ਸੋਨੀਪਤ: ਹਰਿਆਣਾ 'ਚ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹੋ ਗਏ ਹਨ। ਤਾਜ਼ਾ ਮਾਮਲਾ ਸੋਨੀਪਤ ਦੇ ਪਿੰਡ ਕਰੇਵੜੀ ਦਾ ਹੈ ਜਿੱਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਜਦੋਂ ਅਣਪਛਾਤੇ ਬਦਮਾਸ਼ਾਂ ਨੇ ਪਿੰਡ ਦੇ ਸਰਪੰਚ ਨਰੇਸ਼ 'ਤੇ ਤਾਬੜ ਤੋੜ ਗੋਲੀਆਂ ਬਰਸਾ ਦਿੱਤੀਆਂ। ਹਾਸਲ ਜਾਣਕਾਰੀ ਮੁਤਾਬਕ ਨਰੇਸ਼ 'ਤੇ 10 ਤੋਂ 12 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ 'ਚੋਂ 7 ਗੋਲੀਆਂ ਉਸ ਨੂੰ ਲੱਗੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਸੋਨੀਪਤ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਕਤਲ ਕੇਸ ਦੀ ਜਾਂਚ ਸ਼ੁਰੂ ਕੀਤੀ। ਦੱਸ ਦਈਏ ਕਿ ਨਰੇਸ਼ ਸਰਪੰਚ 'ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਆਪਣੇ ਖੇਤਾਂ ਚੋਂ ਪਸ਼ੂਆਂ ਦੀ ਚਰਾਹਾ ਲੈ ਕੇ ਘਰ ਆ ਰਿਹਾ ਸੀ। ਇਸ ਦੌਰਾਨ ਰੇਲਵੇ ਫਾਟਕ 'ਤੇ ਅਣਪਛਾਤੇ ਬਦਮਾਸ਼ਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਜਿਸ ਚੋਂ 7 ਗੋਲੀਆਂ ਨਰੇਸ਼ ਨੂੰ ਲੱਗੀਆਂ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਣਕਾਰੀ ਮਿਲਣ 'ਤੇ ਪਰਿਵਾਰਕ ਮੈਂਬਰ ਉਸ ਦੀ ਲਾਸ਼ ਨੂੰ ਲੈ ਕੇ ਖਾਨਪੁਰ ਪੀਜੀਆਈ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੋਨੀਪਤ ਮੋਹਾਨਾ ਪੁਲਿਸ ਸਮੇਤ ਪੁਲਿਸ ਸ਼ਾਖਾ ਟੀਮ ਮੌਕੇ 'ਤੇ ਪਹੁੰਚ ਗਈ। ਦੱਸ ਦੇਈਏ ਕਿ ਸਰਪੰਚ ਨਰੇਸ਼ ਕੁਮਾਰ 'ਤੇ 20 ਅਪ੍ਰੈਲ, 2015 ਨੂੰ ਵੀ ਗੋਲੀਆਂ ਨਾਲ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦੇ ਇਲਜ਼ਾਮ ਬਦਨਾਮ ਅਜੈ ਉਰਫ ਕੰਨੂੰ 'ਤੇ ਲਗਾਏ ਗਏ ਸੀ। ਚੋਣ ਵਿਚ ਆਪਣੇ ਭਰਾ ਦੀ ਹਾਰ ਤੋਂ ਬਾਅਦ ਅਜੇ ਉਰਫ ਕੰਨੂ 'ਤੇ ਸਰਪੰਚ 'ਤੇ ਕਾਤਲਾਨਾ ਹਮਲਾ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਬਠਿੰਡਾ ਪੁਲਿਸ ਨਾਲ ਮੁਕਾਬਲੇ 'ਚ ਬਦਨਾਮ ਅਜੈ ਉਰਫ ਕੰਨੂ ਮਾਰਿਆ ਗਿਆ ਸੀ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮੋਹਾਨਾ ਥਾਣਾ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਰੇਲਵੇ ਫਾਟਕ ਨੇੜੇ ਪਿੰਡ ਰੇਵੜੀ ਦੇ ਸਰਪੰਚ ਨਰੇਸ਼ ਕੁਮਾਰ ਨੂੰ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ ਸੀ ਅਤੇ ਲਾਸ਼ ਨੂੰ 7 ਗੋਲੀਆਂ ਮਾਰਿਆਂ ਗਈਆਂ ਸੀ ਅਤੇ ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਅਤੇ ਖਾਨਪੁਰ ਪੀਜੀਆਈ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਅਜੇ ਤੱਕ ਪਰਿਵਾਰ ਵੱਲੋਂ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ। ਪਰਿਵਾਰਕ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਦਾ ਕਾਫ਼ਲਾ ਹੋ ਰਿਹਾ ਵੱਡਾ! ਇਕ ਹੋਰ ਕਾਂਗਰਸੀ ਵਿਧਾਇਕ ਨੇ ਚੁੱਕੇ ਕੈਪਟਨ 'ਤੇ ਸਵਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin