National Herald case: ਕੋਰੋਨਾ ਪੌਜ਼ੇਟਿਵ ਹੋਣ ਕਾਰਨ ਮਨੀ ਲਾਂਡਰਿੰਗ ਮਾਮਲੇ 'ਚ ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ ਸੋਨੀਆ ਗਾਂਧੀ
ਨੈਸ਼ਨਲ ਹੈਰਾਲਡ/ਐਸੋਸੀਏਟਿਡ ਜਰਨਲਜ਼ ਲਿਮਟਿਡ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਵਾਇਰਸ ਕਾਰਨ ਬੁੱਧਵਾਰ ਨੂੰ ਈਡੀ ਸਾਹਮਣੇ ਪੇਸ਼ ਨਹੀਂ ਹੋਵੇਗੀ।
National Herald case: ਨੈਸ਼ਨਲ ਹੈਰਾਲਡ/ਐਸੋਸੀਏਟਿਡ ਜਰਨਲਜ਼ ਲਿਮਟਿਡ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਵਾਇਰਸ ਕਾਰਨ ਬੁੱਧਵਾਰ ਨੂੰ ਈਡੀ ਸਾਹਮਣੇ ਪੇਸ਼ ਨਹੀਂ ਹੋਵੇਗੀ। ਕਾਂਗਰਸ ਸੂਤਰਾਂ ਅਨੁਸਾਰ ਈਡੀ ਨੂੰ ਹੋਰ ਤਰੀਕ ਦੇਣ ਦੀ ਬੇਨਤੀ ਕੀਤੀ ਗਈ ਹੈ।
1 ਜੂਨ ਨੂੰ ਕਾਂਗਰਸ ਦੇ ਮੀਡੀਆ ਇੰਚਾਰਜ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਮੋਦੀ ਸਰਕਾਰ 'ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਗਾਇਆ ਅਤੇ ਦੱਸਿਆ ਕਿ ਈਡੀ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ। ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਕਾਂਗਰਸ ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਸੀ ਕਿ ਦੋਵੇਂ ਨੇਤਾ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ।
ਸੋਨੀਆ ਗਾਂਧੀ ਦੇ ਕੋਰੋਨਾ ਸੰਕਰਮਿਤ ਹੋਣ ਦੀ ਖਬਰ
ਹਾਲਾਂਕਿ 3 ਜੂਨ ਨੂੰ ਸੋਨੀਆ ਗਾਂਧੀ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਖਬਰ ਆਈ ਸੀ।ਕਾਂਗਰਸ ਸੂਤਰਾਂ ਮੁਤਾਬਕ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ ਪਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਨਹੀਂ ਆਈ ਹੈ।
ਇਸ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਰਾਹੁਲ ਨੂੰ 2 ਜੂਨ ਨੂੰ ਸੰਮਨ ਮਿਲਿਆ ਸੀ ਪਰ ਵਿਦੇਸ਼ 'ਚ ਹੋਣ ਕਾਰਨ ਰਾਹੁਲ ਗਾਂਧੀ ਨੇ ਹੋਰ ਤਰੀਕ ਮੰਗੀ ਸੀ। ਦੇਖਣਾ ਹੋਵੇਗਾ ਕਿ ਈਡੀ ਸੋਨੀਆ ਗਾਂਧੀ ਨੂੰ ਪੁੱਛਗਿੱਛ ਲਈ ਕਦੋਂ ਤਰੀਕ ਦਿੰਦੀ ਹੈ।