Congress Chief Attacks Center: ਜ਼ਿਮਨੀ ਚੋਣਾਂ ਜਿੱਤਦਿਆਂ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ਉੱਪਰ ਤਿੱਖਾ ਹਮਲਾ ਕੀਤਾ ਹੈ। ਸੋਨੀਆ ਨੇ ਕੋਰੋਨਾ ਨੂੰ ਲੈ ਕੇ ਮੋਦੀ ਸਰਕਾਰ ਦੀ ਨੀਤੀ 'ਤੇ ਸਵਾਲ ਉਠਾਏ ਹਨ। ਇੱਕ ਲੇਖ ਰਾਹੀਂ ਉਨ੍ਹਾਂ ਕੋਵਿਡ-19 ਨਾਲ ਨਜਿੱਠਣ ਲਈ ਮੋਦੀ ਸਰਕਾਰ ਦੀ ਨੀਤੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ 'ਤੇ ਇੱਕ ਕਰੋੜ ਟੀਕੇ ਦਿੱਤੇ ਜਾ ਸਕਦੇ ਹਨ ਤਾਂ ਹਰ ਰੋਜ਼ ਕਿਉਂ ਨਹੀਂ ਦਿੱਤੇ ਜਾ ਸਕਦੇ। ਇੱਕ ਅਖਬਾਰ ਦੇ ਲੇਖ ਵਿੱਚ ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਪਹਿਲੀ ਲਹਿਰ ਤੋਂ ਬਾਅਦ ਦੂਜੀ ਲਹਿਰ ਲਈ ਤਿਆਰ ਨਹੀਂ ਸੀ।


ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮਰੀਜ਼ਾਂ ਦਾ ਦਰਦ ਨਹੀਂ ਸਮਝ ਰਹੀ, ਆਕਸੀਜਨ ਲਈ ਤੜਫ ਰਹੇ ਬੇਸਹਾਰਾ ਪਰਿਵਾਰਾਂ ਨੂੰ ਭੁੱਲ ਨਹੀਂ ਸਕਦੀ। ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਕੋਰੋਨਾ ਵਿਰੁੱਧ ਲੜਾਈ ਨੂੰ ਈਵੈਂਟ ਮੈਨੇਜਮੈਂਟ ਦਾ ਮੌਕਾ ਕਿਉਂ ਮੰਨ ਰਹੀ ਹੈ?


ਕੋਰੋਨਾ ਪਾਲਿਸੀ 'ਤੇ ਸੋਨੀਆ ਗਾਂਧੀ ਦਾ ਨਿਸ਼ਾਨਾ


ਸੋਨੀਆ ਗਾਂਧੀ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਦੇ ਜਨਮ ਦਿਨ 'ਤੇ 1 ਕਰੋੜ ਟੀਕੇ ਦਿੱਤੇ ਜਾਂਦੇ ਹਨ ਤਾਂ ਫਿਰ ਰੋਜ਼ਾਨਾ ਇੰਨੇ ਟੀਕੇ ਕਿਉਂ ਨਹੀਂ ਲਗਾਏ ਜਾ ਸਕਦੇ? ਉਨ੍ਹਾਂ ਕਿਹਾ ਕਿ ਹੁਣ ਤੱਕ ਇੱਕ ਤਿਹਾਈ ਤੋਂ ਵੀ ਘੱਟ ਆਬਾਦੀ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹਨ। 


ਬੱਚਿਆਂ ਦੇ ਟੀਕਾਕਰਨ ਬਾਰੇ ਸੋਨੀਆ ਨੇ ਕਿਹਾ ਕਿ ਸਰਕਾਰ ਵੱਲੋਂ ਫਿਲਹਾਲ ਕੋਈ ਯੋਜਨਾ ਨਜ਼ਰ ਨਹੀਂ ਆ ਰਹੀ ਹੈ। ਗੌਰਤਲਬ ਹੈ ਕਿ ਵਿਰੋਧੀ ਧਿਰ ਕੋਰੋਨਾ ਪ੍ਰਬੰਧਨ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ। ਹਾਲਾਂਕਿ ਸਰਕਾਰ ਦੀ ਕੋਰੋਨਾ ਮਹਾਮਾਰੀ ਨੂੰ ਖਤਮ ਕਰਨ ਦੀ ਮੁਹਿੰਮ ਪੂਰੇ ਜੋਸ਼ ਨਾਲ ਚੱਲ ਰਹੀ ਹੈ ਅਤੇ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।


ਕੋਰੋਨਾ ਦੇ ਨਵੇਂ ਮਾਮਲੇ ਲਗਾਤਾਰ ਘੱਟ ਰਹੇ


ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਕਮੀ ਆ ਰਹੀ ਹੈ, ਪਰ ਇਸ ਕਾਰਨ ਹੋਈਆਂ ਮੌਤਾਂ ਨੇ ਚਿੰਤਾ ਵਧਾ ਦਿੱਤੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 11 ਹਜ਼ਾਰ 903 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 311 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 59 ਹਜ਼ਾਰ 191 ਹੋ ਗਈ ਹੈ। ਜਾਣੋ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।


ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 14 ਹਜ਼ਾਰ 159 ਲੋਕ ਠੀਕ ਹੋਏ ਹਨ। ਇਸ ਸਮੇਂ ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਇੱਕ ਲੱਖ 51 ਹਜ਼ਾਰ 209 ਹੈ। ਵੱਡੀ ਗੱਲ ਇਹ ਹੈ ਕਿ 252 ਦਿਨਾਂ ਬਾਅਦ ਐਕਟਿਵ ਕੇਸਾਂ ਦੀ ਇਹ ਗਿਣਤੀ ਸਭ ਤੋਂ ਘੱਟ ਹੈ। ਦੇਸ਼ ਵਿੱਚ ਹੁਣ ਤੱਕ 3 ਕਰੋੜ 36 ਲੱਖ 97 ਹਜ਼ਾਰ 740 ਲੋਕ ਠੀਕ ਹੋ ਚੁੱਕੇ ਹਨ।


ਇਹ ਵੀ ਪੜ੍ਹੋ: Farmers Protest: ਦੀਵਾਲੀ ਤੋਂ ਬਾਅਦ ਤੇਜ਼ ਹੋਵੇਗਾ ਅੰਦੋਲਨ, 7 ਨਵੰਬਰ ਨੂੰ ਸੱਦੀ ਅਹਿਮ ਮੀਟਿੰਗ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904