Sonia Gandhi Summoned: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 'ਨੈਸ਼ਨਲ ਹੈਰਾਲਡ' ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਤਾਜ਼ਾ ਸੰਮਨ ਜਾਰੀ ਕੀਤਾ ਹੈ। ਉਹਨਾਂ ਨੂੰ 23 ਜੂਨ ਨੂੰ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੋਨੀਆ ਗਾਂਧੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੈ। ਇਸ ਕਾਰਨ ਉਨ੍ਹਾਂ ਨੇ ਈਡੀ ਤੋਂ ਸਮਾਂ ਮੰਗਿਆ ਸੀ।


ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਕਥਿਤ ਮਨੀ ਲਾਂਡਰਿੰਗ ਦੇ ਇਸੇ ਮਾਮਲੇ ਵਿੱਚ ਈਡੀ ਨੇ 13 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਈਡੀ ਨੇ ਪਹਿਲਾਂ ਰਾਹੁਲ ਗਾਂਧੀ ਨੂੰ 2 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਉਨ੍ਹਾਂ ਨੇ ਪੇਸ਼ ਹੋਣ ਲਈ ਕਿਸੇ ਹੋਰ ਤਰੀਕ ਦੀ ਬੇਨਤੀ ਕਰਦਿਆਂ ਕਿਹਾ ਸੀ ਕਿ ਉਹ ਦੇਸ਼ ਤੋਂ ਬਾਹਰ ਹਨ।


ਇਹ ਮਾਮਲਾ ਪਾਰਟੀ ਸਮਰਥਿਤ ‘ਯੰਗ ਇੰਡੀਅਨ’ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਨਾਲ ਸਬੰਧਤ ਹੈ। ਨੈਸ਼ਨਲ ਹੈਰਾਲਡ ਐਸੋਸੀਏਟਿਡ ਜਰਨਲਜ਼ ਲਿਮਿਟੇਡ (ਏਜੇਐਲ) ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਦੀ ਮਲਕੀਅਤ ਹੈ।


ਈਡੀ ਅਧਿਕਾਰੀਆਂ ਨੇ ਕਿਹਾ ਕਿ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ।



ਕਾਂਗਰਸ ਨੇ ਬਦਲੇ ਦੀ ਕਾਰਵਾਈ ਦਾ ਦੋਸ਼ ਲਾਇਆ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਹਾਲ ਹੀ ਵਿਚ ਕਿਹਾ ਸੀ ਕਿ ਕਾਂਗਰਸ ਅਤੇ ਇਸ ਦੀ ਲੀਡਰਸ਼ਿਪ ਡਰਨ ਵਾਲੀ ਅਤੇ ਝੁਕਣ ਵਾਲੀ ਨਹੀਂ ਹੈ


3 ਜੂਨ ਨੂੰ ਸੋਨੀਆ ਗਾਂਧੀ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਖਬਰ ਆਈ ਸੀ।ਕਾਂਗਰਸ ਸੂਤਰਾਂ ਮੁਤਾਬਕ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ ਪਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਨਹੀਂ ਆਈ ਹੈ।


ਇਸ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਰਾਹੁਲ ਨੂੰ 2 ਜੂਨ ਨੂੰ ਸੰਮਨ ਮਿਲਿਆ ਸੀ ਪਰ ਵਿਦੇਸ਼ 'ਚ ਹੋਣ ਕਾਰਨ ਰਾਹੁਲ ਗਾਂਧੀ ਨੇ ਹੋਰ ਤਰੀਕ ਮੰਗੀ ਸੀ। ਦੇਖਣਾ ਹੋਵੇਗਾ ਕਿ ਈਡੀ ਸੋਨੀਆ ਗਾਂਧੀ ਨੂੰ ਪੁੱਛਗਿੱਛ ਲਈ ਕਦੋਂ ਤਰੀਕ ਦਿੰਦੀ ਹੈ।