ਪੜਚੋਲ ਕਰੋ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਹਸਪਤਾਲ 'ਚ ਭਰਤੀ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰ ਡੀਐਸ ਰਾਣਾ ਨੇ ਦੱਸਿਆ ਕਿ ਉਸ ਦੀ ਬਾਕਾਇਦਾ ਜਾਂਚ ਕੀਤੀ ਜਾਵੇਗੀ।ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਹੀ ਸੋਨੀਆ ਗਾਂਧੀ ਨੇ ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਸੀ।ਸ਼ਾਮ ਸੱਤ ਵਜੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ, ”ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸ਼ਾਮ ਕਰੀਬ ਸੱਤ ਵਜੇ ਨਿਯਮਤ ਜਾਂਚ ਲਈ ਦਾਖਲ ਕਰਵਾਇਆ ਗਿਆ। ਸੋਨੀਆ ਦੀ ਹਾਲਤ ਸਥਿਰ ਹੈ।Congress President Sonia Gandhi has been admitted to Ganga Ram Hospital today evening at 7 pm for Routine Investigations. pic.twitter.com/wBxYvHtc7V
— Aadesh Rawal (@AadeshRawal) July 30, 2020
ਹੋਰ ਪੜ੍ਹੋ























