੋ ਜ਼ੇਰੇ ਇਲਾਜ ਹਨ।’ ਰੱਖਿਆ ਸੂਤਰਾਂ ਮੁਤਾਬਕ ‘ਬਿਨਾਂ ਕਿਸੇ ਭੜਕਾਊ ਕਾਰਵਾਈ’ ਦੇ ਪਾਕਿ ਵੱਲੋਂ ਕੀਤੀ ਗੋਲੀਬਾਰੀ ’ਚ ਚਾਰ ਜਵਾਨ ਹਲਾਕ ਹੋਏ ਹਨ। ਭਾਰਤੀ ਫੌ਼ਜ ਦੇ ਬਿਆਨ ਮੁਤਾਬਕ ਭਾਰਤੀ ਜਵਾਨਾਂ ਵੱਲੋਂ ਪਾਕਿ ਨੂੰ ਮੂੰਹ-ਤੋੜ ਜਵਾਬ ਦਿੱਤਾ ਗਿਆ ਹੈ। ਮੇਜਰ ਅੰਬਾਦਾਸ (32) ਮਹਾਰਾਸ਼ਟਰ ਦੇ ਜ਼ਿਲ੍ਹਾ ਭੰਡਾਰਾ ਨਾਲ ਸਬੰਧਤ ਸਨ ਅਤੇ ਉਨ੍ਹਾਂ ਦੇ ਪਰਿਵਾਰ ’ਚ ਪਤਨੀ ਅਵੋਲੀ ਮੋਹਰਕਰ ਹੈ। ਲਾਂਸ ਨਾਇਕ ਗੁਰਮੇਲ ਸਿੰਘ (34) ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਲਕੜੇ ਨਾਲ ਸਬੰਧਤ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਕੁਲਜੀਤ ਕੌਰ ਤੇ ਧੀ ਹੈ। ਲਾਂਸ ਨਾਇਕ ਕੁਲਦੀਪ ਸਿੰਘ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੌਰੀਨਾ (ਤਲਵੰਡੀ ਸਾਬੋ) ਨਾਲ ਸਬੰਧਤ ਹੈ। ਸਿਪਾਹੀ ਪ੍ਰਗਟ ਸਿੰਘ (30) ਕਰਨਾਲ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ’ਚ ਪਤਨੀ ਰਮਨਪ੍ਰੀਤ ਕੌਰ ਤੇ ਪੁੱਤਰ ਸ਼ਾਮਲ ਹੈ। ਫੌ਼ਜ ਮੁਤਾਬਕ, ‘ਮੇਜਰ ਅੰਬਾਦਾਸ, ਲਾਂਸ ਨਾਇਕ ਗੁਰਮੇਲ ਸਿੰਘ, ਲਾਂਸ ਨਾਇਕ ਕੁਲਦੀਪ ਸਿੰਘ ਤੇ ਸਿਪਾਹੀ ਪ੍ਰਗਟ ਸਿੰਘ ਬਹਾਦਰ ਸੈਨਿਕ ਸਨ। ਉਨ੍ਹਾਂ ਦੀ ਕੁਰਬਾਨੀ ਲਈ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ।’ ਪੰਜਾਬ ਦੇ ਜਵਾਨਾਂ ਦੀ ਸ਼ਹਾਦਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪਾਕਿਸਤਾਨੀ ਫ਼ੌਜ ਵੱਲੋਂ ਕੀਤੀ ਗੋਲੀਬਾਰੀ ਵਿੱਚ ਮਾਰੇ ਗਏ ਲਾਂਸ ਨਾਇਕ ਗੁਰਮੇਲ ਸਿੰਘ ਤੇ ਲਾਂਸ ਨਾਇਕ ਕੁਲਦੀਪ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ ਅਤੇ ਕਿਹਾ ਹੈ ਕਿ ਇਨ੍ਹਾਂ ਜਵਾਨਾਂ ਦੀ ਇਸ ਸ਼ਹਾਦਤ ਲਈ ਮੁਲਕ ਉਨ੍ਹਾਂ ਦਾ ਸਦਾ ਅਹਿਸਾਨਮੰਦ ਰਹੇਗਾ। 4_Militrymen_Killed_in_Jammu

ਟਾਪ ਹੈਡਲਾਈਨ

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Embed widget