ਸੋਨੀਪਤ: ਤੇਜ਼ ਰਫ਼ਤਾਰ ਕਰੇਟਾ ਕਾਰ ਬੇਕਾਬੂ ਹੋ ਕੇ ਰੇਲਵੇ ਸਟੇਸ਼ਨ ਦੇ ਮੇਨ ਗੇਟ ਅੰਦਰ ਦਾਖ਼ਲ ਹੋ ਗਈ। ਇਸੇ ਦੌਰਾਨ ਇਸ ਕਾਰ ਨੇ 8 ਮਜ਼ਦੂਰਾਂ ਨੂੰ ਦਰੜ ਦਿੱਤਾ। ਇਹ ਸਾਰੇ ਮਜ਼ਦੂਰ ਰੇਲਵੇ ਸਟੇਸ਼ਨ ਦੇ ਮੇਨ ਗੇਟ ’ਤੇ ਸੌਂ ਰਹੇ ਸੀ। ਗਨੀਮਤ ਰਹੀ ਕਿ ਹਾਦਸੇ ਦੌਰਾਨ ਕਿਸੇ ਮਜ਼ਦੂਰ ਦੀ ਜਾਨ ਨਹੀਂ ਗਈ।
ਹਾਦਸਾ ਬੀਤੀ ਦੇਰ ਰਾਤ ਕਰੀਬ ਡੇਢ ਵਜੇ ਵਾਪਰਿਆ। ਜ਼ਖ਼ਮੀਆਂ ਵਿੱਚੋਂ ਕੁਝ ਨੂੰ ਸਥਾਨਕ ਹਸਪਤਾਲ ਤੇ ਕੁਝ ਨੂੰ ਰੋਹਤਕ ਪੀਜੀਆਈ ਦਾਖ਼ਲ ਕਰਵਾਇਆ ਗਿਆ ਹੈ। ਕੁਝ ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੁਲਿਸ ਨੂੰ ਮਾਮਲੇ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਵਿੱਚ ਜੁਟ ਗਏ ਹਨ।