ਨਵੀਂ ਦਿੱਲੀ: ਭਾਰਤ ਨੇ ਆਉਣ ਵਾਲੇ ਗਣਤੰਤਰ ਦਿਹਾੜੇ ਦੀਆਂ ਤਿਆਰੀਆਂ ਸ਼ੁਰੂ ਕਰ ਲਈਆਂ ਹਨ। ਇਸ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਉਨ੍ਹਾਂ ਇਨਕਾਰ ਦਿੱਤਾ। ਹੁਣ ਉਨ੍ਹਾਂ ਦੀ ਥਾਂ ਦੱਖਣੀ ਅਫਰੀਕੀ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਇੰਨਾ ਹੀ ਨਹੀਂ ਇਸ ਤੋਂ ਇਲਾਵਾ ਹੋਰ ਵੀ ਚਾਰ ਨਾਂ ‘ਤੇ ਵਿਚਾਰ ਕੀਤੀ ਜਾ ਰਹੀ ਹੈ। ਉਂਜ ਇਸ ਗੱਲ ਦਾ ਐਲਾਨ ਵੀ ਅੱਜ ਹੋ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਦੇ 70ਵੇਂ ਗਣਤੰਤਰ ਦਿਹਾੜੇ ‘ਤੇ ਟਰੰਪ ਨਾਲ ਵ੍ਹਾਈਟ ਹਾਊਸ ਸੰਪਰਕ ਕੀਤਾ ਗਿਆ ਸੀ ਪਰ ਆਪਣੇ ਕੰਮਾਂ ‘ਚ ਰੁਝੇਵੇਂ ਕਰਕੇ ਉਹ ਇਸ ਸਮਾਗਮ ਦਾ ਹਿੱਸਾ ਨਹੀਂ ਬਣ ਸਕਦੇ।



ਇਸ ਤੋਂ ਇਲਾਵਾ ਭਾਰਤ, ਅਫਰੀਕੀ ਦੇਸ਼ਾਂ ਨਾਲ ਲਗਾਤਾਰ ਆਪਣੇ ਰਿਸ਼ਤੇ ਮਜਬੂਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਭਾਰਤ ਅਫਰੀਕੀ ਦੇਸ਼ਾਂ ‘ਚ ਕਈ ਕੰਮਾਂ ਲਈ 8 ਅਰਬ ਡਾਲਰ ਦਾ ਨਿਵੇਸ਼ ਵੀ ਕਰ ਚੁੱਕਿਆ ਹੈ। ਦੋਵਾਂ ਦੇਸ਼ਾਂ ਦੇ ਰਿਸ਼ਤੇ ਮਜਬੂਤ ਕਰਨ ਲਈ ਇਸ ਸਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉੱਪ ਰਾਸ਼ਟਰਪਤੀ ਐਮ ਵੈਂਕਿਆ ਨਾਇਡੂ ਵੀ ਕਈ ਅਫਰੀਕੀ ਦੇਸ਼ਾਂ ਦਾ ਦੌਰਾ ਕਰ ਚੁੱਕੇ ਹਨ।