ਪੜਚੋਲ ਕਰੋ
Advertisement
ਪੁਲਵਾਮਾ ਹਮਲੇ ਮਗਰੋਂ ਨਿਸ਼ਾਨਾ ਬਣਾਏ ਜਾ ਰਹੇ ਕਸ਼ਮੀਰੀ ਵਿਦਿਆਰਥੀਆਂ ਲਈ ਕੈਪਟਨ ਦੀ ਵੱਡੀ ਪਹਿਲ
ਚੰਡੀਗੜ੍ਹ: ਜੰਮੂ ਕਸ਼ਮੀਰ ਵਿੱਚ ਪੁਲਵਾਮਾ ਹਮਲੇ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਹੈਲਪਲਾਈਨ ਡਾਇਵਰਟ ਕੀਤੀ ਹੈ। ਪੰਜਾਬ ਵਿੱਚ ਜੇ ਕਿਸੇ ਵੀ ਕਸ਼ਮੀਰੀ ਵਿਦਿਆਰਥੀ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ 181 ਨੰਬਰ ਹੈਲਪਲਾਈਨ ’ਤੇ ਕਾਲ ਕਰਕੇ ਇਸ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਦੱਸ ਦੇਈਏ ਕਿ 181 ਹੈਲਪਲਾਈਨ ਨੂੰ ਪਹਿਲਾਂ NRI ਵਾਸਤੇ ਇਸਤੇਮਾਲ ਕੀਤਾ ਜਾਂਦਾ ਸੀ ਪਰ ਹੁਣ ਪੁਲਵਾਮਾ ਹਮਲੇ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਇਸ ਹੈਲਪਲਾਈਨ ਨੂੰ ਕਸ਼ਮੀਰੀ ਵਿਦਿਆਰਥੀਆਂ ਲਈ ਬਦਲ ਦਿੱਤਾ ਗਿਆ ਹੈ। ਹੁਣ ਇਸ ਹੈਲਪਲਾਈਨ ’ਤੇ ਪੰਜਾਬ ਪੁਲਿਸ ਕਸ਼ਮੀਰੀ ਵਿਦਾਆਰਥੀਆਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਉਨ੍ਹਾਂ ’ਤੇ ਬਣਦੀ ਕਾਰਵਾਈ ਕਰੇਗੀ। ਇਸ ਨੰਬਰ ਤੋਂ ਇਲਾਵਾ ਵਿਦਿਆਰਥੀ 76961-81181 ਨੰਬਰ ’ਤੇ SMS ਜਾਂ ਵ੍ਹੱਟਸਐਪ ਮੈਸੇਜ ਵੀ ਕਰ ਸਕਦੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਵਿਦਿਆਰਥੀਆਂ ਦੀ ਸਹੂਲਤ ਲਈ help@181pph.com ਈਮੇਲ ਵੀ ਜਾਰੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਭਾਵੇਂ ਕੇਂਦਰ ਸਰਕਾਰ ਨੇ 7 ਸੂਬਿਆਂ ਨੂੰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਨੋਟਿਸ ਜਾਰੀ ਕੀਤੇ ਸਨ ਪਰ ਕਈ ਥਾਵਾਂ ਤੋਂ ਕਸ਼ਮੀਰੀ ਵਿਦਿਆਰਥੀ ਪੰਜਾਬ ਦੇ ਜ਼ਿਲ੍ਹਾ ਮੁਹਾਲੀ ਵਿੱਚ ਇਕੱਠੇ ਹੋ ਰਹੇ ਹਨ। ਇਹ ਵਿਦਿਆਰਥੀ ਇੱਥੋਂ ਦੇ ਗੁਰਦੁਆਰਿਆਂ ਵਿੱਚ ਪਨਾਹ ਲੈ ਕੇ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੰਜਾਬ ਸਰਕਾਰ ਨੇ ਵੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ।
ਪੰਜਾਬ ਸਰਕਾਰ ਦੇ ਇਸ ਕਲ ਲਈ ਜੰਮੂ ਕਸ਼ਮੀਰ ਦੇ ਲੀਡਰ ਫਾਰੂਕ ਅਬਦੁੱਲਾ ਨੇ ਮੁੱਖ ਮੰਤਰੀ ਕੈਪਟਨ ਦਾ ਧੰਨਵਾਦ ਵੀ ਕੀਤਾ। ਇਸ ਤੋਂ ਇਲਾਵਾ ਕਸ਼ਮੀਰ ਵਿੱਚ ਘੁੰਮਣ ਜਾਂਦੇ ਪੰਜਾਬੀ ਸੈਲਾਨੀਆਂ ਨੂੰ ਵੀ ਸਥਾਨਕ ਲੋਕ ਵਿਸ਼ੇਸ਼ ਆਫਰ ਪੇਸ਼ ਕਰ ਰਹੇ ਹਨ। ਸੋਸ਼ਲ ਮੀਡੀਆ ’ਤੇ ਵੀ ਪੰਜਾਬੀਆਂ ਦੀ ਇਸ ਪਹਿਲ ਦੀ ਕਾਫੀ ਸ਼ਲਾਘਾ ਕੀਤੀ ਜਾ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਕਾਰੋਬਾਰ
ਪੰਜਾਬ
ਮਨੋਰੰਜਨ
Advertisement