ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਗੰਗਾਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਨੂੰ ਬੁਖ਼ਾਰ ਤੇ ਇਨਫੈਕਸ਼ਨ ਦੀ ਸ਼ਿਕਾਇਤ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਨੀਆ ਗਾਂਧੀ ਨੂੰ ਵਾਇਰਲ ਬੁਖ਼ਾਰ ਤੇ ਉਨ੍ਹਾਂ ਨੂੰ ਇੱਕ ਦਿਨ ਲਈ ਹਸਪਤਾਲ ਵਿੱਚ ਰਹਿਣਾ ਹੋਵੇਗਾ। ਪਿਛਲੇ ਲੰਮੇ ਸਮੇਂ ਤੋਂ ਸੋਨੀਆ ਗਾਂਧੀ ਦਾ ਇਲਾਜ ਗੰਗਾਰਾਮ ਹਸਪਤਾਲ ਵਿੱਚ ਹੀ ਚੱਲ ਰਿਹਾ ਹੈ।

ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਬਨਾਰਸ ਦੀ ਰੈਲੀ ਦੌਰਾਨ ਸੋਨੀਆ ਗਾਂਧੀ ਦੀ ਤਬੀਅਤ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।