ਨਵੀਂ ਦਿੱਲੀ: ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦਾ ਕਾਰਜ ਕਾਲ 10 ਅਗਸਤ ਨੂੰ ਖ਼ਤਮ ਹੋ ਗਿਆ ਹੈ।ਇਸ ਦੌਰਾਨ ਸੂਤਰਾਂ ਦੇ ਹਵਾਲੇ ਨਾਲ ਕੁਝ ਖ਼ਬਰਾਂ ਇਹ ਵੀ ਹਨ ਕਿ ਸੋਨੀਆ ਗਾਂਧੀ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਸਕਦੀ ਹੈ।ਉਹ ਹੁਣ ਇਸ ਅਹੁਦੇ ਤੇ ਨਹੀਂ ਰਹਿਣਾ ਚਾਹੁੰਦੀ।

ਕਾਂਗਰਸ ਵਰਕਿੰਗ ਕਮੇਟੀ ਦੀ ਕੱਲ ਯਾਨੀ ਸੋਮਵਾਰ ਨੂੰ ਇਕ ਮਹੱਤਵਪੂਰਨ ਬੈਠਕ ਹੋਣੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਨਵੇਂ ਚੇਅਰਮੈਨ ਬਾਰੇ ਕੋਈ ਫੈਸਲਾ ਸੰਭਵ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ।

ਇਹ ਵੀ ਪੜ੍ਹੋ: ਮੀਂਹ ਨਾਲ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫਸਲ ਬਰਬਾਦ

ਦੱਸ ਦੇਈਏ ਕਿ 23 ਸੀਨੀਅਰ ਕਾਂਗਰਸੀ ਨੇਤਾਵਾਂ ਨੇ ਪਾਰਟੀ ਹਾਈ ਕਮਾਂਡ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਵੱਡੀ ਤਬਦੀਲੀ ਦੀ ਮੰਗ ਕੀਤੀ ਹੈ। ਇਨ੍ਹਾਂ ਨੇਤਾਵਾਂ ਵਿੱਚ 5 ਸਾਬਕਾ ਮੁੱਖ ਮੰਤਰੀ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ, ਸੰਸਦ ਮੈਂਬਰ ਤੇ ਸਾਰੇ ਸਾਬਕਾ ਕੇਂਦਰੀ ਮੰਤਰੀ ਸ਼ਾਮਲ ਹਨ।

ਇਹ ਵੀ ਪੜ੍ਹੋ: ਦਾਊਦ ਇਬਰਾਹਿਮ 'ਤੇ ਕਬੂਲਨਾਮੇ ਤੋਂ ਪਲਟਿਆ ਪਾਕਿਸਤਾਨ, ਕਿਹਾ 'ਸਾਡੀ ਜ਼ਮੀਨ 'ਤੇ ਨਹੀਂ ਅੰਡਰਵਰਲਡ ਡੌਨ'

ਇਨ੍ਹਾਂ ਕਾਂਗਰਸੀ ਲੀਡਰਾਂ ਦਾ ਮੰਨਣਾ ਹੈ ਕਿ ਕਾਂਗਰਸ ਪਾਰਟੀ ਪਿਛਲੇ 6 ਸਾਲਾਂ ਤੋਂ ਸੱਤਾ ਤੋਂ ਬਾਹਰ ਹੈ ਤੇ ਅੱਗੇ ਵੀ ਪਾਰਟੀ ਦਾ ਭਵਿੱਖ ਹਨੇਰੇ 'ਚ ਹੀ ਦਿਖਾਈ ਦੇ ਰਿਹਾ ਹੈ। ਇਸ ਲਈ ਸੀਨੀਅਰ ਲੀਡਰਾਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪਾਰਟੀ ਵਿੱਚ ਮੁਕੰਮਲ ਤਬਦੀਲੀ ਲਿਆਉਣ ਲਈ ਕਿਹਾ ਹੈ।

ਅੰਗਰੇਜ਼ੀ ਅਖਬਾਰ 'ਇੰਡੀਅਨ ਐਕਸਪ੍ਰੈਸ' 'ਚ ਪ੍ਰਕਾਸ਼ਤ ਇੱਕ ਰਿਪੋਰਟ ਅਨੁਸਾਰ ਇਸ ਪੱਤਰ ਵਿਚਲੇ ਨੇਤਾਵਾਂ ਨੇ ਭਾਜਪਾ ਦੀ ਤਰੱਕੀ ਨੂੰ ਮੰਨਿਆ ਹੈ। ਉਨ੍ਹਾਂ ਮੰਨਿਆ ਹੈ ਕਿ ਨੌਜਵਾਨਾਂ ਨੇ ਨਰੇਂਦਰ ਮੋਦੀ ਨੂੰ ਫੈਸਲਾਕੁੰਨ ਵੋਟ ਦਿੱਤੀ ਸੀ। ਕਾਂਗਰਸ ਨੇ ਨੌਜਵਾਨਾਂ ਦਾ ਵਿਸ਼ਵਾਸ ਗੁਆ ਦਿੱਤਾ ਹੈ ਤੇ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਇਨ੍ਹਾਂ 3 ਮੰਗਾਂ ਦਾ ਜ਼ਿਕਰ
1. ਅਗਵਾਈ ਪੂਰੇ ਸਮੇਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੋਵੇ, ਜੋ ਫੀਲਡ 'ਚ ਐਕਟਿਵ ਰਹੇ, ਇਸ ਦਾ ਅਸਰ ਵੀ ਵੇਖਣ ਨੂੰ ਮਿਲੇ।

2. ਕਾਂਗਰਸ ਵਰਕਿੰਗ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣ

3. ਸੰਸਥਾਗਤ ਅਗਵਾਈ ਢਾਂਚੇ ਨੂੰ ਤੁਰੰਤ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਪਾਰਟੀ ਨੂੰ ਮੁੜ ਸੁਰਜੀਤ ਕਰਨ ਲਈ ਸੇਧ ਦਿੱਤੀ ਜਾ ਸਕੇ।

ਕੈਪਟਨ ਨੇ ਕਿਹਾ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣਾ ਗ਼ਲਤ
ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੀਡਰਸ਼ਿਪ ਤਬਦੀਲੀ ਦੀ ਮੰਗ ਨੂੰ ਗੱਲਤ ਕਰਾਰ ਦਿੰਦਿਆਂ ਕਿਹਾ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਪ੍ਰਾਪਤ ਕਰਨ ਤੋਂ ਲੈ ਕੇ ਗਾਂਧੀ ਪਰਿਵਾਰ ਦੇ ਦੇਸ਼ ਦੀ ਤਰੱਕੀ ਵਿੱਚ ਵੱਡੇ ਯੋਗਦਾਨ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇੱਕ ਅਜਿਹੀ ਲੀਡਰਸ਼ਿਪ ਦੀ ਜਰੂਰਤ ਹੈ ਜੋ ਸਿਰਫ ਕੁਝ ਲੋਕਾਂ ਲਈ ਹੀ ਨਹੀਂ ਬਲਕਿ ਪੂਰੀ ਪਾਰਟੀ ਤੇ ਵੱਡੇ ਪੱਧਰ 'ਤੇ ਦੇਸ਼ ਨੂੰ ਸਵੀਕਾਰ ਹੋਵੇ ਅਤੇ ਗਾਂਧੀ ਇਸ ਭੂਮਿਕਾ ਲਈ ਢੁਕਵੇਂ ਹਨ।

ਉਨ੍ਹਾਂ ਨੇ ਕਿਹਾ ਕਿ ਸੋਨੀਆ ਗਾਂਧੀ ਨੂੰ ਜਿੰਨਾ ਚਿਰ ਉਹ ਚਾਹੁੰਦੇ ਹਨ ਕਾਂਗਰਸ ਨੂੰ ਸੰਭਾਲਣਾ ਜਾਰੀ ਰੱਖਣਾ ਚਾਹੀਦਾ ਹੈ ਅਤੇ ਅੱਗੇ ਰਾਹੁਲ ਗਾਂਧੀ ਨੂੰ ਅਹੁਦਾ ਸੰਭਾਲਣਾ ਚਾਹੀਦਾ ਹੈ ਕਿਉਂਕਿ ਉਹ ਪਾਰਟੀ ਦੀ ਅਗਵਾਈ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹਨ। ਕੈਪਟਨ ਨੇ ਕਿਹਾ ਕਿ ਚੋਣਾਂ 'ਚ ਹਾਰ ਲੀਡਰਸ਼ਿਪ ਤਬਦੀਲੀ ਲਈ ਕਾਰਨ ਨਹੀਂ ਹੋ ਸਕਦੀਆਂ।