ਨਵੀਂ ਦਿੱਲੀ: ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ 20 ਭਾਰਤੀ ਜਵਾਨਾਂ ਦੀ ਸ਼ਹਾਦਤ ਤੇ ਐਲਏਸੀ ‘ਤੇ ਚੀਨ ਦੇ ਕਬਜ਼ੇ ਨੂੰ ਲੈ ਕੇ ਕਾਂਗਰਸ ਨੇ ਪ੍ਰੈੱਸ ਕਾਨਫਰੰਸ ਕੀਤੀ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਜੇ ਗਲਵਾਨ ਘਾਟੀ ਵਿੱਚ ਕੋਈ ਘੁਸਪੈਠ ਨਹੀਂ ਹੋਈ ਤਾਂ 20 ਜਵਾਨ ਸ਼ਹੀਦ ਕਿਵੇਂ ਹੋ ਗਏ।
ਸੋਨੀਆ ਗਾਂਧੀ ਨੇ ਕਿਹਾ, "ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਸਾਡੀ ਸਰਹੱਦ ਵਿੱਚ ਕੋਈ ਘੁਸਪੈਠ ਨਹੀਂ ਹੋਈ, ਦੂਜੇ ਪਾਸੇ ਰੱਖਿਆ ਮੰਤਰੀ ਤੇ ਵਿਦੇਸ਼ ਮੰਤਰਾਲੇ ਅਕਸਰ ਚੀਨੀ ਫੌਜਾਂ ਦੀ ਘੁਸਪੈਠ ਬਾਰੇ ਵਿਚਾਰ ਵਟਾਂਦਰੇ ਕਰਦੇ ਹਨ। ਮਾਹਿਰ ਤੇ ਮੀਡੀਆ ਚੀਨੀ ਹਮਲੇ ਦੀ ਪੁਸ਼ਟੀ ਕਰਦਿਆਂ ਸੈਟੇਲਾਈਟ ਦੀਆਂ ਫੋਟੋਆਂ ਦਿਖਾ ਰਹੇ ਹਨ। ਦੇਸ਼ ਇਹ ਜਾਣਨਾ ਚਾਹੁੰਦਾ ਹੈ ਕਿ ਜੇ ਚੀਨ ਨੇ ਲੱਦਾਖ ਵਿੱਚ ਸਾਡੀ ਜ਼ਮੀਨ 'ਤੇ ਕਬਜ਼ਾ ਨਹੀਂ ਕੀਤਾ ਤਾਂ ਸਾਡੇ 20 ਸੈਨਿਕ ਕਿਉਂ ਤੇ ਕਿਵੇਂ ਸ਼ਹੀਦ ਹੋਏ?"
ਦੱਸ ਦਈਏ ਕਿ ਕਾਂਗਰਸ ਨੇ ਅੱਜ ਗਲਵਾਨ ਵੈਲੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਵਜੋਂ 'ਸ਼ਹੀਦਾਂ ਨੂੰ ਸਲਾਮ ਦਿਵਸ' ਮਨਾਇਆ। ਇਸ ਦੌਰਾਨ ਕਾਂਗਰਸ ਪਾਰਟੀ ਨੇ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤਾ ਤੇ ਕੰਟਰੋਲ ਰੇਖਾ ਦੇ ਨਾਲ ਲੱਗਦੀ ਭਾਰਤੀ ਸਰਹੱਦ 'ਤੇ ਚੀਨੀ ਕਬਜ਼ਿਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਆਪਣੇ ਹੀ ਦਾਅਵੇ 'ਚ ਘਿਰ ਗਏ ਮੋਦੀ! ਜੇ ਚੀਨ ਨੇ ਘੁਸਪੈਠ ਨਹੀਂ ਕੀਤੀ ਤਾਂ 20 ਸੈਨਿਕ ਕਿਵੇਂ ਹੋਏ ਸ਼ਹੀਦ?
ਏਬੀਪੀ ਸਾਂਝਾ
Updated at:
26 Jun 2020 05:01 PM (IST)
ਕਾਂਗਰਸ ਲੋਕਾਂ ਨੂੰ ਇਹ ਦੱਸਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ ਕਿ ਮੋਦੀ ਸਰਕਾਰ ਚੀਨੀ ਘੁਸਪੈਠ ਦੀ ਸੱਚਾਈ ਨੂੰ ਲੁੱਕਾ ਰਹੀ ਹੈ। ਸਰਕਾਰ ਦੇ ਇਸ ਰਵੱਈਏ ਨੇ ਦੇਸ਼ ਦੀ ਸੁਰੱਖਿਆ ਤੇ ਖੇਤਰੀ ਅਖੰਡਤਾ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ।
- - - - - - - - - Advertisement - - - - - - - - -