ਪੜਚੋਲ ਕਰੋ
ਸੋਨੀਆ ਗਾਂਧੀ ਮੁੜ ਬਣੀ ਕਾਂਗਰਸ ਸੰਸਦੀ ਦਲ ਦੀ ਨੇਤਾ, 12 ਕਰੋੜ ਵੋਟਰਾਂ ਦਾ ਕੀਤਾ ਧੰਨਵਾਦ
ਸੋਨੀਆ ਗਾਂਧੀ ਕਾਂਗਰਸ ਸੰਸਦੀ ਦਲ ਦੀ ਲੀਡਰ ਬਣੇ ਰਹਿਣਗੇ। ਕਾਂਗਰਸ ਬੁਲਾਰਾ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਸੋਨੀਆ ਗਾਂਧੀ ਨੇ 12 ਕਰੋੜ ਵੋਟਰਾਂ ਦਾ ਧੰਨਵਾਦ ਕੀਤਾ ਹੈ।
ਨਵੀਂ ਦਿੱਲੀ: ਕਾਂਗਰਸ ਦੀ ਸੰਸਦੀ ਦਲ ਦੀ ਪਹਿਲੀ ਬੈਠਕ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਸੋਨੀਆ ਗਾਂਧੀ ਕਾਂਗਰਸ ਸੰਸਦੀ ਦਲ ਦੀ ਲੀਡਰ ਬਣੇ ਰਹਿਣਗੇ। ਕਾਂਗਰਸ ਬੁਲਾਰਾ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਸੋਨੀਆ ਗਾਂਧੀ ਨੇ 12 ਕਰੋੜ ਵੋਟਰਾਂ ਦਾ ਧੰਨਵਾਦ ਕੀਤਾ ਹੈ।
ਇਸ ਦੇ ਨਾਲ ਹੀ ਲੋਕ ਸਭਾ ਵਿੱਚ ਕਾਂਗਰਸ ਦੇ ਲੀਡਰ ਵਜੋਂ ਕੇਰਲ ਤੋਂ ਕਾਂਗਰਸ ਦੇ ਲੀਡਰ ਕੇ ਸੁਰੇਸ਼ ਨੂੰ ਵੀ ਚੁਣੇ ਜਾਣ ਦੀ ਗੱਲ ਚੱਲ ਰਹੀ ਹੈ। ਕੇ ਸੁਰੇਸ਼ ਕੇਰਲ ਤੋਂ ਛੇ ਵਾਰ ਸਾਂਸਦ ਚੁਣੇ ਗਏ ਹਨ ਤੇ ਦਲਿਤ ਨੇਤਾ ਵੀ ਹਨ। ਲੋਕ ਸਭਾ ਦਾ ਲੀਡਰ ਹੁਣ ਸੋਨੀਆ ਗਾਂਧੀ ਨੂੰ ਚੁਣਨਾ ਹੈ। ਇਸ ਲਈ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਬੈਠ ਵਿੱਚ ਆਉਣ ਵਾਲੇ ਸੈਸ਼ਨ ਲਈ ਰਣਨੀਤੀ 'ਤੇ ਵੀ ਚਰਚਾ ਹੋ ਰਹੀ ਹੈ।
ਇਸ ਬੈਠਕ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੇ 52 ਸਾਂਸਦ ਇੰਚ-ਇੰਚ ਦੀ ਲੜਾਈ ਲੜਨਗੇ ਤੇ ਸੰਸਦ ਵਿੱਚ ਹਮਲਾਵਰ ਰੁਖ਼ ਬਰਕਰਾਰ ਰੱਖਣਗੇ। ਦੱਸ ਦੇਈਏ ਕਾਂਗਰਸ ਨੂੰ ਚੋਣਾਂ ਵਿੱਚ ਕੁੱਲ 52 ਸੀਟਾਂ ਮਿਲੀਆਂ ਹਨ। ਇਸ ਵਜ੍ਹਾ ਕਰਕੇ ਉਸ ਨੂੰ ਇੱਕ ਵਾਰ ਫਿਰ ਵਿਰੋਧੀ ਧਿਰ ਦੇ ਲੀਡਰ ਦੀ ਜ਼ਿੰਮੇਵਾਰੀ ਨਹੀਂ ਮਿਲੇਗੀ।Shri Rahul Gandhi thanked the voters & Congress workers.
He says, ‘every Congress member must remember that each one of you is fighting for the Constitution, for every person in India irrespective of the color of his skin or belief’. pic.twitter.com/yMtE6IWUXo — Randeep Singh Surjewala (@rssurjewala) June 1, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement