ਨਵੀਂ ਦਿੱਲੀ: ਕਾਂਗਰਸ (Congress) ਦੀ ਚੋਟੀ ਦੀ ਨੀਤੀ ਬਣਾਉਣ ਵਾਲੀ ਸੰਸਥਾ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਸ਼ੁੱਕਰਵਾਰ ਨੂੰ ਸ਼ੁਰੂ ਹੋ ਗਈ। CWC ਦੀ ਬੈਠਕ ਵਿੱਚ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਚੋਣ ਬਾਰੇ ਚਰਚਾ ਚੱਲ ਰਹੀ ਹੈ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਪਾਰਟੀ ਸੰਗਠਨ ਦੀਆਂ ਚੋਣਾਂ ਮਈ ਵਿੱਚ ਕਰਵਾ ਸਕਦੀ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਚੱਲ ਰਹੀ CWC ਦੀ ਬੈਠਕ ਪਾਰਟੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਦੀ ਪ੍ਰਧਾਨਗੀ ਵਿੱਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨੀ ਮੁੱਦੇ ’ਤੇ ਦਿਖਾਈ ਗਈ ਅਣਮਨੁੱਖੀ ਤੇ ਗੁੰਡਾਗਰਦੀ ਹੈਰਾਨ ਕਰਨ ਵਾਲੀ ਹੈ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪ੍ਰਧਾਨ ਦੀ ਚੋਣ ਨੂੰ ਵੀ ਹਰੀ ਝੰਡੀ ਮਿਲ ਸਕਦੀ ਹੈ ਤੇ ਚੋਣ ਤਰੀਕ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੋਨੀਆ ਗਾਂਧੀ ਨੂੰ ਅੰਤ੍ਰਿਮ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

ਬਿਹਾਰ ਵਿਧਾਨ ਸਭਾ ਚੋਣਾਂ ਤੇ ਕੁਝ ਰਾਜਾਂ ਦੀਆਂ ਉਪ ਚੋਣਾਂ ਵਿੱਚ ਕਾਂਗਰਸ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਤੋਂ ਬਾਅਦ ਕੁਝ ਸੀਨੀਅਰ ਨੇਤਾਵਾਂ ਜਿਵੇਂ ਗੁਲਾਮ ਨਬੀ ਆਜ਼ਾਦ ਤੇ ਕਪਿਲ ਸਿੱਬਲ ਨੇ ਪਾਰਟੀ ਦੇ ਸਰਗਰਮ ਪ੍ਰਧਾਨ ਦੀ ਨਿਯੁਕਤੀ ਦੀ ਮੰਗ ਉਠਾਈ। ਇਸ ਦੇ ਨਾਲ ਹੀ ਕਾਂਗਰਸ ਦੇ ਨੇਤਾਵਾਂ ਦਾ ਵੱਡਾ ਹਿੱਸਾ ਲੰਬੇ ਸਮੇਂ ਤੋਂ ਵਕਾਲਤ ਕਰ ਰਿਹਾ ਹੈ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਦੀ ਵਾਗਡੋਰ ਸੰਭਾਲਣੀ ਚਾਹੀਦੀ ਹੈ।

ਇਹ ਵੀ ਪੜ੍ਹੋਪੰਜਾਬ 'ਚ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾਉਣ ਦੀ ਤਿਆਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904