ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਅੱਜ ਪ੍ਰਕਾਸ਼ ਦਿਹਾੜੇ ਮੌਕੇ ਕਿੰਨੀ ਵੱਡੀ ਖਬਰ ਮਿਲੀ। ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ। 700 ਤੋਂ ਵੱਧ ਕਿਸਾਨ ਸ਼ਹੀਦ ਹੋ ਹਏ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਤੇ ਕਿਸਾਨੀ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ।
ਕੈਪਟਨ ਨੇ ਕੀਤਾ ਸਵਾਗਤ
ਤਿੰਨ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ੁਕਰੀਆ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਗੁਰਪੁਬ ਮੌਕੇ ਸਾਰੇ ਪੰਜਾਬੀਆਂ ਦੀ ਮੰਗ ਪ੍ਰਵਾਨ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ।
ਦੱਸ ਦਈੇ ਕਿ ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਹਿਣਾ ਚਾਹੁੰਦੇ ਹਾਂ ਕਿ ਸਾਡੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ।
ਇਹ ਵੀ ਪੜ੍ਹੋ: ਅਧਿਐਨ ਦਰਸਾਉਂਦਾ ਹੈ ਕਿ ਸਰੀਰਕ ਗਤੀਵਿਧੀ ਸਰੀਰ ਦੀ 'cannabis' ਨੂੰ ਵਧਾ ਅਤੇ ਵੱਡੀਆਂ ਬਿਮਾਰੀਆਂ ਦਾ ਇਲਾਜ ਕਰ ਸਕ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/