(Source: ECI/ABP News/ABP Majha)
Farm Law Repealed: ਖੇਤੀ ਕਾਨੂੰਨ ਰੱਦ ਹੋਣ ਮਗਰੋਂ ਬੋਲੇ ਕੇਜਰੀਵਾਲ, ਕਿਸਾਨ ਅੰਦੋਲਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ
Arvind Kejriwal: ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਅੱਜ ਪ੍ਰਕਾਸ਼ ਦਿਹਾੜੇ ਮੌਕੇ ਕਿੰਨੀ ਵੱਡੀ ਖਬਰ ਮਿਲੀ। ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ।
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਅੱਜ ਪ੍ਰਕਾਸ਼ ਦਿਹਾੜੇ ਮੌਕੇ ਕਿੰਨੀ ਵੱਡੀ ਖਬਰ ਮਿਲੀ। ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ। 700 ਤੋਂ ਵੱਧ ਕਿਸਾਨ ਸ਼ਹੀਦ ਹੋ ਹਏ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਤੇ ਕਿਸਾਨੀ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ।
आज प्रकाश दिवस के दिन कितनी बड़ी ख़ुशख़बरी मिली। तीनों क़ानून रद्द। 700 से ज़्यादा किसान शहीद हो गए। उनकी शहादत अमर रहेगी। आने वाली पीढ़ियाँ याद रखेंगी कि किस तरह इस देश के किसानों ने अपनी जान की बाज़ी लगाकर किसानी और किसानों को बचाया था। मेरे देश के किसानों को मेरा नमन
— Arvind Kejriwal (@ArvindKejriwal) November 19, 2021
ਕੈਪਟਨ ਨੇ ਕੀਤਾ ਸਵਾਗਤ
ਤਿੰਨ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ੁਕਰੀਆ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਗੁਰਪੁਬ ਮੌਕੇ ਸਾਰੇ ਪੰਜਾਬੀਆਂ ਦੀ ਮੰਗ ਪ੍ਰਵਾਨ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ।
Great news! Thankful to PM @narendramodi ji for acceding to the demands of every punjabi & repealing the 3 black laws on the pious occasion of #GuruNanakJayanti. I am sure the central govt will continue to work in tandem for the development of Kisani! #NoFarmers_NoFood @AmitShah
— Capt.Amarinder Singh (@capt_amarinder) November 19, 2021
ਦੱਸ ਦਈੇ ਕਿ ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਹਿਣਾ ਚਾਹੁੰਦੇ ਹਾਂ ਕਿ ਸਾਡੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ।
ਇਹ ਵੀ ਪੜ੍ਹੋ: ਅਧਿਐਨ ਦਰਸਾਉਂਦਾ ਹੈ ਕਿ ਸਰੀਰਕ ਗਤੀਵਿਧੀ ਸਰੀਰ ਦੀ 'cannabis' ਨੂੰ ਵਧਾ ਅਤੇ ਵੱਡੀਆਂ ਬਿਮਾਰੀਆਂ ਦਾ ਇਲਾਜ ਕਰ ਸਕ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: