ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਹਸਪਤਾਲ 'ਚ ਭਰਤੀ
ਏਬੀਪੀ ਸਾਂਝਾ | 30 Jul 2020 09:23 PM (IST)
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰ ਡੀਐਸ ਰਾਣਾ ਨੇ ਦੱਸਿਆ ਕਿ ਉਸ ਦੀ ਬਾਕਾਇਦਾ ਜਾਂਚ ਕੀਤੀ ਜਾਵੇਗੀ।ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਹੀ ਸੋਨੀਆ ਗਾਂਧੀ ਨੇ ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਸੀ।ਸ਼ਾਮ ਸੱਤ ਵਜੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ, ”ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸ਼ਾਮ ਕਰੀਬ ਸੱਤ ਵਜੇ ਨਿਯਮਤ ਜਾਂਚ ਲਈ ਦਾਖਲ ਕਰਵਾਇਆ ਗਿਆ। ਸੋਨੀਆ ਦੀ ਹਾਲਤ ਸਥਿਰ ਹੈ।