(Source: ECI/ABP News)
Breaking News : ਸੋਨੀਆ ਗਾਂਧੀ ਦੀ ਵਿਰਗੜੀ ਹਾਲਤ, ਹਸਪਤਾਲ 'ਚ ਦਾਖਲ
ਦਿੱਲੀ ਦੇ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਦਿੱਤੀ ਹੈ। ਦੱਸਿਆ ਗਿਆ ਹੈ ਕਿ ਉਹ ਕੋਰੋਨਾ ਤੋਂ ਬਾਅਦ ਕੁਝ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।
![Breaking News : ਸੋਨੀਆ ਗਾਂਧੀ ਦੀ ਵਿਰਗੜੀ ਹਾਲਤ, ਹਸਪਤਾਲ 'ਚ ਦਾਖਲ Sonia Gandhi in critical condition, hospitalized Breaking News : ਸੋਨੀਆ ਗਾਂਧੀ ਦੀ ਵਿਰਗੜੀ ਹਾਲਤ, ਹਸਪਤਾਲ 'ਚ ਦਾਖਲ](https://feeds.abplive.com/onecms/images/uploaded-images/2022/06/12/89c146a535fffc372d9b029fc3c3fd5b_original.jpg?impolicy=abp_cdn&imwidth=1200&height=675)
Sonia Gandhi: ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਇਸ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਦਿੱਤੀ ਹੈ। ਦੱਸਿਆ ਗਿਆ ਹੈ ਕਿ ਉਹ ਕੋਰੋਨਾ ਤੋਂ ਬਾਅਦ ਕੁਝ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਦੱਸਿਆ ਕਿ ਸੋਨੀਆ ਗਾਂਧੀ ਦੀ ਸਿਹਤ ਫਿਲਹਾਲ ਸਥਿਰ ਹੈ ਪਰ ਉਨ੍ਹਾਂ ਨੂੰ ਹਸਪਤਾਲ 'ਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਨੇ ਸੋਨੀਆ ਗਾਂਧੀ ਦੇ ਸਾਰੇ ਸ਼ੁਭਚਿੰਤਕਾਂ ਤੇ ਪਾਰਟੀ ਵਰਕਰਾਂ ਦਾ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਲਈ ਧੰਨਵਾਦ ਵੀ ਕੀਤਾ।
ਦੱਸ ਦਈਏ ਕਿ ਸੋਨੀਆ ਗਾਂਧੀ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨਵਾਂ ਸੰਮਨ ਜਾਰੀ ਕਰਕੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ 23 ਜੂਨ ਨੂੰ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਿਹਾ ਹੈ। ਸੋਨੀਆ (75) ਨੂੰ ਪਹਿਲਾਂ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਉਹ ਕੋਰੋਨਵਾਇਰਸ ਨਾਲ ਸੰਕਰਮਿਤ ਹੋ ਗਏ ਸਨ। ਇਸ ਲਈ ਆਪਣੀ ਪੇਸ਼ੀ ਲਈ ਈਡੀ ਤੋਂ ਨਵੀਂ ਤਾਰੀਖ ਦੀ ਮੰਗ ਕੀਤੀ ਸੀ।
ਹੁਣ ਉਨ੍ਹਾਂ ਨੂੰ ਕੋਰੋਨਾ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਸੋਨੀਆ ਗਾਂਧੀ ਈਡੀ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ, ਇਹ ਦੇਖਣਾ ਹੋਵੇਗਾ। ਦੱਸ ਦੇਈਏ ਕਿ ਸੋਨੀਆ ਤੋਂ ਇਲਾਵਾ ਰਾਹੁਲ ਗਾਂਧੀ ਨੂੰ ਵੀ ਈਡੀ ਨੇ ਤਲਬ ਕੀਤਾ ਹੈ। ਇਸ ਤੋਂ ਬਾਅਦ ਹੁਣ 13 ਜੂਨ ਨੂੰ ਰਾਹੁਲ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਹੋ ਸਕਦੇ ਹਨ।
730 ਰੁਪਏ ਵਾਲੀ ਅੰਗਰੇਜ਼ੀ ਸ਼ਰਾਬ ਦੀ ਬੋਤਲ 370 ’ਚ ਵੇਚ ਕੇ ਕਿਵੇਂ ਭਰੇਗਾ ਸਰਕਾਰ ਦਾ ਖ਼ਜ਼ਾਨਾ? ਠੇਕੇਦਾਰ ਬੋਲੇ ਭਗਵੰਤ ਮਾਨ ਸਰਕਾਰ ਦਾ ਗਣਿਤ ਸਮਝ ਤੋਂ ਬਾਹਰ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)